ਮਾਲ ਰਿਕਾਰਡ 'ਚ ਸੋਧ ਕਰਨ ਬਦਲੇ ਰਿਸ਼ਵਤ ਮੰਗਣ ਵਾਲਾ ਮਾਲ ਪਟਵਾਰੀ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

Thursday, Feb 15, 2024 - 08:05 PM (IST)

ਮਾਲ ਰਿਕਾਰਡ 'ਚ ਸੋਧ ਕਰਨ ਬਦਲੇ ਰਿਸ਼ਵਤ ਮੰਗਣ ਵਾਲਾ ਮਾਲ ਪਟਵਾਰੀ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਗੁਰਦਾਸਪੁਰ - ਸੂਬੇ ਵਿਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਮਾਲ ਹਲਕਾ ਹਰਪੁਰਾ, ਜ਼ਿਲਾ ਗੁਰਦਾਸਪੁਰ ਵਿਖੇ ਤਾਇਨਾਤ ਮਾਲ ਪਟਵਾਰੀ ਕੇਵਲ ਸਿੰਘ ਵਾਸੀ ਪਿੰਡ ਕੰਢਿਆਲਾ ਨੂੰ ਰਿਸ਼ਵਤ ਮੰਗਣ ਦੇ ਦੋਸ਼ ਹੇਠ ਮੁਕੱਦਮਾ ਦਰਜ ਕਰਕੇ ਗ੍ਰਿਫ਼ਤਾਰ ਕਰ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਟੇਟ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਵਿਰੁੱਧ ਇਹ ਮਾਮਲਾ ਜੀਵਨਜੋਤ ਸਿੰਘ ਵਾਸੀ ਪਿੰਡ ਖੋਖਰ, ਜ਼ਿਲਾ ਗੁਰਦਾਸਪੁਰ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ਦੇ ਆਧਾਰ 'ਤੇ ਦਰਜ ਕੀਤਾ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ : ਬਾਲੀਵੁੱਡ ਦੇ ਗ੍ਰੀਕ ਗੌਡ ਰਿਤਿਕ ਰੋਸ਼ਨ ਨੂੰ ਲੱਗੀ ਸੱਟ, ਤਸਵੀਰਾਂ ਵੇਖ ਫਿਕਰਾਂ 'ਚ ਪਏ ਫੈਨਜ਼

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿਚ ਦੋਸ਼ ਲਾਇਆ ਹੈ ਕਿ ਉਕਤ ਪਟਵਾਰੀ ਵੱਲੋਂ ਉਸ ਦੀ ਜ਼ਮੀਨ ਦੀ ਮਾਲਕੀ ਸਬੰਧੀ ਮਾਲ ਰਿਕਾਰਡ ਵਿਚ ਸੋਧ ਕਰਨ ਲਈ ਰਿਸ਼ਵਤ ਦੀ ਮੰਗ ਕੀਤੀ ਜਾ ਰਹੀ ਹੈ। ਸ਼ਿਕਾਇਤਕਰਤਾ ਨੇ ਉਕਤ ਪਟਵਾਰੀ ਵੱਲੋਂ ਰਿਸ਼ਵਤ ਦੀ ਮੰਗ ਕਰਨ ਸਮੇਂ ਰਿਕਾਰਡਿੰਗ ਕਰ ਲਈ ਜਿਸ ਨੂੰ ਸਬੂਤ ਵਜੋਂ ਵਿਜੀਲੈਂਸ ਬਿਊਰੋ ਕੋਲ ਸੌਂਪ ਦਿੱਤਾ।

ਇਹ ਖ਼ਬਰ ਵੀ ਪੜ੍ਹੋ : ਸਲਮਾਨ ਖ਼ਾਨ ਤੇ ਕਰਨ ਜੌਹਰ ਦੀ ਮੰਗ ਕਾਰਨ ਵਿਗੜ ਰਹੀ ‘ਦਿ ਬੁੱਲ’! ਸ਼ੁਰੂ ਹੋਣ ਤੋਂ ਪਹਿਲਾਂ ਹੀ ਰੁਕੀ ਫ਼ਿਲਮ

ਇਸ ਸਬੰਧੀ ਵਿਜੀਲੈਂਸ ਰੇਂਜ ਅੰਮ੍ਰਿਤਸਰ ਵੱਲੋਂ ਸ਼ਿਕਾਇਤ ਦੀ ਪੜਤਾਲ ਕੀਤੀ ਗਈ, ਜਿਸ ਵਿਚ ਸ਼ਿਕਾਇਤਕਰਤਾ ਵੱਲੋਂ ਲਗਾਏ ਦੋਸ਼ ਸਹੀ ਪਾਏ ਗਏ। ਇਸ ਰਿਪੋਰਟ ਦੇ ਆਧਾਰ 'ਤੇ ਉਕਤ ਦੋਸ਼ੀ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਮੁਕੱਦਮਾ ਦਰਜ ਕਰਕੇ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


author

sunita

Content Editor

Related News