ਬੰਦੀ ਸਿੰਘਾਂ ਦੀ ਰਿਹਾਈ ਲਈ ਮਜੀਠਾ ਕਸਬਾ ਰਿਹਾ ਮੁਕੰਮਲ ਬੰਦ
Friday, Aug 21, 2026 - 12:38 PM (IST)
ਮਜੀਠਾ(ਸਰਬਜੀਤ ਵਡਾਲਾ): ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਦਿੱਤੇ ਗਏ 'ਪੰਜਾਬ ਬੰਦ' ਦੇ ਸੱਦੇ ਦਾ ਮਜੀਠਾ ਕਸਬੇ ਵਿੱਚ ਵਿਆਪਕ ਅਸਰ ਦੇਖਣ ਨੂੰ ਮਿਲਿਆ। ਅੱਜ ਕਸਬੇ ਦੇ ਸਾਰੇ ਮੁੱਖ ਬਾਜ਼ਾਰ, ਦੁਕਾਨਾਂ, ਬੱਸ ਸਟੈਂਡ ਅਤੇ ਵਪਾਰਕ ਅਦਾਰੇ ਪੂਰੀ ਤਰ੍ਹਾਂ ਬੰਦ ਰਹੇ। ਆਮ ਜਨਜੀਵਨ ਪ੍ਰਭਾਵਿਤ ਰਿਹਾ ਅਤੇ ਸਥਾਨਕ ਲੋਕਾਂ ਵੱਲੋਂ ਪ੍ਰਦਰਸ਼ਨਕਾਰੀਆਂ ਦੀਆਂ ਮੰਗਾਂ ਦਾ ਸਮਰਥਨ ਕਰਦਿਆਂ ਪੂਰਨ ਸਹਿਯੋਗ ਦਿੱਤਾ ਗਿਆ। ਇਸ ਬੰਦ ਨੂੰ ਮਜੀਠਾ ਤੇ ਆਸ ਪਾਸ ਦੇ ਪਿੰਡਾਂ ਦੀਆਂ ਵੱਖ-ਵੱਖ ਧਾਰਮਿਕ ਜਥੇਬੰਦੀਆਂ ਵੱਲੋਂ ਪੂਰਨ ਸਹਿਯੋਗ ਦਿੱਤਾ ਗਿਆ ।
