ਚਾਲੂ ਭੱਠੀ, 20 ਕਿਲੋ ਲਾਹਣ, ਇਕ ਬੋਤਲ ਸ਼ਰਾਬ ਸਣੇ ਵਿਅਕਤੀ ਗ੍ਰਿਫ਼ਤਾਰ
Wednesday, Mar 05, 2025 - 05:35 PM (IST)

ਅੱਚਲ ਸਾਹਿਬ (ਗੋਰਾ ਚਾਹਲ)-ਥਾਣਾ ਰੰਗੜ ਰੰਗੜ ਦੀ ਪੁਲਸ ਵੱਲੋਂ 20 ਕਿਲੋ ਲਾਹਣ, ਇਕ ਬੋਤਲ ਸ਼ਰਾਬ, ਚਾਲੂ ਭੱਠੀ ਸਮੇਤ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਜਾਣਕਾਰੀ ਦਿੰਦੇ ਹੋਏ ਥਾਣਾ ਰੰਗੜ ਨੰਗਲ ਦੇ ਐੱਸ. ਐੱਚ. ਓ. ਗਗਨਦੀਪ ਸਿੰਘ ਨੇ ਦੱਸਿਆ ਕਿ ਏ. ਐੱਸ. ਆਈ. ਹਰਪਿੰਦਰ ਸਿੰਘ ਨੇ ਮੁਖਬਰ ਦੀ ਇਤਲਾਹ 'ਤੇ ਪੁਲਸ ਪਾਰਟੀ ਸਮੇਤ ਮੀਰਪੁਰ ਵਿਚ ਛਾਪਾ ਮਾਰਿਆ। ਇਸ ਦੌਰਾਨ ਰਤਨ ਸਿੰਘ ਪੁੱਤਰ ਸੰਤੋਖ ਸਿੰਘ ਨੂੰ ਚਾਲੂ ਭੱਠੀ, 20 ਕਿਲੋ ਲਾਹਣ ਅਤੇ ਇਕ ਬੋਤਲ ਦਾਰੂ ਸਮੇਤ ਕਾਬੂ ਕਰਕੇ ਉਸ ਵਿਰੁੱਧ ਅਗਲੀ ਕਾਰਵਾਈ ਆਰੰਭ ਦਿੱਤੀ ਹੈ। ਇਸ ਮੌਕੇ ਸਿਮਰਨਜੀਤ ਸਿੰਘ, ਮੁਖ਼ਤਾਰ ਸਿੰਘ, ਮੁਨਸ਼ੀ ਗੁਰਪਾਲ ਸਿੰਘ ਆਦਿ ਹਾਜ਼ਰ ਸਨ।
ਇਹ ਵੀ ਪੜ੍ਹੋ : ਮਲੇਸ਼ੀਆ ਬੈਠੇ ਨੌਜਵਾਨ ਦਾ ਵੱਡਾ ਕਾਂਡ, ਸਹੁਰੇ ਪਰਿਵਾਰ ਨੂੰ ਭੇਜੀਆਂ ਨੂੰਹ ਦੀਆਂ ਅਜਿਹੀਆਂ ਤਸਵੀਰਾਂ, ਕਿ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e