ਨਸ਼ੀਲੀਆਂ ਗੋਲੀਆਂ ਸਮੇਤ ਵਿਅਕਤੀ ਗ੍ਰਿਫ਼ਤਾਰ

Thursday, Oct 15, 2026 - 01:46 PM (IST)

ਨਸ਼ੀਲੀਆਂ ਗੋਲੀਆਂ ਸਮੇਤ ਵਿਅਕਤੀ ਗ੍ਰਿਫ਼ਤਾਰ

ਬਟਾਲਾ (ਬੇਰੀ)-ਥਾਣਾ ਫਤਿਹਗੜ੍ਹ ਚੂੜੀਆਂ ਦੀ ਪੁਲਸ ਨੇ 142 ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਐੱਸ. ਐੱਚ. ਓ. ਗੁਰਮਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਐੱਸ.ਐੱਸ.ਪੀ. ਬਟਾਲਾ ਡਾ. ਮਹਿਤਾਬ ਸਿੰਘ ਅਤੇ ਡੀ.ਐੱਸ.ਪੀ. ਫਤਿਹਗੜ੍ਹ ਚੂੜੀਆਂ ਲਲਿਤ ਕੁਮਾਰ ਦੇ ਨਿਰਦੇਸ਼ਾਂ ਤਹਿਤ ਪੁਲਸ ਪਾਰਟੀ ਨੇ ਗਸ਼ਤ ਦੌਰਾਨ ਰੈਸਟ ਹਾਊਸ ਦਾਦੂਯੋਧ ਨੇੜਿਓਂ ਚਰਨਜੀਤ ਸਿੰਘ ਵਾਸੀ ਸ਼ਮਸ਼ੇਰਪੁਰ ਨੂੰ 142 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ। ਪੁਲਸ ਨੇ ਉਕਤ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਕੇ ਉਸ ਵਿਰੁੱਧ ਕੇਸ ਦਰਜ ਕਰ ਲਿਆ ਹੈ।


author

Shivani Bassan

Content Editor

Related News