ਪਟਾਕੇ ਸਟੋਰ ਕਰਨ ਤੇ ਵੇਚਣ ਲਈ ਆਰਜ਼ੀ ਲਾਇਸੈਂਸ ਦੇਣ ਲਈ ਲੱਕੀ ਡਰਾਅ ਕੱਢੇ ਜਾਣਗੇ : ਵਧੀਕ ਜ਼ਿਲਾ ਮੈਜਿਸਟਰੇਟ

Monday, Oct 14, 2024 - 06:00 PM (IST)

ਗੁਰਦਾਸਪੁਰ (ਹਰਮਨ)-ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਅਤੇ ਪੰਜਾਬ ਸਰਕਾਰ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲਾ ਗੁਰਦਾਸਪੁਰ ’ਚ ਦੀਵਾਲੀ ਦੇ ਤਿਉਹਾਰ ਦੇ ਮੌਕੇ ’ਤੇ ਪਟਾਕੇ ਸਟੋਰ ਕਰਨ ਅਤੇ ਵੇਚਣ ਦੇ ਆਰਜ਼ੀ ਲਾਇਸੈਂਸ ਸਬ-ਡਵੀਜ਼ਨ ਵਾਈਜ਼ ਲੱਕੀ ਡਰਾਅ ਕੱਢੇ ਜਾਣਗੇ। ਸੁਰਿੰਦਰ ਸਿੰਘ ਵਧੀਕ ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਆਰਜ਼ੀ ਲਾਇਸੈਂਸ ਸਬੰਧੀ ਦਰਖ਼ਾਸਤਾਂ 22 ਅਕਤੂਬਰ ਤੱਕ ਜ਼ਿਲ੍ਹੇ ਦੇ ਸਮੂਹ ਸੇਵਾ ਕੇਂਦਰ ਰਾਹੀ ਪ੍ਰਾਪਤ ਕੀਤੀਆਂ ਜਾਣਗੀਆਂ ਅਤੇ ਪ੍ਰਾਪਤ ਹੋਈਆਂ ਦਰਖਾਸਤਾਂ ਦਾ ਡਰਾਅ ਮਿਤੀ 25 ਅਕਤੂਬਰ ਨੂੰ ਸਵੇਰੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਗੁਰਦਾਸਪੁਰ ਵਿਖੇ ਮਾਨਯੋਗ ਵਧੀਕ ਜ਼ਿਲਾ ਮੈਜਿਸਟਰੇਟ, ਗੁਰਦਾਸਪੁਰ ਦੀ ਪ੍ਰਧਾਨਗੀ ਹੇਠ ਕੱਢਿਆ ਜਾਵੇਗਾ।

ਇਹ ਵੀ ਪੜ੍ਹੋ- ਭਲਕੇ ਸਵੇਰੇ 8 ਤੋਂ ਸ਼ਾਮ 4 ਵਜੇ ਤੱਕ ਪੈਣਗੀਆਂ ਵੋਟਾਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News