ਕੈਨੇਡਾ ਭੇਜਣ ਦੇ ਨਾਂ ’ਤੇ 26 ਲੱਖ ਦੀ ਠੱਗੀ ਮਾਰਨ ਵਾਲਾ ਕਾਬੂ

Saturday, Nov 15, 2025 - 01:58 PM (IST)

ਕੈਨੇਡਾ ਭੇਜਣ ਦੇ ਨਾਂ ’ਤੇ 26 ਲੱਖ ਦੀ ਠੱਗੀ ਮਾਰਨ ਵਾਲਾ ਕਾਬੂ

ਬਟਾਲਾ (ਸਾਹਿਲ, ਯੋਗੀ)- ਥਾਣਾ ਸਦਰ ਦੀ ਪੁਲਸ ਨੇ ਕੈਨੇਡਾ ਭੇਜਣ ਦੇ ਨਾਂ ’ਤੇ 26 ਲੱਖ ਦੀ ਠੱਗੀ ਮਾਰਨ ਵਾਲੇ ਵਿਅਕਤੀ ਨੂੰ ਗ੍ਰਿਫਤਾਰ ਕੀਤੇ ਜਾਣ ਦਾ ਸਮਾਚਾਰ ਮਿਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਏ. ਐੱਸ. ਆਈ. ਲਖਬੀਰ ਸਿੰਘ ਨੇ ਦੱਸਿਆ ਕਿ ਸੁਖਦੇਵ ਰਾਜ ਪੁੱਤਰ ਵੱਸਣ ਰਾਮ ਵਾਸੀ ਕਲੇਰ ਖੁਰਦ ਨੇ ਆਪਣੇ ਬੱਚਿਆਂ ਨੂੰ ਕੈਨੇਡਾ ਭੇਜਣ ਲਈ ਬਲਬੀਰ ਰਾਮ ਪੁੱਤਰ ਭਜਨ ਰਾਮ ਵਾਸੀ ਪਿੰਡ ਥੱਲਾ ਫਿਲੌਰ ਨੂੰ 26 ਲੱਖ ਰੁਪਏ ਦਿੱਤੇ ਸਨ ਪਰ ਉਸ ਨੇ ਨਾ ਤਾਂ ਬੱਚਿਆਂ ਨੂੰ ਵਿਦੇਸ਼ ਭੇਜਿਆ ਅਤੇ ਨਾ ਹੀ ਪੈਸੇ ਵਾਪਸ ਕੀਤੇ।

ਇਹ ਵੀ ਪੜ੍ਹੋ- ਦਿੱਲੀ ਧਮਾਕਿਆਂ ਮਗਰੋਂ ਪੰਜਾਬ 'ਚ ਕਾਰਵਾਈ, ਪਠਾਨਕੋਟ ਤੋਂ ਫੜਿਆ ਗਿਆ ਡਾਕਟਰ

ਏ. ਐੱਸ. ਆਈ. ਨੇ ਦੱਸਿਆ ਕਿ ਸੁਖਦੇਵ ਰਾਜ ਦੇ ਬਿਆਨ ’ਤੇ 5 ਸਤੰਬਰ ਨੂੰ ਉਕਤ ਵਿਅਕਤੀ ਖਿਲਾਫ ਠੱਗੀ ਮਾਰਨ ਦੇ ਕਥਿਤ ਦੋਸ਼ ਹੇਠ ਥਾਣਾ ਸਦਰ ਵਿਚ ਕੇਸ ਦਰਜ ਕੀਤਾ ਗਿਆ ਸੀ, ਜਿਸ ’ਤੇ ਅੱਜ ਉਕਤ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਇਸ ਮੌਕੇ ਉਨ੍ਹਾਂ ਨਾਲ ਏ. ਐੱਸ. ਆਈ. ਦਿਲਬਾਗ ਸਿੰਘ ਤੇ ਹੌਲਦਾਰ ਤਲਵਿੰਦਰ ਸਿੰਘ ਵੀ ਹਾਜ਼ਰ ਸਨ।

ਇਹ ਵੀ ਪੜ੍ਹੋ- ਗੋਲੀਆਂ ਦੀ ਆਵਾਜ਼ ਨਾਲ ਦਹਿਲਿਆ ਪੰਜਾਬ, ਗੈਂਗਸਟਰ ਵੱਲੋਂ ਤਾਬੜਤੋੜ ਫਾਇਰਿੰਗ


author

Shivani Bassan

Content Editor

Related News