ਪਾਕਿਸਤਾਨ ਤੋਂ ਮੰਗਵਾ ਕੇ ਨਾਜਾਇਜ਼ ਹਥਿਆਰਾਂ ਦੀ ਤਸਕਰੀ ਕਰਨ ਵਾਲਾ ਗ੍ਰਿਫ਼ਤਾਰ

Sunday, Oct 26, 2025 - 06:19 PM (IST)

ਪਾਕਿਸਤਾਨ ਤੋਂ ਮੰਗਵਾ ਕੇ ਨਾਜਾਇਜ਼ ਹਥਿਆਰਾਂ ਦੀ ਤਸਕਰੀ ਕਰਨ ਵਾਲਾ ਗ੍ਰਿਫ਼ਤਾਰ

ਤਰਨਤਾਰਨ (ਰਾਜੂ)- ਜ਼ਿਲਾ ਪੁਲਸ ਮੁਖੀ ਡਾ. ਰਵਜੋਤ ਗਰੇਵਾਲ ਵੱਲੋਂ ਸਮਾਜ ਵਿਰੋਧੀ ਅਨਸਰਾਂ ਨੂੰ ਨਕੇਲ ਪਾਉਣ ਲਈ ਸ਼ੁਰੂ ਕੀਤੀ ਹੋਈ ਮੁਹਿੰਮ ਦੇ ਚੱਲਦਿਆਂ ਸੀ.ਆਈ.ਏ. ਸਟਾਫ ਤਰਨਤਾਰਨ ਨੇ ਪਾਕਿਸਤਾਨ ਤੋਂ ਹਥਿਆਰ ਮੰਗਵਾ ਕੇ ਸਪਲਾਈ ਕਰਨ ਵਾਲੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਜਿਸ ਦੇ ਕੋਲੋਂ ਇਕ ਪਿਸਟਲ, ਮੈਗਜ਼ੀਨ, ਦੋ ਰੌਂਦ ਅਤੇ ਇਕ ਡਰੋਨ ਬਰਾਮਦ ਹੋਇਆ ਹੈ।

ਇਹ ਵੀ ਪੜ੍ਹੋ- ਹਵਾਈ ਯਾਤਰੀਆਂ ਲਈ ਖ਼ੁਸ਼ਖਬਰੀ: ਅੰਮ੍ਰਿਤਸਰ ਤੋਂ ਸ਼ੁਰੂ ਹੋਈ ਇਹ ਉਡਾਣ

ਡੀ.ਐੱਸ.ਪੀ. (ਡੀ) ਸੁਖਬੀਰ ਸਿੰਘ ਨੇ ਦੱਸਿਆ ਕਿ ਸੂਚਨਾਂ ਪ੍ਰਾਪਤ ਹੋਈ ਸੀ ਕਿ ਪਿੰਡ ਨੂਰਵਾਲਾ ਨਿਵਾਸੀ ਗੁਰਚਰਨ ਸਿੰਘ ਉਰਫ਼ ਤੋਤਾ ਪੁੱਤਰ ਮੇਜਾ ਸਿੰਘ ਪਾਕਿਸਤਾਨ ਬੈਠੇ ਸਮਗਲਰਾਂ ਕੋਲੋਂ ਡਰੋਨ ਰਾਹੀਂ ਨਾਜਾਇਜ਼ ਹਥਿਆਰ ਮੰਗਵਾ ਕੇ ਅੱਗੇ ਸਪਲਾਈ ਕਰਦਾ ਹੈ ਜਿਸ ’ਤੇ ਤੁਰੰਤ ਕਾਰਵਾਈ ਕਰਦਿਆਂ ਛਾਪੇਮਾਰੀ ਕਰਕੇ ਉਕਤ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਗਿਆ। ਜਿਸ ਦੇ ਕੋਲੋਂ ਇਕ ਪਿਸਟਲ 9 ਐੱਮ.ਐੱਮ. ਸਮੇਤ ਮੈਗਜ਼ੀਨ, ਦੋ ਰੌਂਦ ਅਤੇ ਇਕ ਡਰੋਨ ਬਰਾਮਦ ਹੋਇਆ ਹੈ। ਮੁਲਜ਼ਮ ਦੇ ਵਿਰੁੱਧ ਥਾਣਾ ਖੇਮਕਰਨ ਵਿਚ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ- ਤਰਨਤਾਰਨ ਜ਼ਿਮਨੀ ਚੋਣ ਤੋਂ ਸਿਆਸਤ 'ਚ ਵੱਡਾ ਭੁਚਾਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News