ਨਸ਼ੀਲੀਆਂ ਗੋਲੀਆਂ ਸਮੇਤ ਵਿਅਕਤੀ ਗ੍ਰਿਫਤਾਰ
Sunday, Sep 06, 2026 - 03:21 PM (IST)
ਬਟਾਲਾ/ਸ੍ਰੀ ਹਰਗੋਬਿੰਦਪੁਰ ਸਾਹਿਬ (ਬੇਰੀ, ਰਮੇਸ਼)-ਥਾਣਾ ਘੁਮਾਣ ਦੀ ਪੁਲਸ ਨੇ 32 ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਏ. ਐੱਸ. ਆਈ. ਸਤਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਦਕੋਹਾ ਰੋਡ ਘੁਮਾਣ ਤੋਂ ਗੁਰ ਸਾਹਿਬ ਸਿੰਘ ਵਾਸੀ ਕੋਟਲੀ ਲੇਹਲ ਨੂੰ 32 ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫਤਾਰ ਕਰ ਕੇ ਉਸ ਵਿਰੁੱਧ ਕੇਸ ਦਰਜ ਕਰ ਦਿੱਤਾ ਹੈ।
