ਦੋ ਨਾਬਾਲਗ ਬੱਚਿਆਂ ਨਾਲ ਬਦਫੈਲ ਕਰਨ ਦੇ ਦੋਸ਼ ਵਿੱਚ ਮਦਰੱਸਾ ਅਧਿਆਪਕ ਗ੍ਰਿਫ਼ਤਾਰ

06/08/2024 6:15:54 PM

ਗੁਰਦਾਸਪੁਰ (ਵਿਨੋਦ) : ਪੁਲਸ ਨੇ ਇੱਕ ਮਦਰੱਸੇ ਦੇ ਅਧਿਆਪਕ ਨੂੰ ਦੋ ਨਾਬਾਲਗ ਵਿਦਿਆਰਥੀਆਂ ਨਾਲ ਬਦਫੈਲੀ ਕਰਨ ਅਤੇ ਮਾਮਲੇ ਦਾ ਖੁਲਾਸਾ ਕਰਨ ’ਤੇ ਉਨ੍ਹਾਂ ਨੂੰ ਗੰਭੀਰ ਨਤੀਜੇ ਭੁਗਤਣ ਦੀ ਧਮਕੀ ਦੇਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।ਸਰਹੱਦ ਪਾਰਲੇ ਸੂਤਰਾਂ ਅਨੁਸਾਰ ਸ਼ਿਕਾਇਤਕਰਤਾ ਜਲਾਲ ਦੀਨ ਨੇ ਆਪਣੀ ਦਰਖ਼ਾਸਤ ਵਿੱਚ ਕਿਹਾ ਹੈ ਕਿ ਉਸ ਦਾ ਮੁੰਡਾ ਅਤੇ ਭਤੀਜਾ, ਜਿਸ ਦੀ ਉਮਰ 10-12 ਸਾਲ ਦਰਮਿਆਨ ਹੈ, ਪਿਛਲੇ ਕੁਝ ਮਹੀਨਿਆਂ ਤੋਂ ਚੱਕ ਨੰਬਰ 143/ਐੱਮ.ਐੱਲ. ਮਦਰੱਸੇ ਵਿੱਚ ਰਹਿ ਰਹੇ ਸਨ ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਦੇ ਅਧਿਆਪਕ ਨੇ ਉਨ੍ਹਾਂ ਨਾਲ ਮਦਰੱਸੇ ’ਚ ਬਦਫੈਲੀ ਕੀਤੀ ਸੀ ਅਤੇ ਇਸ ਬਾਰੇ ਕਿਸੇ ਨੂੰ ਦੱਸਣ ’ਤੇ ਉਨ੍ਹਾਂ ਨੂੰ ਤਸੀਹੇ ਦੇਣ ਦੀ ਧਮਕੀ ਵੀ ਦਿੱਤੀ ਸੀ।

ਇਹ ਵੀ ਪੜ੍ਹੋ- ਪਹਿਲਾਂ ਵਿਅਕਤੀ ਨੂੰ ਕੁੜੀ ਨੇ ਕੀਤੀ ਅਸ਼ਲੀਲ ਵੀਡੀਓ ਕਾਲ, ਫਿਰ ਕੀਤਾ ਉਹ ਜੋ ਸੋਚਿਆ ਵੀ ਨਾ ਸੀ

ਪੁਲਸ ਨੇ ਸ਼ਿਕਾਇਤ ’ਤੇ ਉਕਤ ਵਿਅਕਤੀ ਖ਼ਿਲਾਫ਼ ਧਾਰਾ 376, 377-ਬੀ ਤਹਿਤ ਕੇਸ ਦਰਜ ਕਰਕੇ ਸ਼ੱਕੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਵਿਦਿਆਰਥੀਆਂ ਨੂੰ ਮੈਡੀਕਲ ਜਾਂਚ ਲਈ ਹਸਪਤਾਲ ਭੇਜ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ- ਵਿਦੇਸ਼ ਗਏ ਨੌਜਵਾਨ ਦੀ ਝੀਲ 'ਚੋਂ ਮਿਲੀ ਲਾਸ਼, ਪਿਛਲੇ 3 ਮਹੀਨਿਆਂ ਤੋਂ ਸੀ ਲਾਪਤਾ, ਪਰਿਵਾਰ ਦਾ ਰੋ-ਰੋ ਬੁਰਾ ਹਾਲ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


shivani attri

Content Editor

Related News