365ਵੇਂ ਜਨਮ ਦਿਹਾੜੇ ਦੇ ਸਬੰਧ ''ਚ ਮਹਾਨ ਗੁਰਮਤਿ ਸਮਾਗਮ ਸ੍ਰੀ ਕੇਸਗੜ ਸਾਹਿਬ ਵਿਖੇ 5 ਸਤੰਬਰ ਨੂੰ ਹੋਵੇਗਾ : ਜਥੇ.ਬਾਬਾ ਮੇਜਰ ਸਿੰਘ ਸੋਢੀ

Thursday, Aug 20, 2026 - 11:01 AM (IST)

365ਵੇਂ ਜਨਮ ਦਿਹਾੜੇ ਦੇ ਸਬੰਧ ''ਚ ਮਹਾਨ ਗੁਰਮਤਿ ਸਮਾਗਮ ਸ੍ਰੀ ਕੇਸਗੜ ਸਾਹਿਬ ਵਿਖੇ 5 ਸਤੰਬਰ ਨੂੰ ਹੋਵੇਗਾ : ਜਥੇ.ਬਾਬਾ ਮੇਜਰ ਸਿੰਘ ਸੋਢੀ

ਅੰਮ੍ਰਿਤਸਰ (ਛੀਨਾ)- ਸ਼੍ਰੋਮਣੀ ਜਰਨੈਲ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ (ਰੰਗਰੇਟੇ ਗੁਰੂ ਕੇ ਬੇਟੇ) ਭਾਈ ਸਾਹਿਬ ਜੈਤਾ ਜੀ ਦੇ 365ਵੇਂ ਜਨਮ ਦਿਹਾੜੇ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ 5 ਸਤੰਬਰ ਨੂੰ ਤਖਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਬੜੀ ਸ਼ਰਧਾ ਨਾਲ ਕਰਵਾਇਆ ਜਾਵੇਗਾ। ਇਹ ਪ੍ਰਗਟਾਵਾ ਸਿੰਘ ਸਾਹਿਬ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਮੁਖੀ ਦਸ਼ਮੇਸ਼ ਤਰਨਾ ਦਲ ਸ੍ਰੀ ਨਨਕਾਣਾ ਸਾਹਿਬ ਵਾਲਿਆਂ ਨੇ ਅੱਜ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਇਸ ਮਹਾਨ ਗੁਰਮਤਿ ਸਮਾਗਮ 'ਚ ਵੱਡੀ ਗਿਣਤੀ ਵਿੱਚ ਪਹੁੰਚਣ ਵਾਲੀਆਂ ਸੰਗਤਾਂ ਦੀ ਆਮਦ ਨੂੰ ਲੈ ਕੇ ਸਭ ਤਿਆਰੀਆਂ ਬੜੇ ਉਤਸ਼ਾਹ ਨਾਲ ਕੀਤੀ ਜਾ ਰਹੀਆਂ ਹਨ, ਜਿਸ ਸਬੰਧੀ ਦਸਮੇਸ਼ ਤਰਨਾ ਦਲ ਸਿੰਘਾ ਸਮੇਤ ਧਾਰਮਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਅਤੇ ਬਾਕੀ ਸੇਵਾਦਾਰਾਂ ਦੀਆਂ ਡਿਊਟੀਆਂ ਵੀ ਲਗਾ ਦਿੱਤੀਆਂ ਗਈਆਂ ਹਨ। 

ਇਹ ਵੀ ਪੜ੍ਹੋ- ਪੰਜਾਬ: ਜਨਮਦਿਨ ਵਾਲੇ ਦਿਨ ਨੌਜਵਾਨ 'ਤੇ ਚੱਲੀ ਗੋਲੀ, ਦੋਸਤਾਂ ਨੂੰ ਦੇਣ ਚੱਲਾ ਸੀ ਪਾਰਟੀ

ਸਿੰਘ ਸਾਹਿਬ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਨੇ ਕਿਹਾ ਕਿ 365ਵੇਂ ਜਨਮ ਦਿਹਾੜੇ ਦੇ ਸਬੰਧ ਵਿਚ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਦੁਪਹਿਰ 2 ਵਜੇ ਤੋਂ ਲੈ ਕੇ ਰਾਤ 10 ਵਜੇ ਤੱਕ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜੂਰੀ ਵਿੱਚ ਭਾਰੀ ਦੀਵਾਨ ਸਜਾਇਆ ਜਾਵੇਗਾ, ਜਿਸ ਵਿੱਚ ਪੰਥ ਪ੍ਰਸਿੱਧ ਰਾਗੀ, ਢਾਡੀ, ਕਵੀਸ਼ਰੀ ਜਥੇ ਅਤੇ ਕਥਾ ਵਾਚਕ ਸੰਗਤਾਂ ਨੂੰ ਗੁਰਬਾਣੀ ਜਸ ਸੁਣਾ ਕੇ ਨਿਹਾਲ ਕਰਨਗੇ।

ਇਹ ਵੀ ਪੜ੍ਹੋ- ਪੰਜਾਬ 'ਚ ਅਗਲੇ 48 ਘੰਟੇ ਭਾਰੀ ਮੀਂਹ ਦੀ ਚਿਤਾਵਨੀ, ਜਾਣੋ ਆਉਣ ਵਾਲੇ ਦਿਨਾਂ ਦੀ ਵੱਡੀ ਭਵਿੱਖਬਾਣੀ

 ਸਿੰਘ ਸਾਹਿਬ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਨੇ ਕਿਹਾ ਕਿ ਇਸ ਮਹਾਨ ਗੁਰਮਤਿ ਸਮਾਗਮ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਨਿਹੰਗ ਸਿੰਘ ਜਥੇਬੰਦੀਆਂ ਦੇ ਮੁਖੀਆਂ ਅਤੇ ਹੋਰ ਪੰਥਕ ਸ਼ਖਸ਼ੀਅਤਾਂ ਦਾ ਖਾਸ ਤੌਰ 'ਤੇ ਸਨਮਾਨ ਕੀਤਾ ਜਾਵੇਗਾ।

ਇਹ ਵੀ ਪੜ੍ਹੋ- ਪੰਜਾਬ 'ਚ ਬੁੱਧਵਾਰ ਨੂੰ ਵੀ ਛੁੱਟੀ !

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News