ਲੁੱਟ ਦੀ ਯੋਜਨਾ ਬਣਾਉਣ ਵਾਲੇ ਗਿਰੋਹ ਦਾ ਪਰਦਾਫਾਸ਼, ਗੈਂਗਸਟਰ ਸਣੇ 4 ਮੁਲਜ਼ਮ ਹਥਿਆਰਾਂ ਸਣੇ ਗ੍ਰਿਫ਼ਤਾਰ

04/23/2022 12:50:21 PM

ਅੰਮ੍ਰਿਤਸਰ (ਸੰਜੀਵ) - ਥਾਣਾ ਕੱਥੂਨੰਗਲ ਦੀ ਪੁਲਸ ਨੇ ਹਥਿਆਰਾਂ ਦੇ ਜ਼ੋਰ ’ਤੇ ਪੇਂਡੂ ਖੇਤਰਾਂ ’ਚ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਿਰੋਹ ਦਾ ਪਰਦਾਫਾਸ਼ ਕਰ ਦਿੱਤਾ ਹੈ। ਪੁਲਸ ਨੇ ਇਸ ਗਿਰੋਹ ਦੇ ਸਰਗਨਾ ਸਮੇਤ 4 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਦਕਿ ਉਸ ਦਾ 5ਵਾਂ ਸਾਥੀ ਪੁਲਸ ਨੂੰ ਚਕਮਾ ਦੇ ਕੇ ਫ਼ਰਾਰ ਹੋ ਗਿਆ। ਫੜੇ ਗਏ ਮੁਲਜ਼ਮਾਂ ਵਿਚ ਗੁਰਬਚਨ ਸਿੰਘ, ਵੀਰਪ੍ਰੀਤ ਸਿੰਘ, ਚਾਂਦ ਅਤੇ ਜੋਬਨਜੀਤ ਸਿੰਘ ਸ਼ਾਮਲ ਹਨ, ਜਦੋਂ ਕਿ ਗਿਰੋਹ ਦੇ ਪੰਜਵੇਂ ਸਾਥੀ ਦੀ ਪਛਾਣ ਹਰਜਿੰਦਰ ਸਿੰਘ ਵਜੋਂ ਹੋਈ ਹੈ। ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਇਕ 32 ਬੋਰ ਦਾ ਪਿਸਤੌਲ ਅਤੇ 12 ਜਿੰਦਾ ਕਾਰਤੂਸ ਬਰਾਮਦ ਹੋਏ ਹਨ। 

ਪੜ੍ਹੋ ਇਹ ਵੀ ਖ਼ਬਰ: ਦੁਬਈ ਤੋਂ ਪੰਜਾਬ ਪੁੱਜਾ 22 ਸਾਲਾ ਗੁਰਪ੍ਰੀਤ ਦਾ ਮ੍ਰਿਤਕ ਸਰੀਰ, 14ਵੀਂ ਮੰਜ਼ਿਲ ਤੋਂ ਡਿੱਗਣ ਕਾਰਨ ਹੋਈ ਸੀ ਮੌਤ

ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਉਨ੍ਹਾਂ ਨੂੰ ਮਾਣਯੋਗ ਅਦਾਲਤ ਦੀਆਂ ਹਦਾਇਤਾਂ ’ਤੇ ਪੁੱਛਗਿੱਛ ਲਈ ਪੁਲਸ ਰਿਮਾਂਡ ’ਤੇ ਲਿਆ ਗਿਆ ਹੈ। ਐੱਸ. ਆਈ. ਹਰਜੀਤ ਸਿੰਘ ਨੇ ਦੱਸਿਆ ਕਿ ਸੂਚਨਾ ਮਿਲੀ ਸੀ ਕਿ ਉਕਤ ਗਿਰੋਹ ਪਿੰਡ ਚਾਚੋਵਾਲੀ ’ਚ ਬੈਠ ਕੇ ਕੋਈ ਵੱਡੀ ਵਾਰਦਾਤ ਨੂੰ ਅੰਜ਼ਾਮ ਦੇਣ ਦੀ ਕੋਸ਼ਿਸ਼ ਕਰ ਰਿਹਾ ਸੀ, ਜਿਸ ’ਤੇ ਘੇਰਾਬੰਦੀ ਕਰ ਕੇ 4 ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ, ਜਦਕਿ ਪੰਜਵਾਂ ਦੋਸ਼ੀ ਪੁਲਸ ਨੂੰ ਚਕਮਾ ਦੇ ਕੇ ਫ਼ਰਾਰ ਹੋ ਗਿਆ, ਜਿਸ ਨੂੰ ਕਾਬੂ ਕਰਨ ਲਈ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਪੜ੍ਹੋ ਇਹ ਵੀ ਖ਼ਬਰ: ਸਰਹੱਦ ਪਾਰ: ਪਾਕਿਸਤਾਨ ਦੇ ਪਿੰਡ ਮਿੱਠੀ ’ਚ ਹਿੰਦੂ ਦੁਕਾਨਦਾਰ ਦਾ ਤੇਜ਼ਧਾਰ ਹਥਿਆਰ ਨਾਲ ਕਤਲ


rajwinder kaur

Content Editor

Related News