ਬਟਾਲਾ ਪੁਲਸ ਦੀ ਵੱਡੀ ਕਾਰਵਾਈ, 102 ਮੁਲਜ਼ਮ ਗ੍ਰਿਫਤਾਰ, 5 ਭਗੌੜੇ ਵੀ ਅੜਿੱਕੇ
Tuesday, Aug 04, 2026 - 02:37 PM (IST)
ਬਟਾਲਾ(ਸਾਹਿਲ, ਯੋਗੀ, ਮਠਾਰੂ) : ਡਾ. ਮਹਿਤਾਬ ਸਿੰਘ ਐੱਸ. ਐੱਸ. ਪੀ. ਬਟਾਲਾ ਨੇ ਦੱਸਿਆ ਬਟਾਲਾ ਪੁਲਸ ਨੇ ਗੈਂਗਸਟਰਾਂ, ਨਸ਼ਾ ਤਸਕਰੀ, ਗੈਰ-ਕਾਨੂੰਨੀ ਹਥਿਆਰਾਂ ਅਤੇ ਅਪਰਾਧਿਕ ਗਤੀਵਿਧੀਆਂ ਖ਼ਿਲਾਫ਼ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦੌਰਾਨ ਜ਼ਿਲਾ ਪੁਲਸ ਵੱਲੋਂ ਵਿਸ਼ੇਸ਼ ਟੀਮਾਂ ਬਣਾ ਕੇ ਸ਼ੱਕੀ ਵਿਅਕਤੀਆਂ, ਲੋੜੀਂਦੇ ਮੁਲਜ਼ਮਾਂ ਅਤੇ ਗੈਂਗਸਟਰਾਂ ਦੇ ਸਾਥੀਆਂ ਤੇ ਉਨ੍ਹਾਂ ਦੇ ਟਿਕਾਣਿਆਂ ’ਤੇ ਛਾਪੇਮਾਰੀ ਕੀਤੀ ਗਈ। ਇਸ ਤੋਂ ਇਲਾਵਾ ਸੰਵੇਦਨਸ਼ੀਲ ਖੇਤਰਾਂ ਦੀ ਘੇਰਾਬੰਦੀ ਕਰ ਕੇ ਸਰਚ ਅਭਿਆਨ ਚਲਾਇਆ ਗਿਆ।
ਇਹ ਵੀ ਪੜ੍ਹੋ- ਪੰਜਾਬ 'ਚ 15 ਅਗਸਤ ਤੋਂ ਪਹਿਲਾਂ ਅੱਤਵਾਦੀ ਹਮਲਾ ਟਲਿਆ, 2 ਵੱਡੇ Terror Modules ਦੇ 9 ਮੁਲਜ਼ਮ ਗ੍ਰਿਫਤਾਰ
ਇਸ ਮੁਹਿੰਮ ਦੌਰਾਨ 102 ਮੁਲਜ਼ਮ ਗ੍ਰਿਫ਼ਤਾਰ ਕੀਤੇ ਗਏ, ਜਿਨ੍ਹਾਂ ਕੋਲੋਂ 56 ਗ੍ਰਾਮ ਹੈਰੋਇਨ, 120 ਗੋਲੀਆਂ, 150 ਗ੍ਰਾਮ ਸੋਨਾ, 01 ਮੋਟਰਸਾਈਕਲ ਬਰਾਮਦ ਕੀਤਾ ਗਿਆ, ਜਦਕਿ 64 ਰੋਕੂ ਕਾਰਵਾਈਆਂ ਕੀਤੀਆਂ ਗਈਆਂ ਅਤੇ 05 ਭਗੌੜੇ (PO) ਗ੍ਰਿਫ਼ਤਾਰ ਕੀਤੇ ਗਏ। ਉਨ੍ਹਾਂ ਦੱਸਿਆ ਕਿ ਇਸ ਆਪ੍ਰੇਸ਼ਨ ਤਹਿਤ 04 ਐੱਸ. ਪੀ., 08 ਡੀ. ਐੱਸ. ਪੀ., 355 ਐੱਨ.ਜੀ.ਓਜ਼ ਅਤੇ 435 ਈ. ਪੀ. ਓਜ਼ ਤਾਇਨਾਤ ਕੀਤੇ ਗਏ ਸਨ।
ਇਹ ਵੀ ਪੜ੍ਹੋ- ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ
ਜ਼ਿਲਾ ਪੁਲਸ ਮੁਖੀ ਨੇ ਦੱਸਿਆ ਕਿ ਬਟਾਲਾ ਪੁਲਸ ਸੰਗਠਿਤ ਅਪਰਾਧ, ਗੈਂਗਸਟਰਵਾਦ ਅਤੇ ਨਸ਼ਾ ਤਸਕਰੀ ਪ੍ਰਤੀ ‘ਜ਼ੀਰੋ ਟੋਲਰੈਂਸ’ ਦੀ ਨੀਤੀ ਅਪਣਾ ਰਹੀ ਹੈ। ਆਮ ਲੋਕਾਂ ਦੀ ਸੁਰੱਖਿਆ ਅਤੇ ਕਾਨੂੰਨ-ਵਿਵਸਥਾ ਨੂੰ ਹੋਰ ਮਜ਼ਬੂਤ ਬਣਾਉਣ ਲਈ ਅਜਿਹੀਆਂ ਵਿਸ਼ੇਸ਼ ਮੁਹਿੰਮਾਂ ਭਵਿੱਖ ਵਿੱਚ ਵੀ ਲਗਾਤਾਰ ਜਾਰੀ ਰਹਿਣਗੀਆਂ। ਬਟਾਲਾ ਪੁਲਸ ਲੋਕਾਂ ਨੂੰ ਅਪੀਲ ਕਰਦੀ ਹੈ ਕਿ ਕਿਸੇ ਵੀ ਸ਼ੱਕੀ ਵਿਅਕਤੀ ਜਾਂ ਅਪਰਾਧਿਕ ਗਤੀਵਿਧੀ ਬਾਰੇ ਤੁਰੰਤ ਨਜ਼ਦੀਕੀ ਪੁਲਸ ਥਾਣੇ ਜਾਂ ਹੈਲਪਲਾਈਨ ’ਤੇ ਸੂਚਨਾ ਦੇਣ, ਸੂਚਨਾ ਦੇਣ ਵਾਲੇ ਦੀ ਪਛਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ।
ਇਹ ਵੀ ਪੜ੍ਹੋ- ਪੰਜਾਬ 'ਚ ਗਰਜ-ਤੂਫ਼ਾਨ ਦੇ ਨਾਲ ਪਵੇਗਾ ਮੀਂਹ, ਪੜ੍ਹੋ ਵਿਭਾਗ ਦੀ ਤਾਜ਼ਾ ਖਬਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
