ਮੁੰਡੇ ਨਾਲ ਗਲਤ ਕੰਮ ਕਰਨ ਵਾਲਾ ਵਿਅਕਤੀ ਗ੍ਰਿਫਤਾਰ

Sunday, Apr 26, 2026 - 11:48 AM (IST)

ਮੁੰਡੇ ਨਾਲ ਗਲਤ ਕੰਮ ਕਰਨ ਵਾਲਾ ਵਿਅਕਤੀ ਗ੍ਰਿਫਤਾਰ

ਬਟਾਲਾ (ਸਾਹਿਲ)- ਪੁਲਸ ਚੌਕੀ ਜੀ.ਆਰ.ਪੀ ਬਟਾਲਾ ਵਲੋਂ 13 ਸਾਲਾ ਬੱਚੇ ਨਾਲ ਬਦਫੈਲੀ ਕਰਨ ਵਾਲੇ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤੇ ਜਾਣ ਦਾ ਸਮਾਚਾਰ ਮਿਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਿਤੂ ਬਾਲਾ ਨੇ ਦੱਸਿਆ ਕਿ ਪੁਲਸ ਨੂੰ ਦਰਜ ਕਰਵਾਏ ਬਿਆਨ ਵਿਚ ਨਾਬਾਲਿਗ ਬੱਚੇ ਦੇ ਪਿਤਾ ਨੇ ਲਿਖਵਾਇਆ ਹੈ ਕਿ ਮੇਰਾ 13 ਸਾਲਾ ਨਾਬਾਲਿਗ ਬੱਚਾ ਘਰ ਦੇ ਬਾਹਰ ਖੇਡ ਰਿਹਾ ਸੀ ਕਿ ਇਸੇ ਦੌਰਾਨ ਵਿਅਕਤੀ ਸ਼ਿਵਮ ਪੁੱਤਰ ਰਾਜੇਸ਼ ਕੁਮਾਰ ਵਾਸੀ ਬਿਹਾਰ ਨੇ ਮੇਰੇ ਉਕਤ ਬੱਚੇ ਨੂੰ ਸੁੰਨਸਾਨ ਜਗਾ ’ਤੇ ਲਿਜਾ ਕੇ ਉਸ ਨਾਲ ਬਦਫੈਲੀ ਕੀਤੀ ਹੈ।

ਇਹ ਵੀ ਪੜ੍ਹੋ- 28 ਅਪ੍ਰੈਲ ਨੂੰ ਪੂਰੇ ਪੰਜਾਬ 'ਚ ਮੌਸਮ ਦੀ ਚਿਤਾਵਨੀ, ਪੜ੍ਹੋ ਵਿਭਾਗ ਦੀ ਵੱਡੀ ਭਵਿੱਖਬਾਣੀ

ਉਕਤ ਮਹਿਲਾ ਇੰਸਪੈਕਟਰ ਨੇ ਦੱਸਿਆ ਕਿ ਅਸੀਂ ਪੀੜਤ ਬੱਚੇ ਦੇ ਪਿਤਾ ਦੇ ਬਿਆਨ ’ਤੇ ਉਕਤ ਵਿਅਕਤੀ ਸ਼ਿਵਮ ਖਿਲਾਫ ਥਾਣਾ ਜੀ.ਆਰ.ਪੀ ਅੰਮ੍ਰਿਤਸਰ ਵਿਖੇ ਮਾਮਲਾ ਦਰਜ ਦਿੱਤਾ ਹੈ ਤੇ ਇਸ ਨੂੰ ਗ੍ਰਿਫਤਾਰ ਕਰਨ ਤੋਂ ਬਾਅਦ ਇਸ ਦਾ ਮੈਡੀਕਲ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਏ.ਐੱਸ.ਆਈ ਹਰਜੀਤ ਸਿੰਘ ਤੇ ਏ.ਐੱਸ.ਆਈ ਲਖਬੀਰ ਮਸੀਹ ਵੀ ਮੌਜੂਦ ਸਨ।

ਇਹ ਵੀ ਪੜ੍ਹੋ- ਪੰਜਾਬ: ਗਰਮੀ ਦੇ ਮੱਦੇਨਜ਼ਰ ਸਿੱਖਿਆ ਵਿਭਾਗ ਵੱਲੋਂ ਸਾਰੇ ਸਕੂਲਾਂ ਲਈ ਅਹਿਮ ਹਦਾਇਤਾਂ ਜਾਰੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News