ਭਾਰਤ ਦੀ ਮਾਣਯੋਗ ਸੁਪਰੀਮ ਕੋਰਟ ਵੱਲੋਂ 3 ਦਿਨ ਲਈ ਗੁਰਦਾਸਪੁਰ ਵਿਖੇ ਲਗਾਈ ਜਾਵੇਗੀ ਲੋਕ ਅਦਾਲਤ
Thursday, Jul 09, 2026 - 02:30 PM (IST)
ਗੁਰਦਾਸਪੁਰ (ਹਰਜਿੰਦਰ ਸਿੰਘ ਗੋਰਾਇਆ)- ਭਾਰਤ ਦੀ ਮਾਣਯੋਗ ਸੁਪਰੀਮ ਕੋਰਟ 21, 22 ਅਤੇ 23 ਅਗਸਤ 2026 ਨੂੰ ਵਿਸ਼ੇਸ਼ ਲੋਕ ਅਦਾਲਤ ਲਗਾ ਰਹੀ ਹੈ, ਜਿਸਦਾ ਉਦੇਸ਼ ਅਦਾਲਤ ਦੇ ਸਾਹਮਣੇ ਕਾਫ਼ੀ ਸਮੇਂ ਤੋਂ ਲੰਬਿਤ ਪਏ ਮਾਮਲਿਆਂ ਦੇ ਸੁਹਿਰਦ ਨਿਪਟਾਰੇ ਅਤੇ ਤੇਜ਼ੀ ਨਾਲ ਨਿਪਟਾਰੇ ਨੂੰ ਸੁਵਿਧਾਜਨਕ ਬਣਾਉਣਾ ਹੈ। ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਦਿਲਬਾਗ ਸਿੰਘ ਜੌਹਲ, ਦੀ ਰਹਿਨੁਮਾਈ ਹੇਠ ਸ੍ਰੀ ਹਰਪ੍ਰੀਤ ਸਿੰਘ, ਸਿਵਲ ਜੱਜ (ਸੀਨੀਅਰ ਡਵੀਜ਼ਨ)/ਸੀ.ਜੇ.ਐੱਮ-ਕਮ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਵਾਂ ਅਥਾਰਟੀ, ਗੁਰਦਾਸਪੁਰ ਵੱਲੋਂ ਲੋਕਾਂ ਨੂੰ ਇਸ ਸਪੈਸ਼ਲ ਲੋਕ ਅਦਾਲਤ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਵੱਖ-ਵੱਖ ਉਪਰਾਲੇ ਕੀਤੇ ਜਾ ਰਹੇ ਹਨ।
ਇਹ ਵੀ ਪੜ੍ਹੋ- SIR ਦੀ ਡਿਊਟੀ ਤੋਂ ਦੁਖੀ ਸਰਕਾਰੀ ਅਧਿਆਪਕ ਨੇ ਠਾਠਾਂ ਮਾਰ ਦੇ ਪਾਣੀ 'ਚ ਮਾਰੀ ਛਾਲ
ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਗੁਰਦਾਸਪੁਰ ਨੇ ਦੱਸਿਆ ਕਿ ਇਹ ਪਹਿਲ ਸੁਪਰੀਮ ਕੋਰਟ ਦੀ ਲੰਬਿਤ ਮਾਮਲਿਆਂ ਨੂੰ ਘਟਾਉਣ ਅਤੇ ਵਿਕਲਪਿਕ ਵਿਵਾਦ ਨਿਪਟਾਰਾ ਵਿਧੀਆਂ ਰਾਹੀਂ ਮਾਮਲਿਆਂ ਦਾ ਨਿਪਟਾਰਾ ਕੀਤਾ ਜਾਵੇਗਾ। ਵਿਸ਼ੇਸ਼ ਲੋਕ ਅਦਾਲਤ ਦੌਰਾਨ, ਆਪਸੀ ਸਹਿਮਤੀ ਅਤੇ ਸੁਲ੍ਹਾ-ਸਫਾਈ ਰਾਹੀਂ ਨਿਪਟਾਰੇ ਲਈ ਯੋਗ ਮਾਮਲਿਆਂ ਨੂੰ ਹੱਲ ਕੀਤਾ ਜਾਵੇਗਾ। ਅਜਿਹੇ ਮਾਮਲਿਆਂ ਵਿੱਚ ਵਿਆਹ ਸੰਬੰਧੀ ਵਿਵਾਦ, ਮੋਟਰ ਦੁਰਘਟਨਾ ਦਾਅਵੇ ਦੇ ਮਾਮਲੇ, ਸੇਵਾ ਵਿਵਾਦ, ਜ਼ਮੀਨ ਪ੍ਰਾਪਤੀ ਮਾਮਲੇ, ਖਪਤਕਾਰ ਮਾਮਲੇ ਅਤੇ ਹੋਰ ਸਿਵਲ ਵਿਵਾਦ ਸ਼ਾਮਲ ਹੋ ਸਕਦੇ ਹਨ, ਜੋ ਲੋਕ ਅਦਾਲਤ ਕਾਰਵਾਈਆਂ ਰਾਹੀਂ ਨਿਪਟਾਰੇ ਲਈ ਕਾਨੂੰਨ ਅਧੀਨ ਆਗਿਆਯੋਗ ਹਨ।
ਇਹ ਵੀ ਪੜ੍ਹੋ-ਪੰਜਾਬ ਪੁਲਸ ਦੇ ASI ਨੇ ਰੱਖਿਆ ਪ੍ਰਾਈਵੇਟ ਬਾਡੀਗਾਰਡ, ਹੱਥ 'ਚ ਫੜਾਈ ਸਰਕਾਰੀ AK47, SSP ਨੇ ਕਰ'ਤੀ ਕਾਰਵਾਈ
ਇਹ ਪ੍ਰੀ-ਲੋਕ ਅਦਾਲਤਾਂ ਗੁਰਦਾਸਪੁਰ ਅਤੇ ਸਬ ਡਵੀਜਨ ਪੱਧਰ ਨਾਲ ਸਬੰਧਿਤ ਜਿਨ੍ਹਾਂ ਕੇਸਾਂ ਦੀ ਸੁਪਰੀਮ ਕੋਰਟ ਆਫ ਇੰਡਿਆ ਜੀਆਂ ਵੱਲੋਂ ਮੁੱਖ ਦਫਤਰ ਐਸ. ਏ. ਐਸ . ਨਗਰ ਦਫਤਰ ਰਾਹੀਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਨੂੰ ਕੇਸਾਂ ਦੀ ਲਿਸਟ ਪ੍ਰਾਪਤ ਹੋਈ ਹੈ, ਉਨ੍ਹਾਂ ਕੇਸਾਂ 'ਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਦਫਤਰ ਵੱਲੋਂ ਦੋਵਾਂ ਧਿਰਾਂ ਨੂੰ ਸੰਮਨ ਜਾਰੀ ਕੀਤੇ ਗਏ ਹਨ। ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਵੱਲੋਂ ਪ੍ਰੀ-ਲੋਕ ਅਦਾਲਤਾਂ ਮਾਨਯੋਗ ਦਿਲਬਾਗ ਸਿੰਘ ਜੌਹਲ, ਜ਼ਿਲ੍ਹਾ ਅਤੇ ਸ਼ੈਸਨ ਜੱਜ ਗੁਰਦਾਸਪੁਰ ਜੀਆਂ ਦੀ ਅਗਵਾਈ ਵਿੱਚ ਲਗਾਈਆਂ ਜਾਣਗੀਆਂ।
ਇਹ ਵੀ ਪੜ੍ਹੋ- ਅੰਮ੍ਰਿਤਸਰ ਪੁਲਸ ਦੀ ਵੱਡੀ ਕਾਰਵਾਈ, ਕਾਰੋਬਾਰੀ ਦੀ ਦੁਕਾਨ 'ਤੇ ਫਾਇਰਿੰਗ ਕਰਨ ਵਾਲੇ ਦੋ ਸ਼ੂਟਰ ਗ੍ਰਿਫਤਾਰ
ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਵੱਲੋਂ ਪ੍ਰੀ-ਲੋਕ ਅਦਾਲਤਾਂ ਲਗਾਈਆਂ ਜਾ ਰਹੀਆਂ ਹਨ। ਇਨ੍ਹਾਂ ਪ੍ਰੀ-ਲੋਕ ਅਦਾਲਤਾਂ ਰਾਹੀਂ ਦੋਵੇਂ ਧਿਰਾਂ ਦੀ ਸਹਿਮਤੀ ਪ੍ਰਗਟਾਉਣ ਉਪਰੰਤ ਰਿਪੋਰਟ ਮਾਨਯੋਗ ਮੁੱਖ ਦਫਤਰ ਐੱਸ. ਏ.ਐੱਸ ਨਗਰ ਨੂੰ ਭੇਜੀ ਜਾਵੇਗੀ ਤਾਂ ਜੋ ਮਾਨਯੋਗ ਸੁਪਰੀਮ ਕੋਰਟ ਆਫ ਇੰਡਿਆ ਵਿੱਖੇ ਮਿਤੀ 21,22 ਤੇ 23 ਅਗਸਤ 2026 ਨੂੰ ਇੱਕ ਵਿਸ਼ੇਸ ਲੋਕ ਅਦਾਲਤ ਵਿੱਚ ਅੰਤਿਮ ਨਿਪਟਾਰਾ ਕੀਤਾ ਜਾ ਸਕੇ।
ਇਸ ਵਿਸ਼ੇਸ਼ ਲੋਕ ਅਦਾਲਤ ਦੇ ਸਬੰਧ ਵਿੱਚ ਲੋਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਜਿਨ੍ਹਾਂ ਲੋਕਾਂ ਦੇ ਕੇਸ ਸੁਪਰੀਮ ਕੋਰਟ ਵਿੱਚ ਲੰਬਿਤ ਹਨ ਤੇ ਗੁਰਦਾਸਪੁਰ ਜ਼ਿਲ੍ਹੇ ਨਾਲ ਸਬੰਧਿਤ ਹਨ ਉਨ੍ਹਾਂ ਕੇਸਾਂ ਨੂੰ ਪ੍ਰੀ-ਲੋਕ ਅਦਾਲਤ ਵਿੱਚ ਲਗਾ ਕੇ ਵੱਧ ਤੋਂ ਵੱਧ ਲਾਭ ਲੈਣ। ਲੋਕ ਅਦਾਲਤਾ ਵਿੱਚ ਦੋਵੇਂ ਧਿਰਾਂ ਦੀ ਸਹਿਮਤੀ ਨਾਲ ਸਮਝੌਤੇ ਰਾਹੀਂ ਨਿਪਟਾਰਾ ਕੀਤਾ ਜਾਂਦਾ ਹੈ। ਇਸ ਨਾਲ ਸਮੇਂ ਅਤੇ ਧੰਨ ਦੀ ਬੱਚਤ ਹੁੰਦੀ ਹੈ ਅਤੇ ਧਿਰਾਂ ਵਿੱਚ ਆਪਸੀ ਪਿਆਰ ਵੱਧਦਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
