ਵਿਆਹ ਦਾ ਝਾਂਸਾ ਦੇ ਕੇ ਕੁੜੀ ਨਾਲ ਸਰੀਰਕ ਸਬੰਧ ਬਣਾਉਣ ਵਾਲਾ ਗ੍ਰਿਫ਼ਤਾਰ

Monday, Nov 25, 2024 - 10:39 AM (IST)

ਵਿਆਹ ਦਾ ਝਾਂਸਾ ਦੇ ਕੇ ਕੁੜੀ ਨਾਲ ਸਰੀਰਕ ਸਬੰਧ ਬਣਾਉਣ ਵਾਲਾ ਗ੍ਰਿਫ਼ਤਾਰ

ਅੰਮ੍ਰਿਤਸਰ (ਸੰਜੀਵ)-ਵਿਆਹ ਦਾ ਝਾਂਸਾ ਦੇ ਕੇ ਲੜਕੀ ਨਾਲ ਸਰੀਰਕ ਸਬੰਧ ਬਣਾਉਣ ਦੇ ਮਾਮਲੇ ਵਿਚ ਪੁਲਸ ਥਾਣਾ ਸਦਰ ਨੇ ਸ਼ਿਵਮ ਜੋਸ਼ੀ ਵਾਸੀ ਕਟੜਾ ਭਾਈ ਸੰਤ ਸਿੰਘ ਖ਼ਿਲਾਫ਼ ਕੇਸ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਕੁੜੀ ਨੇ ਦੱਸਿਆ ਕਿ ਫਰਵਰੀ 2024 ’ਚ ਇੰਸਟਾਗ੍ਰਾਮ ਆਈ. ਡੀ. ’ਤੇ ਉਸਦੀ ਦੋਸਤੀ ਸ਼ਿਵਮ ਜੋਸ਼ੀ ਨਾਲ ਹੋ ਗਈ। ਇਸ ਤੋਂ ਬਾਅਦ ਉਹ ਉਸ ਨੂੰ ਵਿਆਹ ਦਾ ਝਾਂਸਾ ਦੇਣ ਲੱਗਾ ਅਤੇ ਸਰੀਰਕ ਸਬੰਧ ਬਣਾਉਣ ਲਈ ਮਜ਼ਬੂਰ ਕਰਦਾ ਸੀ ਪਰ ਉਸ ਨੇ ਸ਼ਿਵਮ ਜੋਸ਼ੀ ਨੂੰ ਕਿਹਾ ਕਿ ਜਦੋਂ ਤੱਕ ਉਨ੍ਹਾਂ ਦਾ ਵਿਆਹ ਨਹੀਂ ਹੋ ਜਾਂਦਾ, ਉਹ ਅਜਿਹਾ ਨਹੀਂ ਕਰੇਗੀ।

ਇਹ ਵੀ ਪੜ੍ਹੋ-  ਅੰਮ੍ਰਿਤਸਰ ਆਉਣ ਵਾਲਿਆਂ ਲਈ ਅਹਿਮ ਖ਼ਬਰ: 24 ਨਵੰਬਰ ਨੂੰ ਬੰਦ ਰਹੇਗੀ ਇਹ ਸੜਕ

ਇਸ ਤੋਂ ਬਾਅਦ ਉਸ ਨੇ ਉਸ ਨੂੰ ਵਿਆਹ ਲਈ ਰਾਜ਼ੀ ਕਰ ਲਿਆ ਅਤੇ 12 ਅਕਤੂਬਰ ਨੂੰ ਉਹ ਉਸ ਨੂੰ ਆਪਣੇ ਤਾਇਆ ਦੇ ਘਰ ਦੁਰਗਿਆਣਾ ਮੰਦਰ ਨੇੜੇ ਉਨ੍ਹਾਂ ਦੀ ਗੈਰ-ਹਾਜ਼ਰੀ ਵਿਚ ਲੈ ਗਿਆ, ਜਿੱਥੇ ਉਸਨੇ ਸਰੀਰਕ ਸਬੰਧ ਬਣਾਏ। ਇਸ ਤੋਂ ਬਾਅਦ ਉਸ ਨੇ ਤਿੰਨ-ਚਾਰ ਵਾਰ ਫਿਰ ਵਿਆਹ ਦਾ ਝਾਂਸਾ ਦੇ ਕੇ ਉਸ ਨਾਲ ਸਬੰਧ ਬਣਾਏ। ਜਦੋਂ ਉਸ ਨੂੰ ਉਸ ਦੇ ਮਾਤਾ-ਪਿਤਾ ਵਿਆਹ ਕਰਵਾਉਣ ਲਈ ਕਹਿਣ ਲੱਗੇ ਤਾਂ ਸ਼ਿਵਮ ਜੋਸ਼ੀ ਨੇ ਉਸ ਨਾਲ ਵਿਆਹ ਕਰਨ ਤੋਂ ਇਨਕਾਰ ਕਰ ਦਿੱਤਾ। ਪੁਲਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ਫ਼ੌਜਣ ਨੇ ਆਸ਼ਕਾਂ ਨੂੰ ਘਰ ਬੁਲਾ ਕੇ ਮਰਵਾ 'ਤਾ ਫ਼ੌਜੀ ਪਤੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News