ਨਸ਼ੀਲੀਆਂ ਗੋਲੀਆਂ ਸਮੇਤ ਵਿਅਕਤੀ ਗ੍ਰਿਫਤਾਰ
Friday, Aug 28, 2026 - 06:35 PM (IST)
ਬਟਾਲਾ (ਬੇਰੀ)- ਥਾਣਾ ਸਿਟੀ ਦੀ ਪੁਲਸ ਨੇ 60 ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਗ੍ਰਿਫਤਾਰ ਕਰਨ ’ਚ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸ.ਐੱਚ.ਓ ਗੁਰਇਕਬਾਲ ਸਿੰਘ ਨੇ ਦੱਸਿਆ ਕਿ ਐੱਸ.ਐੱਸ.ਪੀ ਬਟਾਲਾ ਡਾ. ਮਹਿਤਾਬ ਸਿੰਘ ਅਤੇ ਡੀ.ਐੱਸ.ਪੀ ਸਿਟੀ ਸੁਖਇੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੁਲਸ ਵਲੋਂ ਨਸ਼ਾ ਤਸਕਰਾਂ ਦੇ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- SGPC ਦੀ ਪਾਕਿਸਤਾਨ ਨੂੰ ਅਪੀਲ, 500 ਪਾਕਿ ਸਿੱਖ ਸ਼ਰਧਾਲੂਆਂ ਨੂੰ ਦਰਬਾਰ ਸਾਹਿਬ ਦੇ ਦਰਸ਼ਨਾਂ ਦੀ ਦਿਓ ਇਜਾਜ਼ਤ
ਉਨ੍ਹਾਂ ਕਿਹਾ ਕਿ ਇਸੇ ਲੜੀ ਤਹਿਤ ਏ.ਐੱਸ.ਆਈ ਪਵਨਦੀਪ ਸਿੰਘ ਨੇ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਨੇੜੇ ਡਰੇਨ ਮੋੜ ਬੈਂਕ ਕਾਲੋਨੀ ਬਟਾਲਾ ਤੋਂ ਨਵਲ ਮਸੀਹ ਵਾਸੀ ਬਟਾਲਾ ਨੂੰ 60 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ। ਉਨ੍ਹਾਂ ਕਿਹਾ ਕਿ ਪੁਲਸ ਨੇ ਉਕਤ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਉਸਦੇ ਵਿਰੁੱਧ ਕੇਸ ਦਰਜ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ‘ਚ ਨਸ਼ਾ ਕਿਸੇ ਵੀ ਕੀਮਤ ’ਤੇ ਨਹੀਂ ਵਿਕਣ ਦਿੱਤਾ ਜਾਵੇਗਾ ਅਤੇ ਨਸ਼ਾ ਤਸਕਰਾਂ ਦੇ ਵਿਰੁੱਧ ਸਖ਼ਤ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ।
ਇਹ ਵੀ ਪੜ੍ਹੋ- ਪੰਜਾਬ: 8 ਆਧੁਨਿਕ ਪਿਸਤੌਲ ਤੇ ਹੈਰੋਇਨ ਦੀ ਵੱਡੀ ਖੇਪ ਸਣੇ 6 ਮੁਲਜ਼ਮ ਗ੍ਰਿਫਤਾਰ, ਡਰੋਨ ਰਾਹੀਂ ਕਰਦੇ ਸੀ ਸਮੱਗਲਿੰਗ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
