ਨਸ਼ੀਲੀਆਂ ਦਵਾਈਆਂ ਦੀ ਗ਼ੈਰ-ਕਾਨੂੰਨੀ ਵਿਕਰੀ ਰੋਕਣ ਲਈ ਪੰਜਾਬ ਕੈਮਿਸਟ ਐਸੋਸੀਏਸ਼ਨ ਦਾ ਵੱਡਾ ਫੈਸਲਾ

Tuesday, Oct 20, 2026 - 10:31 AM (IST)

ਨਸ਼ੀਲੀਆਂ ਦਵਾਈਆਂ ਦੀ ਗ਼ੈਰ-ਕਾਨੂੰਨੀ ਵਿਕਰੀ ਰੋਕਣ ਲਈ ਪੰਜਾਬ ਕੈਮਿਸਟ ਐਸੋਸੀਏਸ਼ਨ ਦਾ ਵੱਡਾ ਫੈਸਲਾ

ਅੰਮ੍ਰਿਤਸਰ (ਦਲਜੀਤ)- ਪੰਜਾਬ ’ਚ ਨਸ਼ੀਲੀਆਂ ਦਵਾਈਆਂ ਦੀ ਗ਼ੈਰ-ਕਾਨੂੰਨੀ ਵਿਕਰੀ ’ਤੇ ਰੋਕ ਲਗਾਉਣ ਅਤੇ ਕੈਮਿਸਟ ਕਾਰੋਬਾਰ ਦੀ ਸਾਖ਼ ਬਰਕਰਾਰ ਰੱਖਣ ਲਈ ਪੰਜਾਬ ਕੈਮਿਸਟ ਐਸੋਸੀਏਸ਼ਨ (ਰਜਿ.) ਨੇ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਦਾ ਫ਼ੈਸਲਾ ਕੀਤਾ ਹੈ। ਇਸ ਸਬੰਧੀ ਆਲ ਇੰਡੀਆ ਕੈਮਿਸਟਸ ਐਂਡ ਡਰੱਗਿਸਟਸ ਐਸੋਸੀਏਸ਼ਨ ਨਾਲ ਸਬੰਧਤ ਪੰਜਾਬ ਕੈਮਿਸਟ ਐਸੋਸੀਏਸ਼ਨ ਦੇ ਪ੍ਰਦੇਸ਼ ਪ੍ਰਧਾਨ ਸੁਰਿੰਦਰ ਦੁੱਗਲ ਦੀ ਪ੍ਰਧਾਨਗੀ ਹੇਠ ਵੀਡੀਓ ਕਾਨਫ਼ਰੰਸਿੰਗ ਰਾਹੀਂ ਹੰਗਾਮੀ ਮੀਟਿੰਗ ਕੀਤੀ ਗਈ। ਇਸ ’ਚ ਪੰਜਾਬ ਦੇ ਸਾਰੇ 23 ਜ਼ਿਲ੍ਹਿਆਂ ਦੇ ਪ੍ਰਧਾਨਾਂ, ਸਕੱਤਰਾਂ ਅਤੇ ਕਾਰਜਕਾਰਨੀ ਮੈਂਬਰਾਂ ਨੇ ਹਿੱਸਾ ਲਿਆ।

ਇਹ ਵੀ ਪੜ੍ਹੋ-ਪੰਜਾਬ ਦੇ ਮੌਸਮ ਦੀ ਵੱਡੀ ਅਪਡੇਟ, ਵਿਭਾਗ ਨੇ ਕਰ'ਤੀ ਵੱਡੀ ਭਵਿੱਖਬਾਣੀ

ਮੀਟਿੰਗ ਦੌਰਾਨ ਸਾਰੀਆਂ ਜ਼ਿਲ੍ਹਾ ਇਕਾਈਆਂ ਨੇ ਆਪਣੇ-ਆਪਣੇ ਖੇਤਰਾਂ ’ਚ ਸਿਹਤ ਵਿਭਾਗ ਵੱਲੋਂ ਨਿਰਧਾਰਤ ਨਿਯਮਾਂ ਅਨੁਸਾਰ ਦਵਾਈਆਂ ਦੀ ਵਿਕਰੀ ਯਕੀਨੀ ਬਣਾਉਣ ਦਾ ਭਰੋਸਾ ਦਿੱਤਾ। ਸੁਰਿੰਦਰ ਦੁੱਗਲ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਧਾਨਾਂ ਅਤੇ ਸਕੱਤਰਾਂ ਨੇ ਫ਼ੈਸਲਾ ਕੀਤਾ ਹੈ ਕਿ ਉਹ ਆਪਣੇ ਜ਼ਿਲ੍ਹਿਆਂ ਦੇ ਕੈਮਿਸਟਾਂ ਨੂੰ ਹਦਾਇਤ ਕਰਨਗੇ ਕਿ ਐੱਚ-1 ਅਤੇ ਸ਼ਡਿਊਲ ਐੱਚ ਅਧੀਨ ਆਉਣ ਵਾਲੀਆਂ ਦਵਾਈਆਂ ਦੀ ਵਿਕਰੀ ਸਬੰਧਤ ਨਿਯਮਾਂ ਅਨੁਸਾਰ ਹੀ ਕੀਤੀ ਜਾਵੇ ਅਤੇ ਜਿੱਥੇ ਡਾਕਟਰ ਦੀ ਪਰਚੀ ਲਾਜ਼ਮੀ ਹੈ, ਉੱਥੇ ਇਸ ਤੋਂ ਬਿਨਾਂ ਦਵਾਈ ਨਾ ਵੇਚੀ ਜਾਵੇ। ਉਨ੍ਹਾਂ ਕਿਹਾ ਕਿ ਦਵਾਈਆਂ ਦੀ ਖ਼ਰੀਦ-ਵਿਕਰੀ ਦਾ ਪੂਰਾ ਰਿਕਾਰਡ ਅਤੇ ਬਿੱਲ ਰੱਖਣਾ ਲਾਜ਼ਮੀ ਹੈ। ਕੈਮਿਸਟ ਸਿਰਫ਼ ਉਹੀ ਦਵਾਈਆਂ ਵੇਚਣ, ਜਿਨ੍ਹਾਂ ਦੀ ਵਿਕਰੀ ਲਈ ਉਨ੍ਹਾਂ ਕੋਲ ਡਰੱਗ ਵਿਭਾਗ ਵੱਲੋਂ ਲੋੜੀਂਦੀ ਮਨਜ਼ੂਰੀ ਹੈ। ਇਸ ਦੇ ਨਾਲ ਹੀ ਦਵਾਈ ਖ਼ਰੀਦਣ ਆਉਣ ਵਾਲੇ ਗਾਹਕਾਂ ਅਤੇ ਦਵਾਈ ਦੀ ਲੋੜ ਸਬੰਧੀ ਵੀ ਨਿਯਮਾਂ ਅਨੁਸਾਰ ਚੌਕਸੀ ਵਰਤਣ ’ਤੇ ਜ਼ੋਰ ਦਿੱਤਾ ਗਿਆ।

ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਹੋਟਲ ਦੇ ਬਾਹਰ ਵੱਡੀ ਵਾਰਦਾਤ, ਨੌਜਵਾਨ ਦਾ ਬੇਰਹਿਮੀ ਨਾਲ ਕਤਲ

ਮੀਟਿੰਗ ’ਚ ਜਨਰਲ ਸਕੱਤਰ ਜੀ. ਐੱਸ. ਚਾਵਲਾ ਤੋਂ ਇਲਾਵਾ ਅਮਰਦੀਪ ਸਿੰਘ, ਸੁਦੇਸ਼ ਚੌਧਰੀ, ਰਾਜੇਸ਼ ਸੋਹੀ, ਅਜੈ ਬੰਸਲ, ਸੰਜੀਵ ਕੁਮਾਰ, ਵਿਕਰਮ ਠਾਕੁਰ, ਰਵਿੰਦਰ ਭਾਰੀਆ, ਸੁਨੀਤ ਕੁਮਾਰ, ਰਾਜਨ ਭਾਰੀਆ, ਜਤਿੰਦਰ ਸਿੰਘ ਚਾਵਲਾ, ਮਨਜੀਤ ਸੂਦ, ਬਾਲ ਕ੍ਰਿਸ਼ਨ ਕਟਾਰੀਆ, ਅਸ਼ੋਕ ਬਲਿਆਵਾਲਾ, ਅਸ਼ੋਕ ਛਾਬੜਾ, ਅਸ਼ਵਨੀ ਕੁਮਾਰ, ਸਤੀਸ਼ ਕਪੂਰ, ਕੁਲਦੀਪ ਸਿੰਘ, ਰਾਜੀਵ ਜੈਨ, ਰਿਸ਼ੂ ਵਰਮਾ, ਸੁਖਬੀਰ ਸਿੰਘ ਲਵਲੀ ਡਾਬਰ, ਰਾਜੀਵ ਗਰਗ, ਰਾਜੀਵ ਕਪੂਰ, ਵਿਨੈ ਰਾਵਲ ਅਤੇ ਦਰਸ਼ਨ ਸਚਦੇਵਾ ਸਮੇਤ ਵੱਖ-ਵੱਖ ਜ਼ਿਲ੍ਹਿਆਂ ਦੇ ਅਹੁਦੇਦਾਰ ਅਤੇ ਕਾਰਜਕਾਰਨੀ ਮੈਂਬਰ ਹਾਜ਼ਰ ਸਨ।

ਇਹ ਵੀ ਪੜ੍ਹੋ- ਪੰਜਾਬ 'ਚ ਇਸ ਗੈਂਗਸਟਰ ਦੀ ਪਤਨੀ ਲੜੇਗੀ ਚੋਣ, ਸਿਆਸਤ 'ਚ ਮਚੀ ਹਲਚਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170


author

Shivani Bassan

Content Editor

Related News