ਲੋਕ ਇਨਸਾਫ਼ ਪਾਰਟੀ ਵੱਲੋਂ ਜਗਜੋਤ ਖਾਲਸਾ ਹਲਕਾ ਅਜਨਾਲਾ ਇੰਚਾਰਜ ਨਿਯੁਕਤ

03/12/2021 12:19:06 PM

ਅੰਮ੍ਰਿਤਸਰ (ਅਨਜਾਣ): ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਅਤੇ ਸਰਪ੍ਰਸਤ ਬਲਵਿੰਦਰ ਸਿੰਘ ਬੈਂਸ ਵੱਲੋਂ ਪਾਰਟੀ ਦੇ ਧਾਰਮਿਕ ਵਿੰਗ ਪ੍ਰਧਾਨ ਜਗਜੋਤ ਸਿੰਘ ਖਾਲਸਾ ਵੱਲੋਂ ਲੰਬੇ ਸਮੇਂ ਤੋਂ ਪਾਰਟੀ ਪ੍ਰਤੀ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੇ ਮੱਦੇਨਜ਼ਰ ਉਨ੍ਹਾਂ ਨੂੰ ਆਪਣੇ ਪਹਿਲੇ ਅਹੁਦੇ ਦੇ ਨਾਲ-ਨਾਲ ਵਿਧਾਨ ਸਭਾ ਹਲਕਾ ਅਜਨਾਲਾ ਦਾ ਇੰਚਾਰਜ ਵੀ ਥਾਪਿਆ ਗਿਆ ਹੈ। 

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਜਗਜੋਤ ਸਿੰਘ ਖਾਲਸਾ 2017 ਵਿਧਾਨ ਸਭਾ ਚੋਣਾਂ ਵਿਚ ਹਲਕਾ ਰਾਜਾਸਾਂਸੀ ਤੋਂ ਚੋਣ ਲੜ ਚੁੱਕੇ ਹਨ। ਜਿਥੇ ਉਨ੍ਹਾਂ ਨੇ ਤਕੜੀ ਟੱਕਰ ਦਿੰਦਿਆਂ ਆਪਣੇ ਰਾਜਨੀਤਿਕ ਕੈਰੀਅਰ ਦੀ ਸ਼ੁਰੂਆਤ ਕੀਤੀ ਸੀ ਅਤੇ ਹੁਣ ਲੋਕ ਇਨਸਾਫ਼ ਪਾਰਟੀ ਵੱਲੋਂ ਉਨ੍ਹਾਂ ਨੂੰ ਹਲਕਾ ਅਜਨਾਲਾ ਤੋਂ ਇੰਚਾਰਜ ਨਿਯੁਕਤ ਕਰਨਾ ਅਗਾਮੀ ਵਿਧਾਨ ਸਭਾ ਚੋਣਾਂ ਦੀ ਤਿਆਰੀ ਵੱਲ ਇਸ਼ਾਰਾ ਕਰਦਾ ਹੈ।

ਜਗਜੋਤ ਸਿੰਘ ਖਾਲਸਾ ਨੇ ਪਾਰਟੀ ਹਾਈਕਮਾਂਡ ਦੇ ਇਸ ਫ਼ੈਸਲੇ ਨੂੰ ਸਿਰਮੱਥੇ ਪਰਵਾਣ ਕਰਦਿਆਂ ਬਿਆਨ ਜ਼ਾਰੀ ਕੀਤਾ ਅਤੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਨੇ ਜਿਸ ਵਿਸ਼ਵਾਸ ਨਾਲ ਉਨ੍ਹਾਂ ਨੂੰ ਅਹੁਦਾ ਦੇ ਕੇ ਨਿਵਾਜਿਆ ਹੈ, ਉਸ ਵਿਸ਼ਵਾਸ ਨੂੰ ਉਹ ਹਮੇਸ਼ਾ ਬਰਕਰਾਰ ਰੱਖਣਗੇ ਅਤੇ ਪਾਰਟੀ ਸੁਪਰੀਮੋ ਬੈਂਸ ਭਰਾਵਾਂ ਦੀ ਅਗਵਾਈ ਵਿੱਚ ਲੋਕਾਂ ਦੇ ਹੱਕਾਂ ਲਈ ਅਤੇ ਪਾਰਟੀ ਦੀ ਤਰੱਕੀ ਲਈ ਦਿਨ-ਰਾਤ ਤੱਤਪਰ ਰਹਿਣਗੇ। ਉਨ੍ਹਾਂ ਕਿਹਾ ਕਿ ਅਗਾਮੀ ਚੋਣਾਂ ਵਿੱਚ ਪੰਜਾਬ ਵਾਸੀਆਂ ਨੂੰ ਪਾਕ ਸਾਫ ਅਕਸ ਵਾਲੇ ਨੇਤਾਵਾਂ ਦੇ ਹੱਥ ਵਿਚ ਕਮਾਂਡ ਦੇਣੀ ਚਾਹੀਦੀ ਹੈ ਤਾਂ ਹੀ ਪੰਜਾਬ ਤਰੱਕੀ ਦੀ ਰਾਹ ’ਤੇ ਆ ਸਕਦਾ ਹੈ, ਨਹੀਂ ਤਾਂ ਪੰਜਾਬ ਦਾ ਹੁਣ ਤੱਕ ਬਹੁਤ ਨੁਕਸਾਨ ਹੋਇਆ ਹੈ। ਜਿਸ ਕਰਕੇ ਅੱਜ ਦਾ ਪੰਜਾਬ ਬੇਰੁਜ਼ਗਾਰੀ, ਭ੍ਰਿਰਸ਼ਟਾਚਾਰੀ ਅਤੇ ਨਸ਼ੇ ਜਿਹੀਆਂ ਸਮੱਸਿਆਵਾਂ ਨਾਲ ਜੂਝ ਰਿਹਾ ਹੈ।


Shyna

Content Editor

Related News