ਗੈਸ ਏਜੰਸੀਆਂ ਬਾਹਰ ਲੱਗ ਰਹੀਆਂ ਖਪਤਕਾਰਾਂ ਦੀਆਂ ਲੰਬੀਆਂ ਲਾਈਨਾਂ

Wednesday, Mar 25, 2026 - 12:14 PM (IST)

ਗੈਸ ਏਜੰਸੀਆਂ ਬਾਹਰ ਲੱਗ ਰਹੀਆਂ ਖਪਤਕਾਰਾਂ ਦੀਆਂ ਲੰਬੀਆਂ ਲਾਈਨਾਂ

ਗੁਰਦਾਸਪੁਰ (ਹਰਮਨ): ਅੰਤਰਰਾਸ਼ਟਰੀ ਪੱਧਰ ’ਤੇ ਇਜ਼ਰਾਈਲ ਅਤੇ ਇਰਾਨ ਦਰਮਿਆਨ ਬਣੀ ਤਣਾਅਪੂਰਨ ਸਥਿਤੀ ਦਾ ਅਸਰ ਹੁਣ ਆਮ ਲੋਕਾਂ ਦੀ ਰਸੋਈ ਤੱਕ ਪਹੁੰਚ ਗਿਆ ਹੈ। ਪਿਛਲੇ ਕਈ ਦਿਨਾਂ ਤੋਂ ਰਸੋਈ ਗੈਸ ਦੀ ਸਪਲਾਈ ’ਚ ਆ ਰਹੀ ਭਾਰੀ ਕਮੀ ਕਾਰਨ ਜ਼ਿਲੇ ਦੇ ਲੋਕਾਂ ਨੂੰ ਵੱਡੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹਾਲਾਤ ਇਹ ਬਣ ਗਏ ਹਨ ਕਿ ਗੁਰਦਾਸਪੁਰ ਸਮੇਤ ਜ਼ਿਲੇ ਦੀਆਂ ਵੱਖ-ਵੱਖ ਗੈਸ ਏਜੰਸੀਆਂ ਦੇ ਬਾਹਰ ਸਿਲੰਡਰ ਲੈਣ ਵਾਲਿਆਂ ਦੀਆਂ ਹਰ ਰੋਜ਼ ਲੰਬੀਆਂ ਲਾਈਨਾਂ ਦੇਖਣ ਨੂੰ ਮਿਲ ਰਹੀਆਂ ਹਨ।

ਇਹ ਵੀ ਪੜ੍ਹੋ-ਪੰਜਾਬ 'ਚ ਅੱਜ ਤੋਂ 28 ਮਾਰਚ ਤੱਕ ਮੌਸਮ ਦਾ ਵੱਡਾ ਅਲਰਟ, ਵਿਭਾਗ ਨੇ ਦਿੱਤੀ ਅਹਿਮ ਜਾਣਕਾਰੀ

ਰਸੋਈ ਗੈਸ ਦੀ ਕਿੱਲਤ ਕਾਰਨ ਜਿੱਥੇ ਹੋਟਲ ਉਦਯੋਗ ਅਤੇ ਰੇਹੜੀ-ਫੜੀ ਵਾਲਿਆਂ ਦਾ ਕਾਰੋਬਾਰ ਪਹਿਲਾਂ ਹੀ ਪ੍ਰਭਾਵਿਤ ਹੋ ਰਿਹਾ ਸੀ, ਉੱਥੇ ਹੀ ਹੁਣ ਘਰਾਂ ’ਚ ਖਾਣਾ ਤਿਆਰ ਕਰਨਾ ਵੀ ਚੁਣੌਤੀ ਬਣ ਗਿਆ ਹੈ। ਖਪਤਕਾਰਾਂ ਨੇ ਦੱਸਿਆ ਕਿ ਪਹਿਲਾਂ ਗੈਸ ਸਿਲੰਡਰ ਦੀ ਸਪਲਾਈ ਸਮੇਂ ਸਿਰ ਘਰਾਂ ਤੱਕ ਪਹੁੰਚ ਜਾਂਦੀ ਸੀ, ਪਰ ਹੁਣ ਸਥਿਤੀ ਬਦਲ ਗਈ ਹੈ। ਕਈ ਲੋਕਾਂ ਨੇ ਸ਼ਿਕਾਇਤ ਕੀਤੀ ਕਿ ਆਨਲਾਈਨ ਬੁਕਿੰਗ ਕਰਨ ’ਚ ਵੀ ਦਿੱਕਤਾਂ ਆ ਰਹੀਆਂ ਹਨ ਅਤੇ ਕਈ ਵਾਰ ਕਈ ਦਿਨਾਂ ਤੱਕ ਬੁਕਿੰਗ ਨਹੀਂ ਹੁੰਦੀ।

ਇਹ ਵੀ ਪੜ੍ਹੋ- DM ਰੰਧਾਵਾ ਪੋਸਟਮਾਰਟਮ ਮੁਕੰਮਲ, ਵੀਡੀਓਗ੍ਰਾਫੀ ਨਾਲ ਪਾਰਦਰਸ਼ੀ ਕਾਰਵਾਈ

ਮਜ਼ਬੂਰੀ ਵੱਸ ਲੋਕਾਂ ਨੂੰ ਗੈਸ ਏਜੰਸੀਆਂ ਦੇ ਦਫ਼ਤਰਾਂ ਦੇ ਚੱਕਰ ਕੱਟਣੇ ਪੈ ਰਹੇ ਹਨ, ਜਿੱਥੇ ਘੰਟਿਆਂਬੱਧੀ ਇੰਤਜ਼ਾਰ ਕਰਨਾ ਪੈਂਦਾ ਹੈ। ਗੈਸ ਦੀ ਕਮੀ ਕਾਰਨ ਕਈ ਪਰਿਵਾਰ ਇੰਡਕਸ਼ਨ ਚੁੱਲ੍ਹਿਆਂ ਅਤੇ ਹੋਰ ਵਿਕਲਪਾਂ ਦੀ ਵਰਤੋਂ ਕਰ ਰਹੇ ਹਨ, ਜਿਸ ਨਾਲ ਉਨ੍ਹਾਂ ਦਾ ਘਰੇਲੂ ਬਜਟ ਵੀ ਵਿਗੜ ਰਿਹਾ ਹੈ। ਸਥਾਨਕ ਲੋਕਾਂ ਨੇ ਸਰਕਾਰ ਅਤੇ ਸਬੰਧਿਤ ਵਿਭਾਗਾਂ ਤੋਂ ਮੰਗ ਕੀਤੀ ਹੈ ਕਿ ਰਸੋਈ ਗੈਸ ਦੀ ਸਪਲਾਈ ਨੂੰ ਤੁਰੰਤ ਸੁਧਾਰਿਆ ਜਾਵੇ ਤਾਂ ਜੋ ਆਮ ਜਨਤਾ ਨੂੰ ਰਾਹਤ ਮਿਲ ਸਕੇ।

ਇਹ ਵੀ ਪੜ੍ਹੋ- ਪੰਜਾਬ ਦੇ ਕਿਸਾਨਾਂ ਨੇ ਜਾਮ ਕਰ'ਤਾ ਰੇਲਵੇ ਟ੍ਰੈਕ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News