ਨਿਊਜ਼ੀਲੈਂਡ ਭੇਜਣ ਦਾ ਝਾਂਸਾ ਦੇ ਕੇ 50 ਲੱਖ ਦੀ ਮਾਰੀ ਠੱਗੀ
Thursday, Apr 03, 2025 - 02:26 PM (IST)

ਅੰਮ੍ਰਿਤਸਰ (ਜ.ਬ.)-ਵਿਦੇਸ਼ ਨਿਊਜ਼ੀਲੈਂਡ ਭੇਜਣ ਦਾ ਝਾਂਸਾ ਦੇ ਕੇ 50 ਲੱਖ ਰੁਪਏ ਦੀ ਠੱਗੀ ਕਰਨ ਦੇ ਦੋਸ਼ ਥਾਣਾ ਸੀ ਡਵੀਜ਼ਨ ਦੀ ਪੁਲਸ ਨੇ ਪਤੀ-ਪਤਨੀ ਖਿਲਾਫ ਕੇਸ ਦਰਜ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਰਾਹਿਲ ਕੋਹਲੀ ਪੁੱਤਰ ਲੇਟ ਰਾਕੇਸ਼ ਕੁਮਾਰ ਕੋਹਲੀ ਅਤੇ ਗੁਨਤਾਸ ਕੋਹਲੀ ਵਾਸੀ ਕ੍ਰਿਸ਼ਨਾ ਗਲੀ, ਨਮਕ ਮੰਡੀ, ਅੰਮ੍ਰਿਤਸਰ ਵਜੋਂ ਹੋਈ ਹੈ। ਪੁਲਸ ਨੂੰ ਦਿੱਤੀ ਸ਼ਿਕਾਇਤ ਵਿੱਚ ਸਰਬਜੀਤ ਕੌਰ ਪੁੱਤਰੀ ਨਿਰਵੈਲ ਸਿੰਘ ਵਾਸੀ ਚੌਕ ਕਬੂਤਰਾ ਗਿਲਵਾਲੀ ਗੇਟ ਨੇ ਕਿਹਾ ਕਿ ਮੁਲਜ਼ਮਾਂ ਨੇ ਉਸ ਨੂੰ ਨਿਊਜ਼ੀਲੈਂਡ ਭੇਜਣ ਦਾ ਝਾਂਸਾ ਦੇ ਕੇ ਉਸ ਤੋਂ 50 ਲੱਖ ਰੁਪਏ ਦੀ ਫਿਰੌਤੀ ਠੱਗ ਲਈ। ਇਸ ਸਮੇਂ ਦੌਰਾਨ ਦੋਵੇਂ ਮੁਲਜ਼ਮਾਂ ਨਾ ਤਾਂ ਉਸ ਨੂੰ ਨਿਊਜ਼ੀਲੈਂਡ ਵਿਦੇਸ਼ ਭੇਜਿਆ ਅਤੇ ਨਾ ਹੀ ਉਸ ਦੇ ਪੈਸੇ ਵਾਪਸ ਕਰ ਸਕੇ।
ਇਹ ਵੀ ਪੜ੍ਹੋ- ਹਾਏ ਓ ਰੱਬਾ: ਚਾਰ ਭੈਣਾਂ ਦੇ ਇਕਲੌਤੇ ਫੌਜੀ ਭਰਾ ਦੀ ਡਿਊਟੀ ਦੌਰਾਨ ਮੌਤ
ਇਸ ’ਤੇ ਏ. ਐੱਚ. ਟੀ. ਯੂਨਿਟ ਅੰਮ੍ਰਿਤਸਰ ਵੱਲੋਂ ਮਾਮਲੇ ਦੀ ਜਾਂਚ ਕਰਨ ਤੋਂ ਬਾਅਦ ਥਾਣਾ ਸੀ ਡਵੀਜ਼ਨ ਦੀ ਪੁਲਸ ਨੇ ਕਾਰਵਾਈ ਕਰਦਿਆਂ ਮੁਲਜ਼ਮ ਰਾਹਿਲ ਕੋਹਲੀ ਅਤੇ ਉਸ ਦੀ ਪਤਨੀ ਗੁਨਤਾਸ ਕੋਹਲੀ ਖਿਲਾਫ ਕੇਸ ਦਰਜ ਕਰ ਕੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ।
ਇਹ ਵੀ ਪੜ੍ਹੋ- ਅੰਮ੍ਰਿਤਸਰ ਦੇ ਇਸ ਪਿੰਡ ਦੀ ਪੰਚਾਇਤ ਦੇ ਸਖ਼ਤ ਫਰਮਾਨ ਜਾਰੀ, ਲਵ ਮੈਰਿਜ ਕਰਵਾਉਣ ਵਾਲਿਆਂ ਲਈ ਮਤਾ ਪਾਸ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8