ਰੇਲ ਗੱਡੀ ਹੇਠਾਂ ਆਉਣ ਨਾਲ ਵਿਅਕਤੀ ਦੀਆਂ ਲੱਤਾਂ ਕੱਟੀਆਂ
Sunday, Jun 22, 2025 - 05:27 PM (IST)

ਬਟਾਲਾ(ਸਾਹਿਲ)- ਰੇਲ ਗੱਡੀ ਹੇਠਾਂ ਆਉਣ ਨਾਲ ਵਿਅਕਤੀ ਦੀਆਂ ਲੱਤਾਂ ਕੱਟੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰੇਲਵੇ ਪੁਲਸ ਦੇ ਐੱਸ.ਆਈ ਗੁਰਨਾਮ ਸਿੰਘ ਨੇ ਦੱਸਿਆ ਕਿ ਲਵਪ੍ਰੀਤ ਮਸੀਹ ਪੁੱਤਰ ਸੰਘਾ ਮਸੀਹ ਵਾਸੀ ਨਵਾਂਪਿੰਡ ਪੰਜ ਖੱਡਲ ਅੱਜ ਸਵੇਰੇ ਕਰੀਬ 8 ਵਜੇ ਬਾਈਪਾਸ ਸਥਿਤ ਰੇਲਵੇ ਫਾਟਕ ਨੇੜੇ ਰੇਲਵੇ ਟਰੈਕ ਨੂੰ ਕਰਾਸ ਕਰ ਰਿਹਾ ਸੀ ਕਿ ਇਸੇ ਦੌਰਾਨ ਅੰਮ੍ਰਿਤਸਰ ਤੋਂ ਬਟਾਲਾ ਆ ਰਹੀ ਰੇਲ ਗੱਡੀ ਹੇਠਾਂ ਅਚਾਨਕ ਇਹ ਆ ਗਿਆ, ਜਿਸ ਨਾਲ ਇਸ ਦੀਆਂ ਦੋਵੇਂ ਲੱਤਾਂ ਕੱਟੀਆਂ ਗਈਆਂ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਮੀਂਹ ਨਾਲ ਆਈ ਰਾਹਤ, ਸ੍ਰੀ ਦਰਬਾਰ ਸਾਹਿਬ ਦੀ ਰੂਹਾਨੀ ਖੂਬਸੂਰਤੀ ਨੇ ਮੋਹ ਲਿਆ ਮਨ
ਓਧਰ, ਇਸ ਹਾਦਸੇ ਦੀ ਸੂਚਨਾ ਮਿਲਣ ਉਪਰੰਤ ਮੌਕੇ ’ਤੇ ਪਹੁੰਚੀ ਐਂਬੂਲੈਂਸ 108 ਦੇ ਕਰਮਚਾਰੀਆਂ ਨੇ ਉਕਤ ਗੰਭੀਰ ਜ਼ਖਮੀ ਵਿਅਕਤੀ ਨੂੰ ਤੁਰੰਤ ਇਲਾਜ ਲਈ ਸਿਵਲ ਹਸਪਤਾਲ ਬਟਾਲਾ ਵਿਖੇ ਦਾਖਲ ਕਰਵਾਇਆ, ਜਿਥੋਂ ਡਾਕਟਰਾਂ ਨੇ ਇਸ ਨੂੰ ਅੰਮ੍ਰਿਤਸਰ ਦੇ ਗੁਰੂ ਨਾਨਕ ਹਸਪਤਾਲ ਵਿਖੇ ਰੈਫਰ ਕਰ ਦਿੱਤਾ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਮਾਨਸੂਨ ਦੀ ਦਸਤਕ, 22 ਤੋਂ 25 ਜੂਨ ਪਵੇਗਾ ਭਾਰੀ ਮੀਂਹ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8