ਕੱਪੜੇ ਦੀ ਦੁਕਾਨ ’ਚ ਲੁੱਟ ਕਰਨ ਵਾਲਾ ਗ੍ਰਿਫ਼ਤਾਰ, ਪਿਸਤੌਲ ਸਮਤੇ ਬੁਲੇਟ ਪਰੂਫ ਜੈਕੇਟ ਬਰਾਮਦ
Sunday, Nov 23, 2025 - 02:15 PM (IST)
ਅੰਮ੍ਰਿਤਸਰ (ਜ. ਬ.)- ਸੁਲਤਾਨਵਿੰਡ ਰੋਡ ਸਥਿਤ ਗੁਰੂ ਕਿਰਪਾ ਕੱਪੜੇ ਦੇ ਸ਼ੋਅਰੂਮ ’ਤੇ ਵੀਰਵਾਰ ਰਾਤ ਨੂੰ ਪਿਸਤੌਲ ਦੀ ਨੋਕ ’ਤੇ ਹੋਈ ਲੁੱਟ ਦੇ ਮਾਮਲੇ ’ਚ ਇਕ ਮੁਲਜ਼ਮ ਨੂੰ ਪੁਲਸ ਨੇ ਗ੍ਰਿਫ਼ਤਾਰ ਕੀਤਾ ਹੈ। ਪੁਲਸ ਉਸ ਦੇ ਸਾਥੀਆਂ ਨੂੰ ਗ੍ਰਿਫਤਾਰ ਕਰਨ ਲਈ ਵੀ ਲਗਾਤਾਰ ਛਾਪੇਮਾਰੀ ਕਰ ਰਹੀ ਹੈ। ਇਸ ਜਾਣਕਾਰੀ ਦਾ ਖੁਲਾਸਾ ਕਰਦੇ ਹੋਏ ਏ. ਸੀ. ਪੀ. ਪੂਰਬੀ ਗਗਨਦੀਪ ਸਿੰਘ ਨੇ ਦੱਸਿਆ ਕਿ ਪੁਲਸ ਨੇ ਮਾਮਲੇ ਨੂੰ ਬਹੁਤ ਗੰਭੀਰਤਾ ਨਾਲ ਲਿਆ ਅਤੇ ਤਕਨੀਕੀ ਪਹੁੰਚ ਰਾਹੀਂ ਪੁਲਸ ਟੀਮ ਮੁਲਜ਼ਮ ਤੱਕ ਪਹੁੰਚੀ।
ਇਹ ਵੀ ਪੜ੍ਹੋ- ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਫਲਾਈਟ 'ਚੋਂ ਉਤਰੇ ਯਾਤਰੀਆਂ ਦੀ ਤਲਾਸ਼ੀ ਲੈਣ 'ਤੇ ਉੱਡੇ ਹੋਸ਼
ਗ੍ਰਿਫਤਾਰ ਮੁਲਜ਼ਮ ਦੀ ਪਛਾਣ ਜੰਡਿਆਲਾ ਗੁਰੂ ਦੇ ਰਹਿਣ ਵਾਲੇ ਬਲਜੀਤ ਬੱਲੀ ਵਜੋਂ ਹੋਈ ਹੈ। ਪੁਲਸ ਨੇ ਮੁਲਜ਼ਮ ਦੇ ਕਬਜ਼ੇ ’ਚੋਂ ਇਕ ਆਧੁਨਿਕ ਗਲੌਕ ਪਿਸਤੌਲ ਅਤੇ ਇਕ ਬੁਲੇਟ ਪਰੂਫ ਜੈਕੇਟ ਵੀ ਬਰਾਮਦ ਕੀਤੀ ਹੈ। ਪੁਲਸ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮ ਦੇ ਬਾਕੀ ਸਾਥੀਆਂ ਬਾਰੇ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ। ਉਨ੍ਹਾਂ ਅੱਗੇ ਦਾਅਵਾ ਕੀਤਾ ਕਿ ਉਸ ਦੇ ਸਾਥੀਆਂ ਨੂੰ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਪੁਲਸ ਮੁਲਜ਼ਮ ਤੋਂ ਬਾਰੀਕੀ ਨਾਲ ਪੁੱਛਗਿੱਛ ਕਰ ਰਹੀ ਹੈ।
ਇਹ ਵੀ ਪੜ੍ਹੋ-ਪੰਜਾਬ ਦੀ ਸਿਆਸਤ 'ਚ ਹਲਚਲ! ਮੁੜ ਸਰਗਰਮ ਹੋਣ ਲੱਗੇ ਨਵਜੋਤ ਸਿੰਘ ਸਿੱਧੂ
