ਤੁਰੀਆਂ ਜਾਂਦੀਆਂ ਔਰਤਾਂ ਨਾਲ ਝਪਟਮਾਰ ਕਰ ਗਏ ਵੱਡਾ ਕਾਂਡ, ਇਕ ਨੂੰ ਪੁਲਸ ਨੇ ਕੀਤਾ ਕਾਬੂ, ਦੂਜਾ ਫਰਾਰ
Friday, Mar 21, 2025 - 07:13 PM (IST)

ਕਲਾਨੌਰ/ਦੀਨਾਨਗਰ (ਹਰਜਿੰਦਰ ਗੋਰਾਇਆ)- ਸਰਹੱਦੀ ਖੇਤਰ ਦੇ ਪੁਲਸ ਸਟੇਸ਼ਨ ਕਲਾਨੌਰ ਅਧੀਨ ਆਉਂਦੇ ਇਲਾਕੇ ਅੰਦਰ ਰਾਹ ਆਉਂਦੀਆਂ-ਜਾਂਦੀਆਂ ਔਰਤਾਂ ਦੇ ਪਰਸਾਂ ਨੂੰ ਝਪਟ ਮਾਰ ਕੇ ਫਰਾਰ ਹੋਣ ਵਾਲੇ ਦੋ ਨੌਜਵਾਨਾਂ ਵਿੱਚੋਂ ਇੱਕ ਨੂੰ ਪੁਲਸ ਨੇ ਫੜਨ ਵਿੱਚ ਕਾਮਯਾਬੀ ਹਾਸਲ ਕੀਤੀ, ਜਦਕਿ ਉਸ ਦੇ ਫਰਾਰ ਸਾਥੀ ਨੂੰ ਫੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੁਲਸ ਦੇ ਜਾਂਚ ਅਧਿਕਾਰੀ ਨੇ ਦੱਸਿਆ ਕਿ ਪਿਛਲੇ ਦਿਨੀਂ ਸਾਨੂੰ ਇੱਕ ਸ਼ਿਕਾਇਤ ਪ੍ਰਾਪਤ ਹੋਈ ਸੀ ਕਿ ਕਲਾਨੌਰ ਸ਼ਹਿਰ ਤੋਂ ਦੋ ਔਰਤਾਂ ਆਪਣੇ ਪਿੰਡ ਨੂੰ ਜਾ ਰਹੀਆਂ ਸੀ ਤਾਂ ਇਨ੍ਹਾਂ ਔਰਤਾਂ ਦਾ ਪਰਸ ਝਪਟ ਕੇ ਦੋ ਨੌਜਵਾਨ ਫਰਾਰ ਹੋ ਗਏ।
ਇਹ ਵੀ ਪੜ੍ਹੋ- ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਰਾਜ ਸਭਾ 'ਚ ਵੱਡਾ ਬਿਆਨ ; ਅੰਮ੍ਰਿਤਪਾਲ ਸਿੰਘ 'ਤੇ ਸਾਧਿਆ ਨਿਸ਼ਾਨਾ
ਪੁਲਸ ਵੱਲੋਂ ਵੱਖ-ਵੱਖ ਟੀਮਾਂ ਦਾ ਗਠਨ ਕਰ ਕੇ ਇਨ੍ਹਾਂ ਝਪਟਮਾਰਾਂ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ, ਜਿਸ ਤਹਿਤ ਅੱਜ ਇੱਕ ਨੌਜਵਾਨ ਨੂੰ ਕਾਬੂ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਦੂਜੇ ਫਰਾਰ ਸਾਥੀ ਨੂੰ ਵੀ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ। ਪੁਲਸ ਨੇ ਇਨ੍ਹਾਂ ਕੋਲੋਂ ਇੱਕ ਸਕੂਟਰੀ ਵੀ ਬਰਾਮਦ ਕੀਤੀ ਹੈ, ਜਿਸ ਰਾਹੀਂ ਇਹ ਝਪਟਮਾਰ ਵਾਰਦਾਤ ਨੂੰ ਅੰਜਾਮ ਦੇ ਕੇ ਫਰਾਰ ਹੋਏ ਸਨ। ਇਨ੍ਹਾਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e