ਮਾਨਸਿਕ ਤਣਾਅ ਕਾਰਨ ਵਿਅਕਤੀ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
Saturday, May 16, 2026 - 02:24 PM (IST)
ਅੰਮ੍ਰਿਤਸਰ (ਸੰਜੀਵ)- ਮਾਨਸਿਕ ਤਣਾਅ ਕਾਰਨ ਇਕ ਵਿਅਕਤੀ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰਨ ਦੇ ਮਾਮਲੇ ’ਚ ਥਾਣਾ ਖ਼ਿਲਚੀਆਂ ਦੀ ਪੁਲਸ ਨੇ ਸ਼ਮਸ਼ੇਰ ਸਿੰਘ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਸ਼ਿਕਾਇਤਕਰਤਾ ਨਵਪ੍ਰੀਤ ਕੌਰ ਨੇ ਦੱਸਿਆ ਕਿ ਉਸ ਦੇ ਪਿਤਾ ਅਮਰਜੀਤ ਸਿੰਘ ਨੇ ਆਪਣੇ ਲੜਕੇ ਜੀਵਨ ਸਿੰਘ ਨੂੰ ਵਿਦੇਸ਼ ਭੇਜਣ ਲਈ ਮੁਲਜ਼ਮ ਨੂੰ ਪੈਸੇ, ਪਾਸਪੋਰਟ ਅਤੇ ਹੋਰ ਦਸਤਾਵੇਜ਼ ਦਿੱਤੇ ਸਨ।
ਇਹ ਵੀ ਪੜ੍ਹੋ- ਗੁਰਦਾਸਪੁਰ ਦੀ SDM ਡਾ. ਅਨੁਪ੍ਰੀਤ ਕੌਰ ਗ੍ਰਿਫਤਾਰ, ਜਾਣੋ ਮਾਮਲਾ
ਸ਼ਮਸ਼ੇਰ ਸਿੰਘ ਨੇ ਨਾ ਤਾਂ ਉਸ ਦੇ ਭਰਾ ਨੂੰ ਵਿਦੇਸ਼ ਭੇਜਿਆ ਅਤੇ ਨਾ ਹੀ ਪੈਸੇ ਵਾਪਸ ਕੀਤੇ, ਸਗੋਂ ਉਸ ਦੇ ਪਿਤਾ ਨਾਲ ਕੁੱਟਮਾਰ ਵੀ ਕੀਤੀ। ਇਸੇ ਪ੍ਰੇਸ਼ਾਨੀ ਕਾਰਨ ਅਮਰਜੀਤ ਸਿੰਘ ਨੇ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਪੁਲਸ ਨੇ ਮੁਲਜ਼ਮ ਖ਼ਿਲਾਫ਼ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ ਤੋਂ ਨਿਊ ਜਲਪਾਈਗੁੜੀ ਲਈ ਨਵੀਂ ਅੰਮ੍ਰਿਤ ਭਾਰਤ ਐਕਸਪ੍ਰੈਸ ਸ਼ੁਰੂ, ਰਵਨੀਤ ਬਿੱਟੂ ਨੇ ਕੀਤਾ ਉਦਘਾਟਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
