5 ਮਹੀਨੇ ਦੀ ਬੱਚੀ ਨਾਲ ਛੇੜਛਾੜ ਕਰਨ ਵਾਲਾ ਗ੍ਰਿਫਤਾਰ
Friday, Apr 04, 2025 - 12:26 PM (IST)

ਬਟਾਲਾ (ਬੇਰੀ)- ਸਿੰਬਲ ਪੁਲਸ ਚੌਕੀ ਦੀ ਪੁਲਸ ਨੇ 5 ਮਹੀਨੇ ਦੀ ਬੱਚੀ ਨਾਲ ਛੇੜਛਾੜ ਕਰਨ ਵਾਲੇ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਚੌਕੀ ਇੰਚਾਰਜ ਏ.ਐੱਸ.ਆਈ. ਸੁਖਰਾਜ ਸਿੰਘ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਇਕ ਔਰਤ ਨੇ ਪੁਲਸ ਨੂੰ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਦੇ ਪਤੀ ਵੱਲੋਂ ਉਸ ਦੀ 5 ਮਹੀਨੇ ਦੀ ਬੱਚੀ ਨਾਲ ਛੇੜਛਾੜ ਕੀਤੀ ਗਈ ਹੈ। ਇਸ ਸਬੰਧੀ ਪੁਲਸ ਵੱਲੋਂ ਥਾਣਾ ਸਿਵਲ ਲਾਈਨ ’ਚ ਕੇਸ ਵੀ ਦਰਜ ਕੀਤਾ ਗਿਆ ਸੀ। ਪੁਲਸ ਨੇ ਉਕਤ ਵਿਅਕਤੀ ਨੂੰ ਗ੍ਰਿਫਤਾਰ ਕਰ ਕੇ ਮਾਣਯੋਗ ਅਦਾਲਤ ’ਚ ਪੇਸ਼ ਕੀਤਾ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਨੌਜਵਾਨ ਦਾ ਅੰਨ੍ਹੇਵਾਹ ਗੋਲੀਆਂ ਮਾਰ ਕੇ ਕੀਤਾ ਕਤਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8