ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅੰਮ੍ਰਿਤਸਰ ਜ਼ਿਲ੍ਹੇ ''ਚ ਸਥਾਨਕ ਛੁੱਟੀ ਦਾ ਐਲਾਨ

Friday, Oct 07, 2022 - 08:29 PM (IST)

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅੰਮ੍ਰਿਤਸਰ ਜ਼ਿਲ੍ਹੇ ''ਚ ਸਥਾਨਕ ਛੁੱਟੀ ਦਾ ਐਲਾਨ

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਦਿਹਾੜੇ ਮੌਕੇ 11 ਅਕਤੂਬਰ, 2022 ਨੂੰ ਅੰਮ੍ਰਿਤਸਰ ਜ਼ਿਲ੍ਹੇ 'ਚ ਸਥਾਨਕ ਛੁੱਟੀ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਇਕ ਸਰਕਾਰੀ  ਬੁਲਾਰੇ ਨੇ ਦੱਸਿਆ ਕਿ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਮਿਤੀ 11 ਅਕਤੂਬਰ 2022 (ਮੰਗਲਵਾਰ) ਨੂੰ ਅੰਮ੍ਰਿਤਸਰ ਜ਼ਿਲ੍ਹੇ ਚ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰਿਆਂ 'ਚ ਸਥਾਨਕ ਛੁੱਟੀ ਹੋਵੇਗੀ। ਪ੍ਰਸੋਨਲ ਵਿਭਾਗ ਵੱਲੋਂ ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ।  
ਇਹ ਵੀ ਪੜ੍ਹੋ : ਵਿਜੀਲੈਂਸ ਵੱਲੋਂ ਰਿਸ਼ਵਤ ਮੰਗਣ ਦੇ ਦੋਸ਼ ਹੇਠ ਮਾਲ ਪਟਵਾਰੀ ਖ਼ਿਲਾਫ਼ ਭ੍ਰਿਸ਼ਟਾਚਾਰ ਦਾ ਕੇਸ ਦਰਜ


author

Mandeep Singh

Content Editor

Related News