ਪੰਜਾਬ ਸਰਕਾਰ ਵੱਲੋਂ ਸਤਿਗੁਰੂ ਸ੍ਰੀ ਬਾਵਾ ਲਾਲ ਜੀ ਦੇ ਜਨਮ ਦਿਹਾੜੇ ਮੌਕੇ ਇਸ ਜ਼ਿਲ੍ਹੇ ’ਚ ਸਥਾਨਕ ਛੁੱਟੀ ਦਾ ਐਲਾਨ

Saturday, Jan 21, 2023 - 06:42 PM (IST)

ਪੰਜਾਬ ਸਰਕਾਰ ਵੱਲੋਂ ਸਤਿਗੁਰੂ ਸ੍ਰੀ ਬਾਵਾ ਲਾਲ ਜੀ ਦੇ ਜਨਮ ਦਿਹਾੜੇ ਮੌਕੇ ਇਸ ਜ਼ਿਲ੍ਹੇ ’ਚ ਸਥਾਨਕ ਛੁੱਟੀ ਦਾ ਐਲਾਨ

ਚੰਡੀਗੜ੍ਹ (ਬਿਊਰੋ) :ਪੰਜਾਬ ਸਰਕਾਰ ਵੱਲੋਂ ਸਤਿਗੁਰੂ ਸ੍ਰੀ ਬਾਵਾ ਲਾਲ ਜੀ ਦੇ ਜਨਮ ਦਿਹਾੜੇ ਮੌਕੇ 23 ਜਨਵਰੀ, 2023 ਨੂੰ ਗੁਰਦਾਸਪੁਰ ਜ਼ਿਲ੍ਹੇ ’ਚ ਸਥਾਨਕ ਛੁੱਟੀ ਐਲਾਨੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸਤਿਗੁਰੂ ਸ੍ਰੀ ਬਾਵਾ ਲਾਲ ਜੀ ਦੇ ਜਨਮ ਦਿਹਾੜੇ ਮੌਕੇ ਮਿਤੀ 23 ਜਨਵਰੀ, 2023 (ਸੋਮਵਾਰ) ਨੂੰ ਗੁਰਦਾਸਪੁਰ ਜ਼ਿਲ੍ਹੇ ’ਚ ਸਰਕਾਰੀ ਦਫਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰਿਆਂ ’ਚ ਸਥਾਨਕ ਛੁੱਟੀ ਹੋਵੇਗੀ।

ਇਹ ਵੀ ਪੜ੍ਹੋ : ਸੂਬਾ ਸਰਕਾਰ ਲੋਕਾਂ ਨੂੰ ਸਾਫ਼-ਸੁਥਰਾ ਤੇ ਪਾਰਦਰਸ਼ੀ ਪ੍ਰਸ਼ਾਸਨ ਦੇਣ ਲਈ ਵਚਨਬੱਧ: ਲਾਲ ਚੰਦ ਕਟਾਰੂਚੱਕ

ਪ੍ਰਸੋਨਲ ਵਿਭਾਗ ਵੱਲੋਂ ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ।    

ਇਹ ਵੀ ਪੜ੍ਹੋ : ਉਦਯੋਗਾਂ ਤੇ ਹਾਊਸਿੰਗ ਨਾਲ ਸਬੰਧਤ ਮਸਲਿਆਂ ਦੇ ਨਿਪਟਾਰੇ ਲਈ ‘ਕੋਰ ਗਰੁੱਪ’ ਦਾ ਹੋਵੇਗਾ ਗਠਨ : ਅਮਨ ਅਰੋੜਾ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।

  


author

Anuradha

Content Editor

Related News