ਮਲੇਸ਼ੀਆ 'ਚ ਪੰਜਾਬੀ ਨੌਜਵਾਨ ਦੀ ਮੌਤ, ਗ਼ਰੀਬ ਪਰਿਵਾਰ 'ਤੇ ਟੁੱਟਾ ਦੁੱਖਾਂ ਦਾ ਪਹਾੜ

Wednesday, Jul 14, 2021 - 03:25 PM (IST)

ਮਲੇਸ਼ੀਆ 'ਚ ਪੰਜਾਬੀ ਨੌਜਵਾਨ ਦੀ ਮੌਤ, ਗ਼ਰੀਬ ਪਰਿਵਾਰ 'ਤੇ ਟੁੱਟਾ ਦੁੱਖਾਂ ਦਾ ਪਹਾੜ

ਸ੍ਰੀ ਗੋਇੰਦਵਾਲ ਸਾਹਿਬ (ਰਮਨ): ਕਸਬਾ ਸ੍ਰੀ ਗੋਇੰਦਵਾਲ ਸਾਹਿਬ ਦੇ ਵਸਨੀਕ ਨੌਜਵਾਨ ਦੀ ਮਲੇਸ਼ੀਆ ’ਚ ਸੜਕ ਹਾਦਸੇ ਵਿੱਚ ਮੌਤ ਹੋਣ ਦਾ ਦੁਖ਼ਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਨੌਜਵਾਨ ਬਹੁਤ ਹੀ ਗਰੀਬ ਪਰਿਵਾਰ ਨਾਲ ਸਬੰਧਤ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਗੋਇੰਦਵਾਲ ਸਾਹਿਬ ਦਾ ਰਹਿਣ ਵਾਲਾ ਸੰਦੀਪ ਸਿੰਘ (28) ਪੁੱਤਰ ਲੇਟ ਬਲਵੰਤ ਸਿੰਘ ਦਾ ਮਲੇਸ਼ੀਆ ਵਿੱਚ ਮਿਹਨਤ ਮਜ਼ਦੂਰੀ ਦਾ ਕੰਮ ਕਰਦਾ ਸੀ। ਜਿਸ ਦੀ ਬੀਤੀ ਰਾਤ ਕੰਮ ਤੇ ਜਾਂਦੇ ਸਮੇ ਸੜਕ ਹਾਦਸੇ ’ਚ ਮੌਤ ਹੋ ਗਈ ਹੈ।

ਇਹ ਵੀ ਪੜ੍ਹੋ: ਸ਼ਰਮਨਾਕ! ਜ਼ਮੀਨ ਦੇ ਲਾਲਚ ’ਚ ਨੂੰਹ ਨੇ ਆਪਣੀ ਸਹੇਲੀ ਨਾਲ ਮਿਲ ਕੇ ਸਹੁਰੇ ਦਾ ਕੀਤਾ ਕਤਲ

PunjabKesari

ਮ੍ਰਿਤਕ ਰੋਜ਼ੀ-ਰੋਟੀ ਖ਼ਾਤਰ ਬੀਤੇ 2 ਸਾਲ ਤੋਂ ਮਲੇਸ਼ੀਆ ਵਿਚ ਗਿਆ ਹੋਇਆ ਸੀ।ਪਿੰਡ ਵਾਸੀਆਂ ਨੇ ਮ੍ਰਿਤਕ ਸੰਦੀਪ ਸਿੰਘ ਦੀ ਮ੍ਰਿਤਕ ਦੇਹ ਭਾਰਤ ਲਿਆਉਣ ਲਈ ਪੰਜਾਬ ਸਰਕਾਰ ਕੋਲੋਂ ਸਹਾਇਤਾ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ: ਮਨੀਸ਼ਾ ਗੁਲਾਟੀ ਨੇ ਲਿਆ ਅਹਿਦ- ਠੱਗੀ ਪੀੜਤਾਂ ਨੂੰ ਇਨਸਾਫ਼ ਦਵਾਉਣ ਲਈ ਟਰੂਡੋ ਤੱਕ ਕਰਨਗੇ ਪਹੁੰਚ


author

Shyna

Content Editor

Related News