ਬਹਿਰੀਨ ਵਾਲੀ ਬੀਬੀ ਦੇ ਮਾਮਲੇ 'ਚ SGPC ਦੀ ਵੱਡੀ ਕਾਰਵਾਈ, 2 ਹੋਰ ਮੁਅੱਤਲ, 1 ਦਾ ਤਬਾਦਲਾ

Tuesday, Oct 06, 2026 - 06:30 PM (IST)

ਬਹਿਰੀਨ ਵਾਲੀ ਬੀਬੀ ਦੇ ਮਾਮਲੇ 'ਚ SGPC ਦੀ ਵੱਡੀ ਕਾਰਵਾਈ, 2 ਹੋਰ ਮੁਅੱਤਲ, 1 ਦਾ ਤਬਾਦਲਾ

ਅੰਮ੍ਰਿਤਸਰ- ਬਹਿਰੀਨ ਵਾਲੀ ਬੀਬੀ ਦੇ ਮਾਮਲੇ 'ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਤਿੰਨ ਹੋਰ ਕਰਮਚਾਰੀਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਹੈ। ਜਾਣਕਾਰੀ ਅਨੁਸਾਰ ਜਾਂਚ ਕਮੇਟੀ ਦੀ ਸਿਫ਼ਾਰਸ਼ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੋ ਕਰਮਚਾਰੀਆਂ ਨੂੰ ਮੁਅੱਤਲ ਕਰ ਦਿੱਤਾ ਹੈ ਜਦਕਿ ਇੱਕ ਦਾ ਤਬਾਦਲਾ ਕੀਤਾ ਗਿਆ ਹੈ।

ਇਹ ਵੀ ਪੜ੍ਹੋ-ਬਹਿਰੀਨ ਵਾਲੀ ਬੀਬੀ ਦੇ ਮਾਮਲੇ 'ਚ ਧਾਮੀ ਵੱਲੋਂ ਮੁੜ CBI ਜਾਂਚ ਦੀ ਮੰਗ, SGPC ਨੇ ਜਾਂਚ ਰਿਪੋਰਟ ਕੀਤੀ ਜਨਤਕ

ਸ਼੍ਰੋਮਣੀ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਦੱਸਿਆ ਕਿ ਜ਼ਿੰਮੇਵਾਰੀ 'ਚ ਕੁਤਾਹੀ ਕਰਨ ਦੇ ਦੋਸ਼ 'ਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਸਾਬਕਾ ਮੈਨੇਜਰ ਮਲਕੀਤ ਸਿੰਘ ਅਤੇ ਰਜਿਸਟਰਾਂ 'ਚ ਛੇੜਛਾੜ ਕਰਕੇ ਗਲਤ ਇੰਦਰਾਜ ਦਰਜ ਕਰਨ ਵਾਲੇ ਸਰਾਂ ਦੇ ਇੰਚਾਰਜ ਅਮਰੀਕ ਸਿੰਘ ਨੂੰ ਡਿਊਟੀ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਸਰਾਂ 'ਚ ਹੈਲਪਰ ਵਜੋਂ ਡਿਊਟੀ ਨਿਭਾ ਰਹੇ ਪ੍ਰਭਜੋਤ ਸਿੰਘ ਦਾ ਤਬਾਦਲਾ ਕੀਤਾ ਗਿਆ ਹੈ। ਇਸ ਮਾਮਲੇ 'ਚ ਵਿਭਾਗੀ ਜਾਂਚ ਜਾਰੀ ਰੱਖਣ ਦੇ ਵੀ ਆਦੇਸ਼ ਦਿੱਤੇ ਗਏ ਹਨ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਵਧੀਕ ਹੈੱਡ ਗ੍ਰੰਥੀ ਗਿਆਨੀ ਮਲਕੀਤ ਸਿੰਘ ਦੀਆਂ ਸੇਵਾਵਾਂ ਖਤਮ ਕਰ ਦਿੱਤੀਆਂ ਗਈਆਂ ਸਨ ਅਤੇ ਇੱਕ ਡਰਾਈਵਰ ਨੂੰ ਵੀ ਮੁਅੱਤਲ ਕੀਤਾ ਗਿਆ ਸੀ।

ਇਹ ਵੀ ਪੜ੍ਹੋ-ਅੰਮ੍ਰਿਤਸਰ 'ਚ ਨਿਹੰਗਾਂ ਵੱਲੋਂ ਨੌਜਵਾਨ ਦੀ ਕੁੱਟਮਾਰ, ਡੰਡੇ ਮਾਰਦਿਆਂ ਦੀ ਵੀਡੀਓ ਹੋ ਰਹੀ ਵਾਇਰਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170


author

Shivani Bassan

Content Editor

Related News