ਡੀ.ਐੱਮ.ਯੂ. ਅੱਗੇ ਛਾਲ ਮਾਰ ਕੇ ਵਿਅਕਤੀ ਨੇ ਕੀਤੀ ਖੁਦਕੁਸ਼ੀ
Sunday, Aug 23, 2026 - 01:47 PM (IST)
ਬਟਾਲਾ (ਸਾਹਿਲ, ਯੋਗੀ)- ਬੀਤੇ ਕੱਲ ਮੁਰਗੀ ਮੁੱਹਲਾ ਫਾਟਕ ਨੇੜੇ ਇਕ ਵਿਅਕਤੀ ਵੱਲੋਂ ਡੀ.ਐੱਮ.ਯੂ ਰੇਲ ਗੱਡੀ ਅੱਗੇ ਛਾਲ ਮਾਰ ਕੇ ਖੁਦਕੁਸ਼ੀ ਕੀਤੇ ਜਾਣ ਦਾ ਅੱਤ ਦੁਖਦਾਈ ਸਮਾਚਾਰ ਮਿਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰੇਲਵੇ ਪੁਲਸ ਚੌਕੀ ਬਟਾਲਾ ਦੇ ਏ.ਐੱਸ.ਆਈ. ਸਫੀ ਮਸੀਹ ਤੇ ਏ.ਐੱਸ.ਆਈ ਕੁਲਜੀਤ ਸਿੰਘ ਸਮੇਤ ਹੌਲਦਾਰ ਸ਼ਿੰਗਾਰਾ ਸਿੰਘ ਨੇ ਸਾਂਝੇ ਤੌਰ ’ਤੇ ਦੱਸਿਆ ਕਿ ਗੁਲਸ਼ਨ ਪੁੱਤਰ ਇੰਦਰਜੀਤ ਵਾਸੀ ਸੁੰਦਰ ਨਗਰ ਬਟਾਲਾ ਨੇ ਪਠਾਨਕੋਟ ਤੋਂ ਅੰਮ੍ਰਿਤਸਰ ਜਾ ਰਹੀ ਡੀ.ਐੱਮ.ਯੂ ਅੱਗੇ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ।
ਇਹ ਵੀ ਪੜ੍ਹੋ-ਪੰਜਾਬ 'ਚ ਫਿਰ ਵਰ੍ਹੇਗਾ ਗਰਮੀ ਦਾ ਕਹਿਰ, ਆਉਣ ਵਾਲੇ ਦਿਨਾਂ ਦੀ ਜਾਣੋ ਰਿਪੋਰਟ
ਰੇਲਵੇ ਪੁਲਸ ਦੇ ਉਕਤ ਅਧਿਕਾਰੀਆਂ ਨੇ ਦੱਸਿਆ ਕਿ ਇਸ ਬਾਰੇ ਸੂਚਨਾ ਮਿਲਣ ਦੇ ਉਪਰੰਤ ਉਹ ਤੁਰੰਤ ਸਾਥੀਆਂ ਸਮੇਤ ਮੌਕੇ ’ਤੇ ਪਹੁੰਚੇ ਅਤੇ ਘਟਨਾ ਵਾਲੀ ਥਾਂ ਦਾ ਜਾਇਜ਼ਾ ਲੈਣ ਉਪਰੰਤ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਜਿੱਥੇ ਸਿਵਲ ਹਸਪਤਾਲ ਬਟਾਲਾ ਵਿਖੇ ਭੇਜ ਦਿੱਤਾ, ਉੱਥੇ ਨਾਲ ਹੀ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਦੇ ਬਿਆਨਾਂ ਦੇ ਅਧਾਰ 'ਤੇ 194 ਬੀ.ਐੱਨ.ਐੱਸ ਤਹਿਤ ਬਣਦੀ ਕਾਰਵਾਈ ਕਰ ਦਿੱਤੀ ਹੈ।
ਇਹ ਵੀ ਪੜ੍ਹੋ-ਲੈਬ 'ਚ ਲਾਸ਼ਾਂ ਸੰਭਾਲਣ ਵਾਲਾ ਕੈਮੀਕਲ ਹੁਣ ਤੁਹਾਡੀ ਥਾਲੀ 'ਚ ! ਸਾਹਮਣੇ ਆਈ ਚਿੰਤਾਜਨਕ ਰਿਪੋਰਟ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
