ਸ਼ਰਾਬ ਪੀਣ ਤੋਂ ਮਨ੍ਹਾ ਕਰਨ ''ਤੇ ਵਿਅਕਤੀ ਨੇ ਕੀਤੀ ਖੁਦਕੁਸ਼ੀ

Wednesday, Jan 15, 2020 - 01:49 AM (IST)

ਸ਼ਰਾਬ ਪੀਣ ਤੋਂ ਮਨ੍ਹਾ ਕਰਨ ''ਤੇ ਵਿਅਕਤੀ ਨੇ ਕੀਤੀ ਖੁਦਕੁਸ਼ੀ

ਬਟਾਲਾ, (ਜ. ਬ.)— ਪਿੰਡ ਰਾਮਪੁਰ ਤਲਵਾੜਾ ਦੇ ਇਕ ਵਿਅਕਤੀ ਵਲੋਂ ਘਰ 'ਚ ਫਾਹ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ।
ਇਸ ਸਬੰਧੀ ਥਾਣਾ ਸ੍ਰੀ ਹਰਗੋਬਿੰਦਪੁਰ ਦੇ ਏ. ਐੱਸ. ਆਈ. ਬਲਕਾਰ ਸਿੰਘ ਨੇ ਦੱਸਿਆ ਕਿ ਅਵਤਾਰ ਸਿੰਘ ਪੁੱਤਰ ਫੁੰਮਣ ਸਿੰਘ (50) ਸ਼ਰਾਬ ਪੀਣ ਦਾ ਆਦੀ ਸੀ। ਅਕਸਰ ਘਰ ਵਾਲੇ ਉਸ ਨੂੰ ਸ਼ਰਾਬ ਪੀਣ ਤੋਂ ਮਨ੍ਹਾ ਕਰਦੇ ਸੀ ਤੇ ਬੀਤੀ ਰਾਤ ਉਸ ਨੇ ਆਪਣੇ ਕਮਰੇ 'ਚ ਜਾ ਕੇ ਗਲ 'ਚ ਰੱਸੀ ਪਾ ਕੇ ਫਾਹ ਲੈ ਲਿਆ। ਉਸ ਦੀ ਪਤਨੀ ਸਰਬਜੀਤ ਕੌਰ ਦੇ ਬਿਆਨਾਂ ਦੇ ਆਧਾਰ 'ਤੇ ਥਾਣਾ ਸ੍ਰੀ ਹਰਗੋਬਿੰਦਪੁਰ ਵਿਖੇ ਕਾਰਵਾਈ ਕੀਤੀ ਗਈ।


author

KamalJeet Singh

Content Editor

Related News