ਅੰਮ੍ਰਿਤਸਰ 'ਚ ਫੜ੍ਹੇ ਗਏ ਹਥਿਆਰਾਂ ਸਣੇ 5 ਮੁਲਜ਼ਮ, ਕਰੋੜਾਂ ਦੀ ਹੈਰੋਇਨ ਵੀ ਬਰਾਮਦ

Wednesday, Sep 30, 2026 - 01:31 PM (IST)

ਅੰਮ੍ਰਿਤਸਰ 'ਚ ਫੜ੍ਹੇ ਗਏ ਹਥਿਆਰਾਂ ਸਣੇ 5 ਮੁਲਜ਼ਮ, ਕਰੋੜਾਂ ਦੀ ਹੈਰੋਇਨ ਵੀ ਬਰਾਮਦ

ਅੰਮ੍ਰਿਤਸਰ (ਵੈੱਬ ਡੈਸਕ)- ਅੰਮ੍ਰਿਤਸਰ ਕਮਿਸ਼ਨਰੇਟ ਪੁਲਸ ਵੱਲੋਂ ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਤਿੰਨ ਨੈੱਟਵਰਕਾਂ ਦਾ ਪਰਦਾਫ਼ਾਸ਼ ਕੀਤਾ ਗਿਆ ਹੈ। ਇਸ ਦੌਰਾਨ 5 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 13 ਪਿਸਤੌਲਾਂ, 3.267 ਕਿੱਲੋਗ੍ਰਾਮ ਹੈਰੋਇਨ ਅਤੇ 22 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ।

ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਸਪਲਾਈ 'ਚ ਸ਼ਾਮਲ ਹਨ। ਅੰਮ੍ਰਿਤਸਰ ਦੇ ਥਾਣਾ ਡੀ-ਡਿਵੀਜ਼ਨ ਅਤੇ ਥਾਣਾ ਛੇਹਰਟਾ ਵਿਖੇ ਵੱਖ-ਵੱਖ ਐੱਫ਼. ਆਈ. ਆਰ. ਦਰਜ ਕੀਤੀ ਗਈ ਹੈ। ਇਸ ਦੇ ਪਿਛਲੇ ਅਤੇ ਅਗਲੇ ਸਬੰਧਾਂ ਦਾ ਪਰਦਾਫ਼ਾਸ਼ ਕਰਨ ਅਤੇ ਨੈੱਟਵਰਕ 'ਚ ਸ਼ਾਮਲ ਹੋਰ ਵਿਅਕਤੀਆਂ ਦੀ ਪਛਾਣ ਕਰਨ ਲਈ ਹੋਰ ਜਾਂਚ ਜਾਰੀ ਹੈ। ਇਸ ਦੀ ਜਾਣਕਾਰੀ ਡੀ .ਜੀ. ਪੀ. ਗੌਰਵ ਯਾਦਵ ਵੱਲੋਂ ਦਿੱਤੀ ਗਈ ਹੈ। 

PunjabKesari

ਇਹ ਵੀ ਪੜ੍ਹੋ: LPU ਮਾਮਲੇ 'ਚ ਇੰਫਲੂਐਂਸਰ ਆਇਆ ਸਾਹਮਣੇ! ਲੱਗੇ ਦੋਸ਼ਾਂ ਬਾਰੇ ਕੀਤੇ ਖ਼ੁਲਾਸੇ, 3 FIR ਹੋਰ ਦਰਜ

ਪੰਜਾਬ ਪੁਲਸ ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਦੇ ਨੈੱਟਵਰਕਾਂ ਨੂੰ ਖ਼ਤਮ ਕਰਨ ਅਤੇ ਪੰਜਾਬ ਨੂੰ ਇਕ ਸੁਰੱਖਿਅਤ ਅਤੇ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ ਹੈ। ਪੁਲਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਜਾਂਚ ਅੱਗੇ ਵਧਣ ਦੇ ਨਾਲ ਇਸ ਮਾਮਲੇ 'ਚ ਹੋਰ ਵੀ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ: ਪੰਜਾਬ ਦੇ ਇਨ੍ਹਾਂ ਸਕੂਲਾਂ 'ਚ ਅਚਾਨਕ ਕੀਤੀ ਗਈ ਛੁੱਟੀ! ਪੜ੍ਹੋ ਕਿਉਂ ਲਿਆ ਗਿਆ ਫ਼ੈਸਲਾ

 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

shivani attri

Content Editor

Related News