ਪਠਾਨਕੋਟ ‘ਚ ਪੈਟਰੋਲ ਪੰਪਾਂ ‘ਤੇ ਲੰਬੀਆਂ ਕਤਾਰਾਂ, ਲੋਕਾਂ ਨੂੰ ਕਰਨਾ ਪੈ ਰਿਹਾ ਇੰਤਜ਼ਾਰ

Friday, Mar 27, 2026 - 11:50 AM (IST)

ਪਠਾਨਕੋਟ ‘ਚ ਪੈਟਰੋਲ ਪੰਪਾਂ ‘ਤੇ ਲੰਬੀਆਂ ਕਤਾਰਾਂ, ਲੋਕਾਂ ਨੂੰ ਕਰਨਾ ਪੈ ਰਿਹਾ ਇੰਤਜ਼ਾਰ

ਪਠਾਨਕੋਟ (ਧਰਮਿੰਦਰ)- ਅਮਰੀਕਾ ਅਤੇ ਈਰਾਨ ਵਿਚਕਾਰ ਵਧ ਰਹੇ ਤਣਾਅ ਦੀਆਂ ਖਬਰਾਂ ਦੇ ਮੱਦੇਨਜ਼ਰ ਪਠਾਨਕੋਟ ਵਿੱਚ ਲੋਕਾਂ ਵਿਚ ਤਣਾਅਪੂਰਨ ਮਾਹੌਲ ਬਣ ਗਿਆ ਹੈ। ਇਸ ਅਫ਼ਵਾਹ ਦੇ ਚਲਦੇ ਸ਼ਹਿਰ ਦੇ ਕਈ ਪੈਟਰੋਲ ਪੰਪਾਂ ‘ਤੇ ਲੰਬੀਆਂ ਕਤਾਰਾਂ ਦੇਖਣ ਨੂੰ ਮਿਲ ਰਹੀਆਂ ਹਨ। ਲੋਕ ਆਪਣੀਆਂ ਗੱਡੀਆਂ ਵਿੱਚ ਤੇਲ ਭਰਵਾਉਣ ਲਈ ਕਾਫ਼ੀ ਦੇਰ ਤੱਕ ਇੰਤਜ਼ਾਰ ਕਰਦੇ ਨਜ਼ਰ ਆਏ।

ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਚਿਤਾਵਨੀ, ਵਿਭਾਗ ਨੇ 5 ਦਿਨਾਂ ਦੀ ਦਿੱਤੀ ਅਹਿਮ ਜਾਣਕਾਰੀ

ਇਸ ਮਾਮਲੇ ਸਬੰਧੀ ਜਦੋਂ ਪੈਟਰੋਲ ਪੰਪ ਦੇ ਮੈਨੇਜਰ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਪੈਟਰੋਲ ਅਤੇ ਡੀਜ਼ਲ ਦੀ ਕੋਈ ਵੀ ਕਮੀ ਨਹੀਂ ਹੈ। ਉਨ੍ਹਾਂ ਦੱਸਿਆ ਕਿ ਰੋਜ਼ਾਨਾ ਦੀ ਤਰ੍ਹਾਂ ਸਪਲਾਈ ਜਾਰੀ ਹੈ ਅਤੇ ਸਾਰਾ ਕੰਮ ਨਿਯਮਿਤ ਢੰਗ ਨਾਲ ਚੱਲ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਅਫ਼ਵਾਹਾਂ ‘ਤੇ ਧਿਆਨ ਨਾ ਦਿੱਤਾ ਜਾਵੇ ਅਤੇ ਆਪਣੀ ਲੋੜ ਅਨੁਸਾਰ ਹੀ ਤੇਲ ਭਰਵਾਇਆ ਜਾਵੇ। ਮੈਨੇਜਰ ਨੇ ਇਹ ਵੀ ਕਿਹਾ ਕਿ ਬੇਵਜ੍ਹਾ ਜ਼ਿਆਦਾ ਤੇਲ ਸਟੋਰ ਕਰਨ ਤੋਂ ਬਚਿਆ ਜਾਵੇ, ਕਿਉਂਕਿ ਇਸ ਨਾਲ ਨਾ ਸਿਰਫ ਹੋਰ ਲੋਕਾਂ ਲਈ ਮੁਸ਼ਕਲ ਪੈਦਾ ਹੋ ਸਕਦੀ ਹੈ, ਸਗੋਂ ਕਿਸੇ ਵੀ ਅਣਚਾਹੀ ਘਟਨਾ ਦਾ ਖ਼ਤਰਾ ਵੀ ਵੱਧ ਸਕਦਾ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਦਿਨ-ਦਿਹਾੜੇ ਵੱਡੀ ਵਾਰਦਾਤ, ਕਿਸੇ ਹੋਰ ਦੇ ਭੁਲੇਖੇ ਸੈਲੂਨ ਮਾਲਕ ਨੂੰ ਵੱਢ ਗਏ ਮੁਲਜ਼ਮ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

 


author

Shivani Bassan

Content Editor

Related News