ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਲਾਹੌਰ ਜਾਣ ਵਾਲੇ ਸ਼ਰਧਾਲੂ ਆਪਣੇ ਪਾਸਪੋਰਟ 15 ਤੱਕ ਜਮ੍ਹਾ ਕਰਵਾਉਣ
Thursday, May 05, 2022 - 03:05 PM (IST)

ਝਬਾਲ (ਨਰਿੰਦਰ)- ਪਾਕਿਸਤਾਨ ਦੇ ਲਾਹੌਰ ਵਿਖੇ ਮਹਾਰਾਜਾ ਰਣਜੀਤ ਸਿੰਘ ਦੀ ਸਾਲਾਨਾ ਬਰਸੀ 20 ਜੂਨ ਨੂੰ ਮਨਾਈ ਜਾ ਰਹੀ ਹੈ। ਇਸ ਸਬੰਧੀ ਖਾਲੜਾ ਮਿਸ਼ਨ ਕਮੇਟੀ ਨੇ ਲਾਹੌਪ ਜਾਣ ਵਾਲੇ ਸ਼ਰਧਾਲੂਆਂ ਕੋਲੋਂ 15 ਮਈ ਤੱਕ ਪਾਸਪੋਰਟ ਮੰਗੇ ਗਏ ਹਨ। ਇਸ ਸਬੰਧ ’ਚ ਜਾਣਕਾਰੀ ਦਿੰਦਿਆਂ ਖਾਲੜਾ ਮਿਸ਼ਨ ਕਮੇਟੀ ਦੇ ਚੇਅਰਮੈਨ ਬਲਵਿੰਦਰ ਸਿੰਘ ਝਬਾਲ ਨੇ ਦੱਸਿਆ ਕਿ ਇਹ ਜਥਾ 21 ਜੂਨ ਨੂੰ ਇਥੋਂ ਰਵਾਨਾ ਹੋਵੇਗਾ। ਸੋ ਪਾਕਿਸਤਾਨ ਦੇ ਵੱਖ-ਵੱਖ ਸ਼ਹਿਰਾਂ ਵਿਚ ਗੁਰਧਾਮਾਂ ਦੇ ਦਰਸ਼ਨ ਕਰਨ ਅਤੇ ਮਹਾਰਾਜਾ ਰਣਜੀਤ ਸਿੰਘ ਜੀ ਦੀ ਸਾਲਾਨਾ ਬਰਸੀ ਮਨਾਉਣ ਉਪਰੰਤ 30 ਜੂਨ ਨੂੰ ਵਾਪਸ ਭਾਰਤ ਪਰਤ ਆਵੇਗਾ।