ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 3 ਲੱਖ ਦੀ ਮਾਰੀ ਠੱਗੀ, ਕੇਸ ਦਰਜ

Saturday, Mar 07, 2026 - 02:52 PM (IST)

ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 3 ਲੱਖ ਦੀ ਮਾਰੀ ਠੱਗੀ, ਕੇਸ ਦਰਜ

ਤਰਨਤਾਰਨ (ਰਾਜੂ)- ਥਾਣਾ ਵੈਰੋਵਾਲ ਦੀ ਪੁਲਸ ਨੇ ਵਿਦੇਸ਼ ਭੇਜਣ ਦੇ ਨਾਮ ’ਤੇ 3 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ’ਚ ਇਕ ਵਿਅਕਤੀ ਵਿਰੁੱਧ ਧੋਖਾਧੜੀ ਦਾ ਕੇਸ ਦਰਜ ਕੀਤਾ ਹੈ। ਪੁਲਸ ਨੂੰ ਦਰਜ ਕਰਵਾਈ ਸ਼ਿਕਾਇਤ ’ਚ ਲਵਪ੍ਰੀਤ ਸਿੰਘ ਪੁੱਤਰ ਕੁੰਦਨ ਸਿੰਘ ਵਾਸੀ ਪਿੰਡ ਰਾਮਪੁਰ ਭੂਤਵਿੰਡ ਨੇ ਦੱਸਿਆ ਕਿ ਕੁਝ ਸਮਾਂ ਪਹਿਲਾਂ ਦਵਿੰਦਰ ਸਿੰਘ ਵਾਸੀ ਸਹਾਰੀ ਨਾਮਕ ਵਿਅਕਤੀ ਨੇ ਉਸ ਨੂੰ ਵਿਦੇਸ਼ ਭੇਜਣ ਦੇ ਝਾਂਸੇ ਵਿਚ ਫਸਾ ਲਿਆ ਅਤੇ ਉਸ ਕੋਲੋਂ 3 ਲੱਖ ਰੁਪਏ ਵਸੂਲ ਕਰ ਲਏ।

ਲੇਕਿਨ ਬਾਅਦ ਵਿਚ ਉਸ ਨੂੰ ਵਿਦੇਸ਼ ਨਹੀਂ ਭੇਜਿਆ ਅਤੇ ਲਾਰੇ ਲੱਪੇ ਲਗਾ ਕੇ ਸਮਾਂ ਲੰਘਾਉਂਦਾ ਰਿਹਾ। ਜਦ ਉਸ ਨੇ ਆਪਣੇ ਪੈਸੇ ਵਾਪਸ ਮੰਗੇ ਤਾਂ ਉਕਤ ਵਿਅਕਤੀ ਪੈਸੇ ਵਾਪਸ ਕਰਨ ਤੋਂ ਮੁਨਕਰ ਹੋ ਗਿਆ। ਜਿਸ ਤੋਂ ਬਾਅਦ ਉਸ ਨੇ ਪੁਲਸ ਨੂੰ ਸ਼ਿਕਾਇਤ ਕਰ ਦਿੱਤੀ। ਏ.ਐੱਸ.ਆਈ. ਸੁਖਵੰਤ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਉੱਚ ਅਧਿਕਾਰੀਆਂ ਵੱਲੋਂ ਕਰਨ ਉਪਰੰਤ ਦਵਿੰਦਰ ਸਿੰਘ ਵਾਸੀ ਸਹਾਰੀ ਜ਼ਿਲਾ ਗੁਰਦਾਸਪੁਰ ਦੇ ਵਿਰੁੱਧ ਮੁਕੱਦਮਾ ਨੰਬਰ 30 ਅਧੀਨ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।


author

Shivani Bassan

Content Editor

Related News