ਬੈਂਕਾਂ ਨਾਲ 1 ਕਰੋੜ 85 ਹਜ਼ਾਰ ਰੁਪਏ ਦੀ ਧੋਖਾਦੇਹੀ ਕਰਨ ਵਾਲਾ ਨਾਮਜ਼ਦ

Tuesday, Feb 11, 2025 - 01:56 PM (IST)

ਬੈਂਕਾਂ ਨਾਲ 1 ਕਰੋੜ 85 ਹਜ਼ਾਰ ਰੁਪਏ ਦੀ ਧੋਖਾਦੇਹੀ ਕਰਨ ਵਾਲਾ ਨਾਮਜ਼ਦ

ਤਰਨਤਾਰਨ(ਰਮਨ)- ਇਕ ਹਫਤੇ ’ਚ ਵੱਖ-ਵੱਖ ਬੈਂਕਾਂ ਨਾਲ 1 ਕਰੋੜ 85 ਹਜ਼ਾਰ ਰੁਪਏ ਕਰਜ਼ਾ ਲੈ ਕੇ ਧੋਖਾਦੇਹੀ ਕਰਨ ਵਾਲੇ ਮੁਲਜ਼ਮ ਖਿਲਾਫ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੀ ਪੁਲਸ ਨੇ ਪਰਚਾ ਦਰਜ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਉਕਤ ਕਰਜ਼ਾ ਮੁਲਜ਼ਮ ਵੱਲੋਂ ਕਾਰ ਲੋਨ ਦੇ ਬਹਾਨੇ ਵਸੂਲ ਕੀਤਾ ਗਿਆ ਸੀ।

ਇਹ ਵੀ ਪੜ੍ਹੋ- ਪੰਜਾਬ 'ਚ ਬੁੱਧਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ

ਜਾਣਕਾਰੀ ਦਿੰਦੇ ਹੋਏ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੇ ਮੁਖੀ ਇੰਸਪੈਕਟਰ ਪ੍ਰਭਜੀਤ ਸਿੰਘ ਨੇ ਦੱਸਿਆ ਕਿ ਰਮਨ ਕੁਮਾਰ ਬ੍ਰਾਂਚ ਮੈਨੇਜਰ ਵਰਪਾਲ ਅੰਮ੍ਰਿਤਸਰ ਵੱਲੋਂ ਡੀ. ਆਈ. ਜੀ. ਫਿਰੋਜ਼ਪੁਰ ਨੂੰ ਦਿੱਤੀ ਗਈ ਸ਼ਿਕਾਇਤ ਵਿਚ ਦੱਸਿਆ ਗਿਆ ਸੀ ਕਿ ਸੁਖਦੀਪ ਸਿੰਘ ਪੁੱਤਰ ਗੁਰਮੀਤ ਸਿੰਘ ਵਾਸੀ ਪਿੰਡ ਜਾਮਾਰਾਏ ਵੱਲੋਂ ਵੱਖ-ਵੱਖ ਬੈਂਕਾਂ ਪਾਸੋਂ ਬੀਤੀ 2 ਜੁਲਾਈ ਤੋਂ 10 ਜੁਲਾਈ ਤੱਕ ਇਕ ਕਰੋੜ 85 ਹਜ਼ਾਰ ਰੁਪਏ ਦਾ ਕਾਰ ਲੋਨ ਲੈ ਲਿਆ ਗਿਆ, ਜਿਸ ਸਬੰਧੀ ਉਸ ਵੱਲੋਂ ਕਾਰਾਂ ਖਰੀਦ ਲਈਆਂ ਗਈਆਂ ਪ੍ਰੰਤੂ ਉਸ ਦੀਆਂ ਕਿਸ਼ਤਾਂ ਅਦਾ ਨਹੀਂ ਕੀਤੀਆਂ ਗਈਆਂ ਹਨ। ਇੰਸਪੈਕਟਰ ਪ੍ਰਭਜੀਤ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਦੀ ਉੱਚ ਅਧਿਕਾਰੀਆਂ ਵੱਲੋਂ ਕੀਤੀ ਗਈ ਜਾਂਚ ਤੋਂ ਬਾਅਦ ਇਹ ਗੱਲ ਸਾਹਮਣੇ ਆਈ ਹੈ ਕਿ ਸੁਖਦੀਪ ਸਿੰਘ ਵੱਲੋਂ ਵੱਖ-ਵੱਖ ਬੈਂਕਾਂ ਪਾਸੋਂ ਧੋਖਾਧੜੀ ਕਰਦੇ ਹੋਏ 1 ਕਰੋੜ 85000 ਰੁਪਏ ਦੀ ਧੋਖਾਧੜੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿਚ ਬ੍ਰਾਂਚ ਮੈਨੇਜਰ ਰਮਨ ਕੁਮਾਰ ਦੇ ਬਿਆਨਾਂ ਹੇਠ ਸੁਖਦੀਪ ਸਿੰਘ ਪੁੱਤਰ ਗੁਰਮੀਤ ਸਿੰਘ ਖਿਲਾਫ ਪਰਚਾ ਦਰਜ ਕਰਦੇ ਹੋਏ ਉਸ ਦੀ ਗ੍ਰਿਫਤਾਰੀ ਲਈ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ- ਪੰਜਾਬ ਤੋਂ ਵੱਡੀ ਖ਼ਬਰ, ਘਰ 'ਚ ਰੱਖੇ ਪਾਠ ਦੌਰਾਨ ਡਿੱਗੀ ਛੱਤ, 22 ਲੋਕ ਦੱਬੇ ਗਏ ਹੇਠਾਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News