ਸਕਾਰਪੀਓ ਦੀ ਟੱਕਰ ਵੱਜਣ ਨਾਲ ਮੋਟਰਸਾਈਕਲ ਚਾਲਕ ਦੀ ਮੌਤ
Wednesday, Jan 22, 2025 - 07:02 PM (IST)
ਬਟਾਲਾ (ਸਾਹਿਲ)-ਅੱਡਾ ਘਸੀਟਪੁਰ ਵਿਖੇ ਸਕਾਰਪੀਓ ਦੀ ਟੱਕਰ ਵੱਜਣ ਨਾਲ ਮੋਟਰਸਾਈਕਲ ਚਾਲਕ ਦੀ ਮੌਤ ਹੋ ਗਈ। ਇਸ ਸਬੰਧੀ ਥਾਣਾ ਸਦਰ ਦੇ ਐੱਸ. ਆਈ. ਰਮੇਸ਼ ਕੁਮਾਰ ਨੇ ਦੱਸਿਆ ਕਿ ਪੁਲਸ ਨੂੰ ਦਰਜ ਕਰਵਾਏ ਬਿਆਨ ਵਿਚ ਕਰਨਬੀਰ ਸਿੰਘ ਪੁੱਤਰ ਮੇਜਰ ਸਿੰਘ ਵਾਸੀ ਪਿੰਡ ਬੱਜੂਮਾਨ ਨੇ ਦੱਸਿਆ ਕਿ ਬੀਤੇ ਦਿਨ ਸਾਢੇ 6 ਵਜੇ ਦੇ ਕਰੀਬ ਆਪਣੇ ਤਾਏ ਦੇ ਲੜਕੇ ਗੋਬਿੰਦ ਸਿੰਘ ਪੁੱਤਰ ਧੀਰ ਸਿੰਘ ਨਾਲ ਮੋਟਰਸਾਈਕਲ ਨੰ. ਪੀ. ਬੀ. 58ਈ.1483 ’ਤੇ ਸਵਾਰ ਹੋ ਕੇ ਜ਼ਰੂਰੀ ਕੰਮ ਲਈ ਬਟਾਲਾ ਵਿਖੇ ਗਏ ਸਨ ਅਤੇ ਜਦੋਂ ਉਹ ਦੋਵੇਂ ਬਟਾਲਾ ਤੋਂ ਵਾਪਸ ਆ ਰਹੇ ਸੀ ਤਾਂ ਉਸ ਦਾ ਤਾਏ ਦਾ ਲੜਕਾ ਗੁਰਮੀਤ ਸਿੰਘ ਪੁੱਤਰ ਤਰਸੇਮ ਸਿੰਘ ਵਾਸੀ ਬੱਜੂਮਾਨ ਆਪਣੇ ਹੀਰੋ ਹੋਂਡਾ ਸਪਲੈਂਡਰ ਮੋਟਰਸਾਈਕਲ ਨੰ.ਪੀ. ਬੀ. 02ਬੀ. ਐੱਸ.1135 ’ਤੇ ਸਵਾਰ ਹੋ ਕੇ ਉਨ੍ਹਾਂ ਦੇ ਅੱਗੇ-ਅੱਗੇ ਜਾ ਰਿਹਾ ਸੀ।
ਇਹ ਵੀ ਪੜ੍ਹੋ : ਪੰਜਾਬ 'ਚ ਵੱਡਾ ਹਾਦਸਾ, 2 ਘਰਾਂ 'ਚ ਵਿਛੇ ਸੱਥਰ, ਚੜ੍ਹਦੀ ਜਵਾਨੀ ਜਹਾਨੋਂ ਤੁਰ ਗਏ ਮਾਪਿਆਂ ਦੇ ਸੋਹਣੇ-ਸੁਣੱਖੇ ਪੁੱਤ
ਇਸ ਦੌਰਾਨ ਜਦੋਂ ਇਹ ਖੁਜਾਲਾ ਪੈਟਰੋਲ ਪੰਪ ਘਸੀਟਪੁਰ ਤੋਂ ਥੋੜ੍ਹਾ ਅੱਗੇ ਪਹੁੰਚੇ ਤਾਂ ਇਕ ਕਾਲੇ ਰੰਗ ਦੀ ਸਕਾਰਪੀਓ, ਜਿਸ ਨੂੰ ਇਕ ਅਣਪਛਾਤਾ ਨੌਜਵਾਨ ਚਲਾ ਰਿਹਾ ਸੀ, ਇਸ ਨੇ ਤੇਜ਼ ਰਫ਼ਤਾਰ ਨਾਲ ਲਿਆ ਕੇ ਗੁਰਮੀਤ ਸਿੰਘ ਦੇ ਮੋਟਰਸਾਈਕਲ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ, ਜਿਸ ਦੇ ਸਿੱਟੇ ਵਜੋਂ ਗੁਰਮੀਤ ਸਿੰਘ ਖੱਡੇ ਵਿਚ ਡਿੱਗ ਪਿਆ, ਜਦਕਿ ਮੋਟਰਸਾਈਕਲ ਬੁਰੀ ਤਰ੍ਹਾਂ ਨੁਕਸਾਨਿਆ ਗਿਆ। ਗੱਡੀ ਪਲਟੀਆਂ ਖਾਂਦੇ ਹੋਏ ਖੱਡੇ ਵਿਚ ਜਾ ਡਿੱਗੀ। ਉਕਤ ਬਿਆਨਕਰਤਾ ਮੁਤਾਬਕ ਇਸ ਹੋਏ ਹਾਦਸੇ ਦੌਰਾਨ ਗੁਰਮੀਤ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨਾਲ ਇਸ ਦੀ ਮੌਤ ਹੋ ਗਈ। ਐੱਸ. ਆਈ. ਰਮੇਸ਼ ਕੁਮਾਰ ਨੇ ਦੱਸਿਆ ਕਿ ਉਕਤ ਮਾਮਲੇ ਸਬੰਧੀ ਕਾਰਵਾਈ ਕਰਦੇ ਕਰਨਬੀਰ ਸਿੰਘ ਦੇ ਬਿਆਨ ’ਤੇ ਅਣਪਛਾਤੇ ਸਕਾਰਪੀਓ ਚਾਲਕ ਵਿਰੁੱਧ ਬਣਦੀਆਂ ਧਾਰਾਵਾਂ ਹੇਠ ਥਾਣਾ ਸਦਰ ਵਿਚ ਕੇਸ ਦਰਜ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : UK ਜਾਂਦੇ ਜਹਾਜ਼ 'ਚ ਕੁੱਲ੍ਹੜ ਪਿੱਜ਼ਾ ਕੱਪਲ ਨਾਲ ਹੋਇਆ ਕੁਝ ਅਜਿਹਾ, ਵੀਡੀਓ ਹੋ ਗਈ ਵਾਇਰਲ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e