ਰਾਵੀ ਐਕਸਪ੍ਰੈੱਸ ਹੇਠਾਂ ਆ ਕੇ ਵਿਅਕਤੀ ਵਲੋਂ ਖੁਦਕੁਸ਼ੀ
Saturday, Jul 12, 2025 - 11:15 AM (IST)

ਬਟਾਲਾ (ਸਾਹਿਲ)- ਬਟਾਲਾ ਰੇਲਵੇ ਸਟੇਸ਼ਨ ’ਤੇ ਇਕ ਵਿਅਕਤੀ ਵਲੋਂ ਰਾਵੀ ਐਕਸਪ੍ਰੈੱਸ ਗੱਡੀ ਹੇਠਾਂ ਆ ਕੇ ਖੁਦਕੁਸ਼ੀ ਕੀਤੇ ਜਾਣ ਦਾ ਅੱਤ ਦੁਖਦਾਈ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰੇਲਵੇ ਪੁਲਸ ਚੌਕੀ ਬਟਾਲਾ ਦੇ ਇੰਚਾਰਜ ਐੱਸ.ਆਈ ਗੁਰਨਾਮ ਸਿੰਘ, ਏ.ਐੱਸ.ਆਈ ਸਫੀ ਮਸੀਹ ਤੇ ਏ.ਐੱਸ.ਆਈ ਹਰਦੀਪ ਸਿੰਘ ਨੇ ਸਾਂਝੇ ਤੌਰ ’ਤੇ ਦੱਸਿਆ ਕਿ ਅੰਮ੍ਰਿਤਸਰ-ਪਠਾਨਕੋਟ ਨੂੰ ਜਾਣ ਵਾਲੀ ਰੇਲ ਗੱਡੀ ਰਾਵੀ ਐਕਸਪ੍ਰੈੱਸ ਅੱਜ ਬਟਾਲਾ ਰੇਲਵੇ ਸਟੇਸ਼ਨ ’ਤੋਂ ਚੱਲਣ ਲੱਗੀ ਤਾਂ ਇਸ ਦੌਰਾਨ ਇਕ ਬਜ਼ੁਰਗ ਵਿਅਕਤੀ ਵਲੋਂ ਰੇਲ ਗੱਡੀ ਹੇਠਾਂ ਆਪਣੀ ਧੌਣ ਦੇ ਕੇ ਖੁਦਕੁਸ਼ੀ ਕਰ ਲਈ ਗਈ।
ਇਹ ਵੀ ਪੜ੍ਹੋ- ਪੰਜਾਬ 'ਚ ਖਾਲੀ ਪਲਾਟਾਂ ਦੇ ਮਾਲਕਾਂ ਖ਼ਿਲਾਫ਼ ਕਾਰਵਾਈ ਦੇ ਹੁਕਮ
ਉਕਤ ਰੇਲਵੇ ਪੁਲਸ ਦੇ ਅਧਿਕਾਰੀ ਨੇ ਅੱਗੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਅਮਰੀਕ ਸਿੰਘ (70) ਪੁੱਤਰ ਸੋਹਣ ਸਿੰਘ ਵਾਸੀ ਮੁਹੱਲਾ ਪ੍ਰਤਾਪ ਨਗਰ, ਕਾਦੀਆਂ ਵਜੋਂ ਹੋਈ ਹੈ ਅਤੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿਚ ਲੈਣ ਉਪਰੰਤ 194 ਬੀ.ਐੱਨ.ਐੱਸ.ਐੱਸ ਤਹਿਤ ਬਣਦੀ ਕਾਰਵਾਈ ਕਰਦਿਆਂ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਟਾਲਾ ਵਿਖੇ ਭੇਜ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਸੁਵਿਧਾ ਕੇਂਦਰਾਂ ਨੂੰ ਲੈ ਕੇ ਜ਼ਰੂਰੀ ਖ਼ਬਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8