ਮਾਝੇ ''ਚ ਲੋਕ ਇਨਸਾਫ ਪਾਰਟੀ ਦੀ ਪਕੜ ਮਜ਼ਬੂਤ: ਮਾਹਲ

Sunday, Aug 02, 2020 - 12:55 PM (IST)

ਮਾਝੇ ''ਚ ਲੋਕ ਇਨਸਾਫ ਪਾਰਟੀ ਦੀ ਪਕੜ ਮਜ਼ਬੂਤ: ਮਾਹਲ

ਅੰਮ੍ਰਿਤਸਰ (ਅਨਜਾਣ): ਰਵਾਇਤੀ ਪਾਰਟੀਆਂ ਦੀ ਪੋਲ ਖੁੱਲ੍ਹਣ ਤੋਂ ਬਾਅਦ ਮਾਝੇ 'ਚ ਲੋਕ ਇਨਸਾਫ਼ ਪਾਰਟੀ ਦੀ ਪਕੜ ਦਿਨੋਂ-ਦਿਨ ਮਜ਼ਬੂਤ ਹੋ ਰਹੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਲੋਕ ਇਨਸਾਫ਼ ਪਾਰਟੀ ਦੇ ਮਾਝੇ ਦੇ ਜਨਰਲ ਸਕੱਤਰ ਪ੍ਰਕਾਸ਼ ਸਿੰਘ ਮਾਹਲ ਨੇ ਕਿਹਾ ਕਿ ਮਾਝੇ ਦੇ ਇੰਚਾਰਜ ਅਮਰੀਕ ਸਿੰਘ ਵਰਪਾਲ ਦੀ ਅਗਵਾਈ 'ਚ ਪਾਰਟੀ ਲਗਾਤਾਰ ਮਜ਼ਬੂਤੀ ਵੱਲ ਵਧ ਰਹੀ ਹੈ। ਇਸੇ ਕੜੀ ਤਹਿਤ ਹਲਕਾ ਉੱਤਰੀ 'ਚ ਨਵੇਂ ਅਹੁਦੇਦਾਰਾਂ ਦੀਆਂ ਨਿਯੁਕਤੀਆਂ ਸਬੰਧੀ ਮੀਟਿੰਗ ਰੱਖੀ ਗਈ ਹੈ। ਜਿਸ 'ਚ ਉਚੇਚੇ ਤੌਰ 'ਤੇ ਮਾਝਾ ਪ੍ਰਧਾਨ ਅਮਰੀਕ ਸਿੰਘ ਵਰਪਾਲ ਤੇ ਧਾਰਮਿਕ ਵਿੰਗ ਪ੍ਰਧਾਨ ਜਗਜੋਤ ਸਿੰਘ ਖਾਲਸਾ, ਜ਼ਿਲ੍ਹਾ ਪ੍ਰਧਾਨ ਮਨਦੀਪ ਸਿੰਘ ਬੱਬੀ, ਮਨਜੀਤ ਸਿੰਘ ਫੌਜੀ, ਅਮਰਪਾਲ ਸਿੰਘ ਬੱਲ, ਫੁਲਪ੍ਰੀਤ ਸਿੰਘ, ਸਰਬਜੀਤ ਸਿੰਘ ਹੈਰੀ ਆਦਿ ਵੀ ਪਹੁੰਚੇ।

ਉਨ੍ਹਾਂ ਕਿਹਾ ਕਿ ਉੱਤਰੀ ਹਲਕੇ 'ਚ ਐਡਵੋਕੇਟ ਅੱਵਧ ਉੱਪਲ ਦੀ ਅਗਵਾਈ ਵਿਚ ਵੱਡੀ ਗਿਣਤੀ ਵਿੱਚ ਵਿਅਕਤੀ ਲੋਕ ਇਨਸਾਫ ਪਾਰਟੀ ਵਿਚ ਸ਼ਾਮਲ ਹੋਏ ਹਨ। ਜਿਨ੍ਹਾਂ ਦਾ ਪ੍ਰਕਾਸ਼ ਮਾਹਲ, ਅਮਰੀਕ ਵਰਪਾਲ ਤੇ ਜਗਜੋਤ ਸਿੰਘ ਖਾਲਸਾ ਵੱਲੋਂ ਸਿਰੋਪਾਓ ਪਾ ਕੇ ਸਨਮਾਨਿਤ ਕਰਦਿਆਂ ਪਾਰਟੀ 'ਚ ਸਵਾਗਤ ਕੀਤਾ ਗਿਆ। ਨਵੇਂ ਸ਼ਾਮਲ ਹੋਏ ਐਡਵੋਕੇਟ ਅੱਵਧ ਉੱਪਲ ਨੂੰ ਯੂਥ ਵਿੰਗ ਹਲਕਾ ਉੱਤਰੀ ਵਾਈਸ ਪ੍ਰਧਾਨ ਨਿਯੁਕਤ ਕੀਤਾ ਗਿਆ। ਜਿਸ 'ਤੇ ਅੱਵਧ ਉੱਪਲ ਨੇ ਪਾਰਟੀ ਵੱਲੋਂ ਮਿਲੀ ਜਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣ ਦਾ ਵਿਸ਼ਵਾਸ ਦਿਵਾਇਆ ਤੇ ਕਿਹਾ ਕਿ ਉਹ ਵੀ ਪਾਰਟੀ ਹਾਈਕਮਾਂਡ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੀ ਸੋਚ 'ਤੇ ਚੱਲਦਿਆਂ ਲੋਕਾਂ ਦੇ ਹੱਕਾਂ ਲਈ ਦਿਨ-ਰਾਤ ਮਿਹਨਤ ਕਰਨਗੇ। ਅੱਵਧ ਉੱਪਲ ਤੋਂ ਇਲਾਵਾ ਰਣਜੀਤ ਸਿੰਘ, ਕੰਵਲਜੀਤ ਸਿੰਘ, ਬੋਬੀ, ਜੋਨ ਗਿੱਲ, ਸੁਰਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਵਿਅਕਤੀ ਪਾਰਟੀ 'ਚ ਸ਼ਾਮਲ ਹੋਏ।


author

Shyna

Content Editor

Related News