ਦਵਾਈ ਲੈਣ ਜਾ ਰਹੇ ਵਿਅਕਤੀ ਨਾਲ ਵਾਪਰਿਆ ਵੱਡਾ ਹਾਦਸਾ, ਦੋ ਬੱਚਿਆਂ ਦੇ ਸਿਰ ਤੋਂ ਉੱਠਿਆ ਪਿਤਾ ਦਾ ਸਾਇਆ

Friday, Oct 30, 2026 - 04:55 PM (IST)

ਦਵਾਈ ਲੈਣ ਜਾ ਰਹੇ ਵਿਅਕਤੀ ਨਾਲ ਵਾਪਰਿਆ ਵੱਡਾ ਹਾਦਸਾ, ਦੋ ਬੱਚਿਆਂ ਦੇ ਸਿਰ ਤੋਂ ਉੱਠਿਆ ਪਿਤਾ ਦਾ ਸਾਇਆ

ਪਠਾਨਕੋਟ(ਹਰਜਿੰਦਰ ਸਿੰਘ ਗੋਰਾਇਆ)– ਪਠਾਨਕੋਟ-ਅੰਮ੍ਰਿਤਸਰ ਰਾਸ਼ਟਰੀ ਰਾਜਮਾਰਗ ’ਤੇ ਸਰਨਾ ਪੁਲ ਦੇ ਪਿੱਛੇ ਇੱਕ ਮਹਿਲ ਦੇ ਸਾਹਮਣੇ ਵਾਪਰੇ ਸੜਕ ਹਾਦਸੇ ਵਿੱਚ ਅਣਪਛਾਤੇ ਵਾਹਨ ਦੀ ਟੱਕਰ ਲੱਗਣ ਕਾਰਨ ਸਕੂਟਰ ਸਵਾਰ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਲਖਵਿੰਦਰ ਸਿੰਘ ਵਾਸੀ ਪਿੰਡ ਜੰਡ, ਜ਼ਿਲ੍ਹਾ ਅੰਮ੍ਰਿਤਸਰ ਵਜੋਂ ਹੋਈ ਹੈ। ਇਸ ਹਾਦਸੇ ਕਾਰਨ ਪਰਿਵਾਰ ’ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ। ਮ੍ਰਿਤਕ ਆਪਣੇ ਪਿੱਛੇ ਪਤਨੀ ਅਤੇ ਦੋ ਬੱਚੇ ਛੱਡ ਗਿਆ ਹੈ।

ਇਹ ਵੀ ਪੜ੍ਹੋ- Amritsar Airport ਜਾਣ ਵਾਲੇ ਯਾਤਰੀਆਂ ਲਈ ਵੱਡੀ ਖਬਰ, ਬਦਲ ਗਿਆ ਸ਼ਡਿਊਲ

ਮਿਲੀ ਜਾਣਕਾਰੀ ਅਨੁਸਾਰ, ਲਖਵਿੰਦਰ ਸਿੰਘ ਆਪਣੇ ਪਿਤਾ ਜਗੀਰ ਸਿੰਘ ਲਈ ਦਵਾਈ ਲੈਣ ਵਾਸਤੇ ਸਕੂਟਰ ’ਤੇ ਸਵਾਰ ਹੋ ਕੇ ਪਠਾਨਕੋਟ ਵੱਲ ਆ ਰਿਹਾ ਸੀ। ਜਦੋਂ ਉਹ ਸਰਨਾ ਪੁਲ ਦੇ ਪਿੱਛੇ ਇੱਕ ਮਹਿਲ ਦੇ ਸਾਹਮਣੇ ਪਹੁੰਚਿਆ ਤਾਂ ਪਿੱਛੇ ਤੋਂ ਆ ਰਹੇ ਇੱਕ ਅਣਪਛਾਤੇ ਵਾਹਨ ਨੇ ਉਸ ਦੇ ਸਕੂਟਰ ਨੂੰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ੋਰਦਾਰ ਸੀ ਕਿ ਲਖਵਿੰਦਰ ਸਿੰਘ ਦੇ ਸਿਰ ’ਤੇ ਗੰਭੀਰ ਸੱਟਾਂ ਲੱਗੀਆਂ, ਜਿਸ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ।

ਇਹ ਵੀ ਪੜ੍ਹੋ- ਪੰਜਾਬ ਪੁਲਸ ਨੂੰ ਨਵੇਂ ਫਰਮਾਨ ਜਾਰੀ, ਸਰਦੀਆਂ ਦੀ ਵਰਦੀ ਨੂੰ ਲੈ ਕੇ ਜਾਰੀ ਹੋਏ ਹੁਕਮ

ਹਾਦਸੇ ਦੀ ਸੂਚਨਾ ਮਿਲਣ ’ਤੇ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਮ੍ਰਿਤਕ ਦੀ ਪਛਾਣ ਕਰਕੇ ਉਸ ਦੇ ਪਰਿਵਾਰ ਨੂੰ ਫੋਨ ਰਾਹੀਂ ਘਟਨਾ ਬਾਰੇ ਜਾਣਕਾਰੀ ਦਿੱਤੀ। ਸੂਚਨਾ ਮਿਲਣ ਤੋਂ ਬਾਅਦ ਪਰਿਵਾਰਕ ਮੈਂਬਰ ਪਿੰਡ ਜੰਡ ਤੋਂ ਪਠਾਨਕੋਟ ਪਹੁੰਚੇ। ਮ੍ਰਿਤਕ ਦੀ ਪਤਨੀ ਮਨਵੀਰ ਕੌਰ ਨੇ ਪੁਲਸ ਨੂੰ ਦਿੱਤੇ ਬਿਆਨਾਂ ਵਿੱਚ ਦੱਸਿਆ ਕਿ ਉਸ ਦਾ ਵਿਆਹ ਲਗਭਗ 11 ਸਾਲ ਪਹਿਲਾਂ ਲਖਵਿੰਦਰ ਸਿੰਘ ਨਾਲ ਹੋਇਆ ਸੀ ਅਤੇ ਉਨ੍ਹਾਂ ਦੇ ਦੋ ਬੱਚੇ ਹਨ। ਉਸ ਨੇ ਦੱਸਿਆ ਕਿ ਜਦੋਂ ਸਵੇਰੇ ਕਰੀਬ 11 ਵਜੇ ਉਸ ਨੇ ਆਪਣੇ ਪਤੀ ਦੇ ਮੋਬਾਈਲ ਫੋਨ ’ਤੇ ਕਾਲ ਕੀਤੀ ਤਾਂ ਫੋਨ ਕਿਸੇ ਅਣਪਛਾਤੇ ਵਿਅਕਤੀ ਨੇ ਚੁੱਕਿਆ, ਜਿਸ ਨੇ ਆਪਣੇ ਆਪ ਨੂੰ ਸਦਰ ਪੁਲਸ ਥਾਣੇ ਨਾਲ ਸਬੰਧਤ ਦੱਸਦਿਆਂ ਹਾਦਸੇ ਬਾਰੇ ਜਾਣਕਾਰੀ ਦਿੱਤੀ। ਪੁਲਸ ਨੇ ਮ੍ਰਿਤਕ ਦੀ ਪਤਨੀ ਦੇ ਬਿਆਨ ਦਰਜ ਕਰਨ ਤੋਂ ਬਾਅਦ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ। 

ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਵੱਡੀ ਵਾਰਦਾਤ, ਦਰਗਾਹ ’ਤੇ ਮੱਥਾ ਟੇਕਣ ਆਏ  2 ਨੌਜਵਾਨਾਂ 'ਤੇ ਚੱਲੀਆਂ ਗੋਲੀਆਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170


author

Shivani Bassan

Content Editor

Related News