ਖਡੂਰ ਸਾਹਿਬ ''ਚ ਚੋਰਾਂ ਦੀ ਵੱਡੀ ਵਾਰਦਾਤ, ਮੇਨ ਬਾਜ਼ਾਰ ਵਿਖੇ 3 ਦੁਕਾਨਾਂ ’ਚ ਚੋਰੀ

Saturday, Nov 11, 2023 - 01:23 PM (IST)

ਖਡੂਰ ਸਾਹਿਬ ''ਚ ਚੋਰਾਂ ਦੀ ਵੱਡੀ ਵਾਰਦਾਤ, ਮੇਨ ਬਾਜ਼ਾਰ ਵਿਖੇ 3 ਦੁਕਾਨਾਂ ’ਚ ਚੋਰੀ

ਖਡੂਰ ਸਾਹਿਬ (ਮਾਨ)- ਸਥਾਨਕ ਸਬ-ਡਵੀਜ਼ਨ ਖਡੂਰ ਸਾਹਿਬ ਦੇ ਮੇਨ ਬਾਜ਼ਾਰ ’ਚ ਚੋਰ ਗਿਰੋਹ ਵੱਲੋਂ ਬੀਤੇ ਦਿਨ ਤੜਕਸਾਰ ਸਵੇਰੇ ਵੱਖ-ਵੱਖ ਤਿੰਨ ਦੁਕਾਨਾਂ ਨੂੰ ਨਿਸ਼ਾਨਾ ਬਣਾਇਆ ਗਿਆ । ਜਾਣਕਾਰੀ ਅਨੁਸਾਰ ਇਲੈਕਟ੍ਰਾਨਿਕਸ ਦੀ ਦੁਕਾਨ ਦੇ ਗੱਲੇ ’ਚੋਂ 42 ਹਜ਼ਾਰ ਅਤੇ ਅਲਮਾਰੀ ਦੇ ਸ਼ੇਫ ’ਚੋਂ 50 ਹਜ਼ਾਰ ਦੀ ਨਕਦੀ ਅਤੇ 2 ਇੰਡਕਸ਼ਨ ਚੁੱਲ੍ਹੇ, 1 ਹੋਮ ਥੀਏਟਰ ਚੋਰੀ ਹੋਇਆ ਹੈ । 

ਇਹ ਵੀ ਪੜ੍ਹੋ-  ਦੀਨਾਨਗਰ ਵਿਖੇ ਖੇਤਾਂ 'ਚ ਕੰਮ ਕਰ ਰਹੇ ਵਿਅਕਤੀ ਨੂੰ ਕਾਲ ਨੇ ਪਾਇਆ ਘੇਰਾ, ਪਰਿਵਾਰ 'ਚ ਵਿਛੇ ਸੱਥਰ

ਦੂਸਰੀਆਂ 2 ਦੁਕਾਨਾਂ ਦੇ ਮਾਲਕਾਂ ਨੇ ਕਿਹਾ ਕਿ ਚੋਰ ਸਾਡੀਆਂ ਦੁਕਾਨਾਂ ’ਚ ਚੋਰੀ ਕਰਨ ਵਿਚ ਅਸਫ਼ਲ ਰਹੇ ਪਰ ਸਾਡੀਆਂ ਦੁਕਾਨਾਂ ’ਤੇ ਲੱਗੇ ਸੀ.ਸੀ.ਟੀ.ਵੀ. ਕੈਮਰੇ ਤੋੜ ਗਏ ਹਨ । ਉਨ੍ਹਾਂ ਕਿਹਾ ਕਿ ਪੁਲਸ ਪ੍ਰਸ਼ਾਸਨ ਦੀ ਢਿੱਲੀ ਕਾਰਗੁਜ਼ਾਰੀ ਕਾਰਨ ਇਹ ਘਟਨਾਵਾਂ ਵਾਪਰ ਰਹੀਆਂ ਹਨ । ਇਸ ਮੌਕੇ ਪੁਲਸ ਚੌਕੀ ਖਡੂਰ ਸਾਹਿਬ ਦੇ ਇੰਚਾਰਜ ਬਲਦੇਵ ਸਿੰਘ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਮੌਕਾ ਦੇਖ ਲਿਆ ਗਿਆ ਹੈ ਅਤੇ ਮਾਮਲਾ ਦਰਜ ਕਰਕੇ ਜਲਦੀ ਹੀ ਚੋਰਾਂ ਨੂੰ ਕਾਬੂ ਕਰ ਲਿਆ ਜਾਵੇਗਾ।

ਇਹ ਵੀ ਪੜ੍ਹੋ-  ਸਾਵਧਾਨ! ਕਿਤੇ ਤੁਸੀਂ ਨਾ ਹੋ ਜਾਇਓ ਧੋਖਾਧੜੀ ਦਾ ਸ਼ਿਕਾਰ, ਹੈਕਰਾਂ ਨੇ ਠੱਗੀ ਮਾਰਨ ਦਾ ਲੱਭਿਆ ਨਵਾਂ ਤਰੀਕਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News