ਨਸ਼ੀਲੀਆਂ ਗੋਲੀਆਂ ਸਮੇਤ ਵਿਅਕਤੀ ਗ੍ਰਿਫ਼ਤਾਰ
Thursday, Oct 01, 2026 - 02:44 PM (IST)
ਬਟਾਲਾ/ਸ੍ਰੀ ਅੱਚਲ ਸਾਹਿਬ(ਬੇਰੀ, ਸ. ਹ.)- ਥਾਣਾ ਰੰਗੜ ਨੰਗਲ ਦੀ ਪੁਲਸ ਨੇ 55 ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਐੱਸ. ਐੱਚ. ਓ. ਸੁਖਜਿੰਦਰ ਸਿੰਘ ਨੇ ਦੱਸਿਆ ਕਿ ਐੱਸ. ਆਈ. ਰਵਿੰਦਰ ਸਿੰਘ ਨੇ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਪਿੰਡ ਚਾਹਲ ਕਲਾਂ ਤੋਂ ਸੁਮਿਤ ਕੁਮਾਰ ਵਾਸੀ ਚਾਹਲ ਕਲਾਂ ਨੂੰ 55 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ।
ਇਹ ਵੀ ਪੜ੍ਹੋ- ਪਠਾਨਕੋਟ-ਗੁਰਦਾਸਪੁਰ ’ਚ ਗੈਰ-ਕਾਨੂੰਨੀ ਮਾਈਨਿੰਗ ਦੇ 200 ਤੋਂ ਵੱਧ ਠਿਕਾਣੇ, ਹਾਈ ਕੋਰਟ ਦੇ ਸਖ਼ਤ ਆਦੇਸ਼
ਉਨ੍ਹਾਂ ਦੱਸਿਆ ਕਿ ਪੁਲਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਕੇ ਉਸ ਦੇ ਵਿਰੁੱਧ ਕੇਸ ਦਰਜ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਇਲਾਕੇ ’ਚ ਨਸ਼ਾ ਕਿਸੇ ਵੀ ਕੀਮਤ ’ਤੇ ਨਹੀਂ ਵਿਕਣ ਦਿੱਤਾ ਜਾਵੇਗਾ ਅਤੇ ਸਮੱਗਲਰਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ- ਬੇਅਦਬੀ ਕਾਨੂੰਨ 'ਤੇ ਸਰਕਾਰ ਵੱਲੋਂ 7 ਮੈਂਬਰੀ ਕਮੇਟੀ ਗਠਿਤ, ਜਥੇਦਾਰ ਗੜਗੱਜ ਨੂੰ ਚਿੱਠੀ ਰਾਹੀਂ ਦਿੱਤੀ ਜਾਣਕਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
