ਗੁਰਦਾਸਪੁਰ ''ਚ ਪੰਜਾਬ ਬੰਦ ਦਾ ਵੱਡਾ ਅਸਰ, ਬਾਜ਼ਾਰ ਰਹੇ ਬੰਦ
Thursday, Oct 15, 2026 - 11:55 AM (IST)
ਗੁਰਦਾਸਪੁਰ(ਹਰਜਿੰਦਰ ਸਿੰਘ ਗੋਰਾਇਆ)- ਮਾਨਸਾ ਵਿਖੇ ਪਰਵਿੰਦਰ ਝੋਟਾ ਦੀ ਹੱਤਿਆ ਦੇ ਵਿਰੋਧ ਵਿੱਚ ਵੱਖ-ਵੱਖ ਜਥੇਬੰਦੀਆਂ ਵੱਲੋਂ ਦਿੱਤੀ ਗਈ ਪੰਜਾਬ ਬੰਦ ਦੀ ਕਾਲ ਦਾ ਅੱਜ ਗੁਰਦਾਸਪੁਰ ਜ਼ਿਲ੍ਹੇ ਵਿੱਚ ਵਿਆਪਕ ਅਸਰ ਦੇਖਣ ਨੂੰ ਮਿਲਿਆ। ਇਸ ਦੌਰਾਨ ਗੁਰਦਾਸਪੁਰ, ਦੀਨਾਨਗਰ, ਕਲਾਨੌਰ ਅਤੇ ਡੇਰਾ ਬਾਬਾ ਨਾਨਕ ਸਮੇਤ ਜ਼ਿਲ੍ਹੇ ਦੇ ਛੋਟੇ-ਵੱਡੇ ਕਸਬਿਆਂ ਅਤੇ ਅੱਡਿਆਂ ਦੇ ਬਾਜ਼ਾਰ ਮੁਕੰਮਲ ਤੌਰ ’ਤੇ ਬੰਦ ਰਹੇ। ਬੰਦ ਨੂੰ ਲੈ ਕੇ ਦੁਕਾਨਦਾਰਾਂ, ਵਪਾਰੀਆਂ ਅਤੇ ਆਮ ਲੋਕਾਂ ਵਿੱਚ ਭਾਰੀ ਹੁੰਗਾਰਾ ਦੇਖਣ ਨੂੰ ਮਿਲਿਆ, ਜਦਕਿ ਕਈ ਪ੍ਰਾਈਵੇਟ ਸਕੂਲਾਂ ਵਿੱਚ ਵੀ ਛੁੱਟੀ ਕੀਤੀ ਗਈ।
ਇਹ ਵੀ ਪੜ੍ਹੋ-ਪਰਾਲੀ ਨੂੰ ਅੱਗ ਲਾਉਣ ਵਾਲੇ ਹੋ ਜਾਣ ਸਾਵਧਾਨ! ਹੁਣ ਪ੍ਰਸ਼ਾਸਨ ਨੇ ਕਾਰਵਾਈ ਦਾ ਵਰਤਿਆ ਨਵਾਂ ਤਰੀਕਾ
ਪੰਜਾਬ ਬੰਦ ਦੀ ਕਾਲ ਦੇ ਮੱਦੇਨਜ਼ਰ ਸਵੇਰ ਤੋਂ ਹੀ ਬਾਜ਼ਾਰਾਂ ਵਿੱਚ ਦੁਕਾਨਾਂ ਦੇ ਸ਼ਟਰ ਬੰਦ ਰਹੇ। ਸ਼ਹਿਰਾਂ ਦੀਆਂ ਮੁੱਖ ਸੜਕਾਂ ਅਤੇ ਬਾਜ਼ਾਰਾਂ ਵਿੱਚ ਆਮ ਦਿਨਾਂ ਦੇ ਮੁਕਾਬਲੇ ਰੌਣਕ ਘੱਟ ਰਹੀ। ਵੱਖ-ਵੱਖ ਰਾਜਨੀਤਿਕ, ਵਪਾਰਕ, ਸਮਾਜਿਕ ਅਤੇ ਧਾਰਮਿਕ ਜਥੇਬੰਦੀਆਂ ਵੱਲੋਂ ਇਸ ਬੰਦ ਦੇ ਸਮਰਥਨ ਵਿੱਚ ਆਪਣੀ ਹਮਾਇਤ ਦਿੱਤੀ ਗਈ। ਬੰਦ ਕਾਰਨ ਕਾਰੋਬਾਰ ਪ੍ਰਭਾਵਿਤ ਹੋਣ ਦੇ ਨਾਲ-ਨਾਲ ਆਮ ਜਨਜੀਵਨ ਵੀ ਪ੍ਰਭਾਵਿਤ ਹੋਇਆ।
ਇਹ ਵੀ ਪੜ੍ਹੋ-ਪਰਵਿੰਦਰ ਝੋਟਾ ਦੇ ਕਤਲ ਮਗਰੋਂ ਪੰਜਾਬ ਕੈਮਿਸਟ ਐਸੋਸੀਏਸ਼ਨ ਦਾ ਵੱਡਾ ਫੈਸਲਾ, ਜਾਰੀ ਕੀਤੇ ਇਹ ਹੁਕਮ
ਗੁਰਦਾਸਪੁਰ ਵਿੱਚ ਵੀ ਬੰਦ ਦਾ ਪੂਰਾ ਅਸਰ
ਗੁਰਦਾਸਪੁਰ ਸ਼ਹਿਰ ਵਿੱਚ ਵੀ ਪੰਜਾਬ ਬੰਦ ਨੂੰ ਭਰਵਾਂ ਹੁੰਗਾਰਾ ਮਿਲਿਆ। ਇੱਥੇ ਜ਼ਰੂਰੀ ਸੇਵਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਹਸਪਤਾਲਾਂ, ਮੈਡੀਕਲ ਸਟੋਰਾਂ ਅਤੇ ਡੇਅਰੀ ਦੀਆਂ ਦੁਕਾਨਾਂ ਨੂੰ ਛੱਡ ਕੇ ਬਾਕੀ ਬਾਜ਼ਾਰ ਬੰਦ ਰਹੇ। ਸ਼ਹਿਰ ਦੇ ਮੁੱਖ ਬਾਜ਼ਾਰਾਂ ਵਿੱਚ ਦੁਕਾਨਾਂ ਬੰਦ ਹੋਣ ਕਾਰਨ ਚੁੱਪ-ਚਾਪ ਮਾਹੌਲ ਦੇਖਣ ਨੂੰ ਮਿਲਿਆ। ਇਸੇ ਤਰ੍ਹਾਂ ਕਲਾਨੌਰ ਅਤੇ ਡੇਰਾ ਬਾਬਾ ਨਾਨਕ ਸਮੇਤ ਹੋਰਨਾਂ ਕਸਬਿਆਂ ਵਿੱਚ ਵੀ ਬੰਦ ਦਾ ਅਸਰ ਦੇਖਿਆ ਗਿਆ।
ਇਹ ਵੀ ਪੜ੍ਹੋ-ਪੰਜਾਬ 'ਚ ਭਾਰੀ ਮੀਂਹ ਦੀ ਚਿਤਾਵਨੀ, ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ ਲਈ ਕਰ'ਤੀ ਵੱਡੀ ਭਵਿੱਖਬਾਣੀ
ਪੁਲਸ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਪੁਖਤਾ ਪ੍ਰਬੰਧ
ਦੂਜੇ ਪਾਸੇ, ਪੰਜਾਬ ਬੰਦ ਦੇ ਮੱਦੇਨਜ਼ਰ ਪੁਲਸ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਸਨ, ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਿਆ ਜਾ ਸਕੇ ਅਤੇ ਅਮਨ-ਕਾਨੂੰਨ ਦੀ ਸਥਿਤੀ ਬਣਾਈ ਰੱਖੀ ਜਾ ਸਕੇ। ਸੰਵੇਦਨਸ਼ੀਲ ਥਾਵਾਂ ਅਤੇ ਮੁੱਖ ਬਾਜ਼ਾਰਾਂ ਵਿੱਚ ਸਥਿਤੀ ’ਤੇ ਨਜ਼ਰ ਰੱਖੀ ਗਈ।
ਕੁੱਲ ਮਿਲਾ ਕੇ ਪਰਵਿੰਦਰ ਝੋਟਾ ਹੱਤਿਆਕਾਂਡ ਦੇ ਵਿਰੋਧ ਵਿੱਚ ਦਿੱਤੀ ਗਈ ਪੰਜਾਬ ਬੰਦ ਦੀ ਕਾਲ ਦਾ ਗੁਰਦਾਸਪੁਰ ਜ਼ਿਲ੍ਹੇ ਵਿੱਚ ਵਿਆਪਕ ਅਸਰ ਦੇਖਣ ਨੂੰ ਮਿਲਿਆ। ਬਾਜ਼ਾਰਾਂ ਤੋਂ ਲੈ ਕੇ ਪ੍ਰਾਈਵੇਟ ਸਕੂਲਾਂ ਤੱਕ ਬੰਦ ਦੇ ਪ੍ਰਭਾਵ ਨੇ ਇਹ ਦਰਸਾਇਆ ਕਿ ਇਸ ਮੁੱਦੇ ਨੂੰ ਲੈ ਕੇ ਵੱਖ-ਵੱਖ ਵਰਗਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ। ਦੀਨਾਨਗਰ ਵਿਖੇ ਕੁਝ ਜਥੇਬੰਦੀਆਂ ਵੱਲੋਂ ਮੇਨ ਰੋਡ ਤੇ ਧਰਨਾ ਲਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ ਤਾਂ ਮੌਕੇ ਤੇ ਡੀਐਸਪੀ ਦੀਨਨਗਰ ਰਜਿੰਦਰ ਮਿਨਹਾਸ ਵੱਲੋਂ ਭਾਰੀ ਕੁਲ ਚ ਫੋਰਸ ਲੈ ਕੇ ਪਹੁੰਚ ਗਏ ਜਿਨਾਂ ਵੱਲੋਂ ਧਰਨਾਕਾਰੀਆਂ ਨਾਲ ਗੱਲਬਾਤ ਕੀਤੀ ਗਈ ਅਤੇ ਧਰਨਾਕਾਰੀਆਂ ਨੂੰ ਧਰਨਾ ਨਹੀਂ ਲਾਉਣ ਦਿੱਤਾ ਗਿਆ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
