ਲੋਪੋਕੇ ਦੀ ਪੁਲਸ ਨੇ 2 ਪਿਸਟਲ, 7 ਜ਼ਿੰਦਾ ਰੌਂਦ, ਹੈਰੋਇਨ ਅਤੇ ਡਰੱਗ ਮਨੀ ਸਮੇਤ ਤਿੰਨ ਨੂੰ ਕੀਤਾ ਗ੍ਰਿਫ਼ਤਾਰ
Wednesday, Jun 22, 2022 - 12:09 PM (IST)

ਲੋਪੋਕੇ (ਸਤਨਾਮ) - ਥਾਣਾ ਲੋਪੋਕੇ ਦੀ ਪੁਲਸ ਨੇ 3 ਵਿਅਕਤੀਆਂ ਨੂੰ 2 ਪਿਸਟਲ, 7 ਜ਼ਿੰਦਾ ਰੌਂਦ, ਹੈਰੋਇਨ ਅਤੇ ਡਰੱਗ ਮਨੀ ਸਣੇ ਗ੍ਰਿਫ਼ਤਾਰ ਕਰਨ ’ਚ ਸਫਲਤਾ ਹਾਸਲ ਕੀਤੀ ਹੈ। ਮਿਲੀ ਜਾਣਕਾਰੀ ਅਨੁਸਾਰ ਸਵਰਨਦੀਪ ਸਿੰਘ ਪੀ.ਪੀ.ਐੱਸ. ਸੀਨੀਅਰ ਕਪਤਾਨ ਪੁਲਸ ਅੰਮ੍ਰਿਤਸਰ ਦਿਹਾਤੀ ਵੱਲੋਂ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੀਆਂ ਹਦਾਇਤਾ ’ਤੇ ਡੀ.ਐੱਸ.ਪੀ ਅਟਾਰੀ ਬਲਬੀਰ ਸਿੰਘ ਦੀ ਅਗਵਾਈ ਹੇਠ ਥਾਣਾ ਲੋਪੋਕੇ ਦੇ ਮੁਖੀ ਦੇਸਾ ਮਸੀਹ ਅਤੇ ਪੁਲਸ ਪਾਰਟੀ ਨੇ ਮੁਖਬਰ ਦੀ ਇਤਲਾਹ 'ਤੇ ਚੋਗਾਵਾ ਵਿਖੇ ਛਾਪੇਮਾਰੀ ਕੀਤੀ।
ਪੜ੍ਹੋ ਇਹ ਵੀ ਖ਼ਬਰ: ਅਕਾਲੀ ਦਲ ਦੇ ਸਾਬਕਾ ਵਿਧਾਇਕ ਬੋਨੀ ਅਜਨਾਲਾ ਤੋਂ ਗੈਂਗਸਟਰਾਂ ਨੇ ਮੰਗੀ ਲੱਖਾਂ ਦੀ ਫਿਰੌਤੀ
ਇਸ ਛਾਪੇਮਾਰੀ ਦੌਰਾਨ 3 ਵਿਅਕਤੀਆਂ ਤੋਂ 2 ਪਿਸਟਲ 32 ਬੋਰ ਦੇਸੀ, 7 ਜਿੰਦਾ ਰੋਦ, ਇੱਕ ਕਿਰਚ, 10 ਗ੍ਰਾਮ ਹੈਰੋਇਨ ਸਮੇਤ 21 ਹਜ਼ਾਰ 500 ਰੁਪਏ ਦੀ ਡਰੱਗ ਮਨੀ ਬਰਾਮਦ ਹੋਈ। ਪੁਲਸ ਨੇ ਹਥਿਆਰਾਂ ਸਣੇ ਉਕਤ ਮੁਲਜ਼ਮਾਂ ਨੂੰ ਕਾਬੂ ਕਰ ਲਿਆ, ਜਿਨ੍ਹਾਂ ਦੀ ਪਛਾਣ ਸਤਨਾਮ ਸਿੰਘ, ਰਾਜਬੀਰ ਸਿੰਘ ਚੋਗਾਵਾ ਅਤੇ ਵਿਸ਼ਾਲ ਕੁਮਾਰ ਲੋਪੋਕੇ ਵਜੋ ਹੋਈ ਹੈ। ਥਾਣਾ ਲੋਪੋਕੇ ਵਿਖੇ ਉੁਕਤ ਵਿਅਕਤੀਆਂ ਖ਼ਿਲਾਫ਼ ਵੱਖ-ਵੱਖ ਧਰਾਵਾਂ ਅਧੀਨ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ।
ਪੜ੍ਹੋ ਇਹ ਵੀ ਖ਼ਬਰ: ਦੁਖਦ ਖ਼ਬਰ: 3 ਦਿਨ ਤੋਂ ਲਾਪਤਾ ਅਜਨਾਲਾ ਦੇ ਨੌਜਵਾਨ ਦੀ ਮਿਲੀ ਲਾਸ਼, ਘਰ ’ਚ ਪਿਆ ਚੀਕ ਚਿਹਾੜਾ