ਸੁਖਜਿੰਦਰ ਰੰਧਾਵਾ ਦਾ ਹਾਊਸ ਕਮੇਟੀ ਦਾ ਮੈਂਬਰ ਬਣਨ ’ਤੇ ਲੋਕ ਸਭਾ ਹਲਕਾ ਗੁਰਦਾਸਪੁਰ ਦਾ ਮਾਣ ਵਧਿਆ

Saturday, Jul 06, 2024 - 01:31 PM (IST)

ਸੁਖਜਿੰਦਰ ਰੰਧਾਵਾ ਦਾ ਹਾਊਸ ਕਮੇਟੀ ਦਾ ਮੈਂਬਰ ਬਣਨ ’ਤੇ ਲੋਕ ਸਭਾ ਹਲਕਾ ਗੁਰਦਾਸਪੁਰ ਦਾ ਮਾਣ ਵਧਿਆ

ਪਠਾਨਕੋਟ (ਸ਼ਾਰਦਾ, ਆਦਿਤਿਆ)-ਅੱਜ ਮਾਝੇ ਦੇ ਨਿਧੜਕ ਜਰਨੈਲ ਅਤੇ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ ਨੂੰ ਲੋਕ ਸਭਾ ਦੇ ਸਪੀਕਰ ਉਮ ਬਿਰਲਾ ਵੱਲੋਂ ਹਾਊਸ ਕਮੇਟੀ ਦਾ ਮੈਂਬਰ ਨਿਯੁਕਤ ਕਰਨ ’ਤੇ ਲੋਕ ਸਭਾ ਹਲਕਾ ਗੁਰਦਾਸਪੁਰ ਦਾ ਪੂਰੇ ਭਾਰਤ ’ਚ ਮਾਣ ਵਧਿਆ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦੇ ਹੋਏ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੈਂਬਰ ਸ਼ਵਿੰਦਰ ਸਿੰਘ ਭੰਮਰਾ, ਬਲਾਕ ਡੇਰਾ ਬਾਬਾ ਨਾਨਕ ਕਾਂਗਰਸ ਦੇ ਪ੍ਰਧਾਨ ਤੇਜਵੰਤ ਸਿੰਘ ਮਾਲੇਵਾਲ, ਪੰਚਾਇਤ ਸੰਮਤੀ ਡੇਰਾ ਬਾਬਾ ਨਾਨਕ ਦੇ ਚੇਅਰਮੈਨ ਨਰਿੰਦਰ ਸਿੰਘ ਬਾਜਵਾ, ਬਲਾਕ ਕਾਂਗਰਸ ਕਮੇਟੀ ਕਲਾਨੌਰ ਦੇ ਪ੍ਰਧਾਨ ਸੁਰਿੰਦਰ ਸਿੰਘ ਗੱਗੋਵਾਲੀ, ਮਾਰਕੀਟ ਕਮੇਟੀ ਡੇਰਾ ਬਾਬਾ ਨਾਨਕ ਦੇ ਸਾਬਕਾ ਚੇਅਰਮੈਨ ਹਰਦੀਪ ਸਿੰਘ, ਸੁਖਜਿੰਦਰ ਸਿੰਘ ਰੰਧਾਵਾ ਦੇ ਅਤਿ ਕਰੀਬੀ ਸਾਥੀ ਕਿਸ਼ਨ ਚੰਦਰ ਮਹਾਜਨ ਨੇ ਕਿਹਾ ਕਿ ਹਾਊਸ ਕਮੇਟੀ ਦਾ ਮੈਂਬਰ ਬਣਨਾ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਦੀ ਪ੍ਰਪੱਕ ਸਿਆਸਤ ਅਤੇ ਰਾਜਨੀਤਕ ਸੂਝਬੂਝ ਦਾ ਨਤੀਜਾ ਹੈ।

ਇਹ ਵੀ ਪੜ੍ਹੋ- ਸ਼ੰਭੂ ਮੋਰਚੇ ਤੋਂ ਆਉਂਦਿਆਂ ਸੜਕ ਹਾਦਸੇ ’ਚ ਕਿਸਾਨ ਦੀ ਮੌਤ

ਉਨ੍ਹਾਂ ਦੀ ਇਸ ਨਿਯੁਕਤੀ ’ਤੇ ਸਮੂਹ ਲੋਕ ਸਭਾ ਹਲਕੇ ਦੇ ਲੋਕ ਮਾਣ ਮਹਿਸੂਸ ਕਰਦੇ ਹਨ ਅਤੇ ਆਲ ਇੰਡੀਆ ਕਾਂਗਰਸ ਕਮੇਟੀ ਦੇ ਪ੍ਰਧਾਨ ਮਲਿਕਅਰਜਨ ਖੜਗੇ ਅਤੇ ਕਾਂਗਰਸ ਪਾਰਟੀ ਦੀ ਸੁਪਰੀਮੋ ਸੋਨੀਆ ਗਾਂਧੀ ਜੀ ਅਤੇ ਕਾਂਗਰਸ ਪਾਰਟੀ ਦੇ ਜੂਝਾਰੂ ਆਗੂ ਤੇ ਭਾਰਤ ਦੇ ਲੋਕਾਂ ’ਤੇ ਅਮਿੱਟ ਛਾਪ ਛੱਡਣ ਵਾਲੇ ਲੋਕ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਜੀ ਦਾ ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦ ਕਰਦੇ ਹਨ, ਜਿਨ੍ਹਾਂ ਦੀ ਪਾਰਖੂ ਅੱਖ ਨੇ ਕਾਂਗਰਸ ਪਾਰਟੀ ਵੱਲੋਂ ਸੁਖਜਿੰਦਰ ਸਿੰਘ ਰੰਧਾਵਾ ਨੂੰ ਹਾਊਸ ਦਾ ਮੈਂਬਰ ਬਣਾਉਣ ’ਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ। ਮੀਡੀਆ ਨੂੰ ਇਹ ਜਾਣਕਾਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਅਤਿ ਕਰੀਬੀ ਸਾਥੀ ਕਿਸ਼ਨ ਚੰਦਰ ਮਹਾਜਨ ਨੇ ਸਾਂਝੀ ਕੀਤੀ।

ਇਹ ਵੀ ਪੜ੍ਹੋ-  ਇੱਟਾਂ ਮਾਰ-ਮਾਰ ਮੌਤ ਦੇ ਘਾਟ ਉਤਾਰੇ ਗਏ ਨੌਜਵਾਨ ਦੇ ਕਤਲ ਮਾਮਲੇ ’ਚ ਨਵਾਂ ਮੋੜ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News