ਪੰਜਾਬ ''ਚ ਵੱਡਾ ਹਾਦਸਾ, ਟਰੱਕ ਨੇ ਗੰਨਿਆਂ ਨਾਲ ਭਰੀ ਟਰਾਲੀ ਨੂੰ ਮਾਰੀ ਟੱਕਰ, ਚਾਲਕ ਦੀ ਮੌਤ
Monday, Feb 17, 2025 - 11:00 AM (IST)

ਕਾਦੀਆਂ (ਜ਼ੀਸ਼ਾਨ)-ਇਕ ਟਰੱਕ ਵੱਲੋਂ ਗੰਨਿਆਂ ਨਾਲ ਭਰੀ ਟਰੈਕਟਰ ਟਰਾਲੀ ਨੂੰ ਟੱਕਰ ਮਾਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜਿਸ ’ਚ ਟਰੈਕਟਰ ਟਰਾਲੀ ਚਾਲਕ ਦੀ ਮੌਤ ਹੋ ਗਈ। ਇਸ ਸਬੰਧੀ ਥਾਣਾ ਕਾਹਨੂੰਵਾਨ ਦੇ ਐੱਸ. ਐੱਚ. ਓ. ਕੁਲਵਿੰਦਰਜੀਤ ਸਿੰਘ ਨੇ ਦੱਸਿਆ ਕਿ ਟਰੈਕਟਰ ਟਰਾਲੀ ਚਾਲਕ ਜਸਵੰਤ ਸਿੰਘ ਪੁੱਤਰ ਗੁਰਦਿਆਲ ਸਿੰਘ ਵਾਸੀ ਸਿੱਧਪੁਰ, ਜੋ ਕਿ ਟਰੈਕਟਰ ਟਰਾਲੀ ਦੇ ਉੱਪਰ ਗੰਨਾ ਲੱਦ ਕੇ ਕੀੜੀ ਮਿੱਲ ਨੂੰ ਜਾ ਰਿਹਾ ਸੀ, ਜਦੋਂ ਉਹ ਹੰਬੋਵਾਲ ਢੀਂਡਸਾ ਪਿੰਡ ਦੇ ਕੋਲ ਪਹੁੰਚਿਆ ਤਾਂ ਇਕ ਟਰੱਕ ਨੇ ਉਸਨੂੰ ਟੱਕਰ ਮਾਰ ਦਿੱਤੀ, ਜਿਸਦੇ ਸਿੱਟੇ ਵੱਜੋਂ ਟਰੈਕਟਰ ਚਾਲਕ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਨੇ ਬਦਲਿਆ ਮਿਜਾਜ਼, ਕੜਾਕੀ ਧੁੱਪ ਤੋਂ ਬਾਅਦ ਹੁਣ ਇਨ੍ਹਾਂ ਦਿਨਾਂ ਨੂੰ ਪਵੇਗਾ ਮੀਂਹ
ਪੁਲਸ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਘਟਨਾ ਸਥਾਨ ਦਾ ਜਾਇਜ਼ਾ ਲੈ ਲਿਆ ਗਿਆ ਅਤੇ ਦੋਵਾਂ ਵਾਹਨਾਂ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਟਰੈਕਟਰ ਚਾਲਕ ਦਾ ਪੋਸਟਮਾਰਟਮ ਕਰਵਾਉਣ ਲਈ ਸਿਵਲ ਹਸਪਤਾਲ ਵਿਚ ਭੇਜ ਦਿੱਤਾ ਗਿਆ। ਪੁਲਸ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਟਰੱਕ ਡਰਾਈਵਰ ਜਗਜੀਤ ਸਿੰਘ ਵਾਸੀ ਪਿੰਡ ਢੇਸੀਆਂ ਦੇ ਖਿਲਾਫ ਬਣਦੀਆਂ ਧਰਾਵਾਂ ਤਹਿਤ ਮਾਮਲਾ ਦਰਜ ਕਰ ਕੇ ਗ੍ਰਿਫਤਾਰ ਕਰ ਲਿਆ ਅਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਰੇਲਵੇ ਯਾਤਰੀਆਂ ਲਈ ਅਹਿਮ ਖ਼ਬਰ, ਅੰਮ੍ਰਿਤਸਰ ਤੋਂ ਚੱਲੇਗੀ ਸਪੈਸ਼ਲ ਰੇਲਗੱਡੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8