ਮਲਿਕ ਨੇ ਰੇਲ ਮੰਤਰੀ ਤੋਂ ਪੰਜਾਬ ਲਈ ਅੰਮ੍ਰਿਤਸਰ-ਮੁੰਬਈ ਵੰਦੇ ਭਾਰਤ ਸਲੀਪਰ ਟ੍ਰੇਨ ਚਲਾਉਣ ਦੀ ਕੀਤੀ ਮੰਗ

Sunday, Sep 06, 2026 - 11:48 AM (IST)

ਮਲਿਕ ਨੇ ਰੇਲ ਮੰਤਰੀ ਤੋਂ ਪੰਜਾਬ ਲਈ ਅੰਮ੍ਰਿਤਸਰ-ਮੁੰਬਈ ਵੰਦੇ ਭਾਰਤ ਸਲੀਪਰ ਟ੍ਰੇਨ ਚਲਾਉਣ ਦੀ ਕੀਤੀ ਮੰਗ

ਅੰਮ੍ਰਿਤਸਰ (ਕਮਲ)-ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਅਤੇ ਸਾਬਕਾ ਸੰਸਦ ਮੈਂਬਰ ਸ਼ਵੇਤ ਮਲਿਕ ਕੇਂਦਰੀ ਰੇਲ ਮੰਤਰੀ ਅਸ਼ਵਿਨੀ ਵੈਸ਼ਨਵ ਨੂੰ ਦਿੱਲੀ ਵਿਖੇ ਮਿਲੇ ਅਤੇ ਅੰਮ੍ਰਿਤਸਰ-ਮੁੰਬਈ ਵੰਦੇ ਭਾਰਤ ਸਲੀਪਰ ਟ੍ਰੇਨ ਚਲਾਉਣ ਦੀ ਅਪੀਲ ਕੀਤੀ। ਇਸ ਨਾਲ ਪੰਜਾਬ ਦੇ ਮੁੱਖ ਸ਼ਹਿਰਾਂ ਅੰਮ੍ਰਿਤਸਰ, ਜਲੰਧਰ, ਫਗਵਾੜਾ, ਲੁਧਿਆਣਾ ਭਾਵ ਮਾਝਾ, ਮਾਲਵਾ ਅਤੇ ਦੋਆਬਾ ਖੇਤਰ ਦੇ ਨਿਵਾਸੀਆਂ ਨੂੰ ਰਾਜਧਾਨੀ ਦਿੱਲੀ, ਗੁਜਰਾਤ, ਮਹਾਰਾਸ਼ਟਰ ਅਤੇ ਦੇਸ਼ ਦੀ ਆਰਥਿਕ ਰਾਜਧਾਨੀ ਮੁੰਬਈ ਲਈ ਇਕ ਤੇਜ਼ ਰਫ਼ਤਾਰ ਅਤੇ ਆਰਾਮਦਾਇਕ ਰੇਲ ਯਾਤਰਾ ਮਿਲੇਗੀ।

ਪੰਜਾਬ 'ਚ ਮਿਡ-ਡੇ ਮੀਲ ਦੇ ਨਵੇਂ ਨਿਯਮ ਬਣੇ ਮੁਸੀਬਤ, 3 ਮਹੀਨਿਆਂ ਤੋਂ ਰੁਕੀਆਂ ਅਦਾਇਗੀਆਂ

ਮਲਿਕ ਨੇ ਕਿਹਾ ਕਿ ਲੱਗਭਗ 25 ਸਾਲ ਪਹਿਲਾਂ ਅੰਮ੍ਰਿਤਸਰ-ਮੁੰਬਈ ਲਈ ਗੋਲਡਨ ਟੈਂਪਲ ਐਕਸਪ੍ਰੈੱਸ (ਫ੍ਰੰਟੀਅਰ ਮੇਲ) ਅਤੇ ਡੀਲਕਸ ਐਕਸਪ੍ਰੈੱਸ ਟ੍ਰੇਨਾਂ ਚੱਲ ਰਹੀਆਂ ਹਨ ਜੋ ਬਹੁਤ ਸਮਾਂ ਲੈਂਦੀਆਂ ਹਨ। ਮਲਿਕ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰੇਲ ਮੰਤਰੀ ਅਸ਼ਵਿਨੀ ਵੈਸ਼ਨਵ ਦਾ ਦਿੱਲੀ ਤੋਂ ਪੰਜਾਬ ਦੇ ਕਈ ਸ਼ਹਿਰਾਂ ਨੂੰ ਵੰਦੇ ਭਾਰਤ ਰੇਲ ਗੱਡੀਆਂ ਦੇਣ, ਪੰਜਾਬ ਦੇ ਕਈ ਸ਼ਹਿਰਾਂ ਦੇ ਰੇਲਵੇ ਸਟੇਸ਼ਨਾਂ ਦਾ ਆਧੁਨਿਕੀਕਰਨ ਕਰਨ ਅਤੇ ਹਜ਼ਾਰਾਂ ਕਰੋੜ ਦੇ ਰੇਲਵੇ ਪ੍ਰਾਜੈਕਟ ਪੰਜਾਬ ਨੂੰ ਦੇਣ ਲਈ ਧੰਨਵਾਦ ਕੀਤਾ।

ਇਹ ਵੀ ਪੜ੍ਹੋ- ਪੰਜਾਬ ਦੇ ਸਰਹੱਦੀ ਪਿੰਡ 'ਚ 2 ਧਿਰਾਂ ਵਿਚਾਲੇ ਚੱਲੀਆਂ ਗੋਲੀਆਂ, ਕਾਂਗਰਸੀ ਤੇ 'ਆਪ' ਆਗੂ ਜ਼ਖਮੀ

ਮਲਿਕ ਨੇ ਰੇਲ ਮੰਤਰੀ ਨੂੰ ਦੱਸਿਆ ਕਿ ਅੰਮ੍ਰਿਤਸਰ-ਮੁੰਬਈ ਵੰਦੇ ਭਾਰਤ ਤੇਜ਼ ਰਫ਼ਤਾਰ ਸਲੀਪਰ ਟ੍ਰੇਨ ਚੱਲਣ ਨਾਲ ਪੰਜਾਬ ਦੇ ਯਾਤਰੀਆਂ, ਵਿਸ਼ੇਸ਼ ਕਰ ਕੇ ਕਿਸਾਨਾਂ, ਉਦਯੋਗਪਤੀਆਂ, ਵਪਾਰੀਆਂ, ਭਾਰਤੀ ਫ਼ੌਜ ਅਤੇ ਵਿਦਿਆਰਥੀਆਂ ਨੂੰ ਵਿਸ਼ੇਸ਼ ਲਾਭ ਮਿਲੇਗਾ। ਮਲਿਕ ਨੇ ਦੱਸਿਆ ਕਿ ਮੋਦੀ ਸਰਕਾਰ ਦੇ ਰੇਲ ਮੰਤਰਾਲਾ ਵੱਲੋਂ ਪੰਜਾਬ 'ਚ ਰੇਲਵੇ ਇਨਫ੍ਰਾਸਟ੍ਰਕਚਰ ਦੇ ਵਿਕਾਸ ਅਤੇ ਕਨੈਕਟੀਵਿਟੀ ਨੂੰ ਮਜ਼ਬੂਤ ਕਰਨ ਲਈ ਵੱਡੇ ਪੱਧਰ ’ਤੇ ਵਿਕਾਸ ਕਾਰਜ ਕੀਤੇ ਜਾ ਰਹੇ ਹਨ। ਮੌਜੂਦਾ ਸਮੇਂ ’ਚ, ਪੰਜਾਬ ’ਚ 26,000 ਕਰੋੜ ਰੁਪਏ ਤੋਂ ਵੱਧ ਦੇ ਰੇਲ ਪ੍ਰਾਜੈਕਟ ਚੱਲ ਰਹੇ ਹਨ।

ਇਹ ਵੀ ਪੜ੍ਹੋ- ਬਾਬਾ ਬੁੱਢਾ ਸਾਹਿਬ ਵਿਖੇ ਮੱਥਾ ਟੇਕਣ ਜਾ ਰਹੇ ਦੋ ਦੋਸਤਾਂ ਨਾਲ ਵਾਪਰੀ ਅਣਹੋਣੀ, ਦੋਵਾਂ ਦੀ ਦਰਦਨਾਕ ਮੌਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170

 


author

Shivani Bassan

Content Editor

Related News