ਮਜੀਠਾ ਰੋਡ ’ਤੇ ਇਲੈਕਟ੍ਰਾਨਿਕ ਸ਼ੋਅਰੂਮ ’ਚ ਲੱਗੀ ਅੱਗ, ਲੱਖਾਂ ਦਾ ਸਾਮਾਨ ਸੜ ਕੇ ਹੋਇਆ ਸੁਆਹ

05/24/2022 12:57:28 PM

ਅੰਮ੍ਰਿਤਸਰ (ਰਮਨ)- ਮਜੀਠਾ ਰੋਡ ਸਥਿਤ ਗਰੀਨ ਫੀਲਡ 27 ਫੁੱਟ ਰੋਡ ’ਤੇ ਬੀਤੀ ਸਵੇਰੇ ਇਲੈਕਟ੍ਰਾਨਿਕ ਸ਼ੋਅਰੂਮ ਵਿਚ ਭਿਆਨਕ ਅੱਗ ਲੱਗਣ ਨਾਲ ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ। ਅੱਗ ਲੱਗਣ ਦੀ ਸੂਚਨਾ ਫਾਇਰ ਬ੍ਰਿਗੇਡ ਨੂੰ ਦਿੱਤੀ ਗਈ, ਜਿਸ ਨਾਲ ਨਗਰ ਨਿਗਮ ਅਤੇ ਢਾਬ ਬਸਤੀ ਰਾਮ ਸੇਵਾ ਸੋਸਾਇਟੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਘਟਨਾ ਵਾਲੀ ਸਥਾਨ ’ਤੇ ਪੁੱਜੀਆਂ ਅਤੇ ਫਾਇਰ ਕਰਮਚਾਰੀਆਂ ਨੇ ਅੱਗ ’ਤੇ ਕਾਬੂ ਪਾਇਆ। ਫਾਇਰ ਬ੍ਰਿਗੇਡ ਦੇ ਆਉਣ ਤੋਂ ਪਹਿਲਾਂ ਅੱਗ ਇੰਨੀ ਜ਼ਿਆਦਾ ਫੈਲ ਚੁੱਕੀ ਸੀ ਕਿ ਸਾਰਾ ਇਲੈਕਟ੍ਰਾਨਿਕ ਸਾਮਾਨ ਏ. ਸੀ., ਫਰਿੱਜ, ਵਾਸ਼ਿੰਗ ਮਸ਼ੀਨ, ਗੀਜ਼ਰ, ਐੱਲ. ਈ. ਡੀਜ਼ ਆਦਿ ਸੜ ਗਏ।

ਪੜ੍ਹੋ ਇਹ ਵੀ ਖ਼ਬਰ: ਅੰਮ੍ਰਿਤਸਰ ’ਚ ਰੂਹ ਕੰਬਾਊ ਵਾਰਦਾਤ: ਬੀਮੇ ਦੇ ਪੈਸੇ ਲੈਣ ਦੀ ਖ਼ਾਤਰ ਪਤਨੀ ਨੇ ਬੇਰਹਿਮੀ ਨਾਲ ਕੀਤਾ ਪਤੀ ਦਾ ਕਤਲ

ਸ਼ੋਅਰੂਮ ਦੇ ਮਾਲਕ ਨੇ ਕਿਹਾ ਕਿ ਬਾਹਰੋਂ ਲੰਘਦੀਆਂ ਤਾਰਾਂ ਨਾਲ ਸ਼ਾਰਟ ਸਰਕਟ ਹੋਣ ਕਾਰਨ ਅੱਗ ਅੰਦਰ ਤੱਕ ਪਹੁੰਚ ਗਈ, ਜਿਸ ਨਾਲ ਉਨ੍ਹਾਂ ਦਾ ਲੱਖਾਂ ਰੁਪਏ ਦਾ ਨੁਕਸਾਨ ਹੋਇਆ ਹੈ। ਫਾਇਰ ਕਰਮਚਾਰੀਆਂ ਨੇ ਕਿਹਾ ਕਿ ਸੂਚਨਾ ਮਿਲਦੇ ਹੀ ਉਹ ਆਪਣੇ ਵਾਹਨਾਂ ਸਮੇਤ ਮੌਕੇ ’ਤੇ ਪੁੱਜ ਗਏ ਸਨ। ਇਸ ਦੌਰਾਨ ਸਬੰਧਤ ਥਾਣੇ ਦੀ ਪੁਲਸ ਫੋਰਸ ਵੀ ਪੁੱਜੀ ਅਤੇ ਉਨ੍ਹਾਂ ਨੇ ਆਪਣੀ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ।

ਪੜ੍ਹੋ ਇਹ ਵੀ ਖ਼ਬਰ: ਭਿੱਖੀਵਿੰਡ ’ਚ ਸੁਨਿਆਰੇ ਨੂੰ ਅਗਵਾ ਕਰ ਬੇਰਹਿਮੀ ਨਾਲ ਕੀਤਾ ਕਤਲ, ਪਿੰਡ ਰੈਸ਼ੀਆਣਾ ਨੇੜਿਓ ਬਰਾਮਦ ਹੋਈ ਲਾਸ਼


rajwinder kaur

Content Editor

Related News