ਹਰੇਕ ਸਰਕਾਰੀ ਸਕੀਮ ਨੂੰ ਲੋਕਾਂ ਤੱਕ ਪੁੱਜਦਾ ਕਰਨਾ ਪੰਚਾਇਤਾਂ ਦਾ ਮੁੱਢਲਾ ਫ਼ਰਜ਼ : ਕੁਲਦੀਪ ਛੀਨਾ

04/09/2021 5:26:09 PM

ਰਾਜਾਸਾਂਸੀ (ਰਾਜਵਿੰਦਰ) : ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਦੇ ਦਿਸ਼ਾ-ਨਿਰਦੇਸ਼ ਹੇਠ ਜਿੱਥੇ ਹਲਕੇ ਦਾ ਸਰਵਪੱਖੀ ਵਿਕਾਸ ਹੋਇਆ ਹੈ, ਉਸ ਦੇ ਨਾਲ-ਨਾਲ ਲੋਕ-ਕਲਿਆਣ ਹਿੱਤ  ਚੱਲ ਰਹੀਆਂ ਲੋਕ ਭਲਾਈ ਦੀਆਂ ਸਕੀਮਾਂ ਦਾ ਲਾਭ ਵੀ ਹੇਠਲੇ ਪੱਧਰ ਤੱਕ ਲੋੜਵੰਦ ਲੋਕਾਂ ਨੂੰ ਮਿਲ ਰਿਹਾ ਹੈ । ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਨੌਜਵਾਨ ਕਾਂਗਰਸੀ ਆਗੂ ਕੁਲਦੀਪ ਸਿੰਘ ਛੀਨਾ ਸਰਪੰਚ ਵਿਚਲਾ ਕਿਲਾ ਨੇ ਪੰਜਾਬ ਸਰਕਾਰ ਵੱਲੋਂ ਆਈ ਫੀਡ ਆਂਗਣਵਾੜੀ ਸੈਂਟਰ ਵਿਚਲਾ ਕਿਲਾ ਦੇ ਬੱਚਿਆਂ ਨੂੰ ਵੰਡਣ ਸਮੇਂ ਕੀਤਾ । ਉਨ੍ਹਾਂ ਕਿਹਾ ਕਿ ਪੰਚਾਇਤਾਂ ਦਾ ਮੁੱਢਲਾ ਫ਼ਰਜ਼ ਬਣਦਾ ਹੈ ਕਿ ਸਰਕਾਰ ਵੱਲੋਂ ਚਲਾਈਆਂ ਲੋਕ-ਕਲਿਆਣ ਹਿੱਤ ਸਕੀਮਾਂ ਨੂੰ ਯੋਗ ਲਾਭਪਾਤਰੀਆਂ ਤੱਕ ਪਹੁੰਚਾਇਆਂ ਜਾਵੇ ਤੇ ਇਨ੍ਹਾਂ ਸਕੀਮਾਂ ’ਚ ਕੁਤਾਹੀ ਕਰਨ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਖ਼ਿਲਾਫ਼ ਕਾਰਵਾਈ ਕਰਨ ਲਈ ਪੰਜਾਬ ਸਰਕਾਰ ਤੱਕ ਜਾਣਕਾਰੀ ਪਹੁੰਚਾਈ ਜਾਵੇ ਤਾਂ ਕੋਈ ਵੀ ਇਨ੍ਹਾਂ ਲੋੜਵੰਦਾਂ ਦੇ ਹੱਕਾਂ ’ਤੇ ਡਾਕਾ ਮਾਰਨ ਦੀ ਕੋਸ਼ਿਸ਼ ਨਾ ਕਰੇ। ਇਸ ਮੌਕੇ ਟੀਚਰ ਰਣਜੀਤ ਕੌਰ, ਹੈਲਪਰ ਜਸਬੀਰ ਕੌਰ, ਏਕਸਰੂਪ ਕੌਰ, ਰਜਵੰਤ ਕੌਰ, ਕੇਵਲ ਸਿੰਘ ਫੌਜੀ, ਆਸ਼ਾ ਰਾਣੀ, ਮਨਜੀਤ ਕੌਰ, ਤਰਸੇਮ ਸਿੰਘ ਪੰਚ ਤੋਂ ਇਲਾਵਾ ਬੱਚਿਆਂ ਦੇ ਮਾਪੇ ਤੇ ਸਮੂਹ ਪੰਚਾਇਤ ਮੈਂਬਰ ਹਾਜ਼ਰ ਸਨ।

Anuradha

This news is Content Editor Anuradha