ਵਾਹਨ ਦੀ ਫੇਟ ਵੱਜਣ ਨਾਲ ਸਾਈਕਲ ਸਵਾਰ ਦੀ ਹੋਈ ਮੌਤ

Wednesday, Aug 07, 2024 - 06:14 PM (IST)

ਵਾਹਨ ਦੀ ਫੇਟ ਵੱਜਣ ਨਾਲ ਸਾਈਕਲ ਸਵਾਰ ਦੀ ਹੋਈ ਮੌਤ

ਤਰਨਤਾਰਨ (ਰਮਨ)-ਖੇਤਾਂ ਨੂੰ ਪਾਣੀ ਲਗਾਉਣ ਜਾ ਰਹੇ ਸਾਈਕਲ ਸਵਾਰ ਵਿਅਕਤੀ ਨੂੰ ਅਣਪਛਾਤੇ ਵਾਹਨ ਵੱਲੋਂ ਸਾਈਡ ਮਾਰਨ ਦੌਰਾਨ ਉਸ ਦੀ ਮੌਤ ਹੋ ਗਈ। ਇਸ ਸਬੰਧੀ ਥਾਣਾ ਸਦਰ ਤਰਨਤਾਰਨ ਦੀ ਪੁਲਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਪਰਚਾ ਦਰਜ ਕਰਦੇ ਹੋਏ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਸਤਨਾਮ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਰਸੂਲਪੁਰ ਨੇ ਪੁਲਸ ਨੂੰ ਦਿੱਤੇ ਬਿਆਨਾਂ ਵਿਚ ਦੱਸਿਆ ਕਿ ਬੀਤੀ ਸ਼ਾਮ ਜਦੋਂ ਉਹ ਆਪਣੇ ਭਰਾ ਕੰਵਲਜੀਤ ਸਿੰਘ ਸਮੇਤ ਵੱਖਰੇ ਵੱਖਰੇ ਸਾਈਕਲ ਉਪਰ ਨੈਸ਼ਨਲ ਹਾਈਵੇਅ ਰਾਹੀਂ ਖੇਤਾਂ ਨੂੰ ਪਾਣੀ ਲਗਾਉਣ ਜਾ ਰਹੇ ਸਨ, ਜਦੋਂ ਉਨ੍ਹਾਂ ਦਾ ਭਰਾ ਕੰਵਲਜੀਤ ਸਿੰਘ ਅੱਗੇ-ਅੱਗੇ ਆਪਣੇ ਸਾਈਕਲ ਉਪਰ ਜਾ ਰਿਹਾ ਸੀ ਤਾਂ ਜਦੋਂ ਉਹ ਮਹਿਫਿਲ ਰੈਸਟੋਰੈਂਟ ਕੋਲ ਪੁੱਜਾ ਤਾਂ ਤਰਨਤਾਰਨ ਵਾਲੀ ਸਾਈਡ ਤੋਂ ਇਕ ਅਣਪਛਾਤੇ ਵਾਹਨ ਨੇ ਉਸ ਨੂੰ ਸਾਈਡ ਮਾਰ ਦਿੱਤੀ, ਜਿਸ ਨਾਲ ਉਹ ਸਾਈਕਲ ਸਮੇਤ ਜ਼ਮੀਨ ਉਪਰ ਡਿੱਗ ਪਿਆ ਅਤੇ ਵਾਹਨ ਚਾਲਕ ਵਾਹਨ ਭਜਾ ਕੇ ਲੈ ਗਿਆ। ਹਨ੍ਹੇਰਾ ਹੋਣ ਦੇ ਚੱਲਦਿਆਂ ਉਹ ਵਾਹਨ ਦੀ ਪਛਾਣ ਨਹੀਂ ਕਰ ਪਾਇਆ। ਜਦੋਂ ਉਨ੍ਹਾਂ ਨੇ ਆਪਣੇ ਭਰਾ ਕੰਵਲਜੀਤ ਸਿੰਘ ਨੂੰ ਜ਼ਖ਼ਮੀ ਹਾਲਤ ਵਿਚ ਸਿਵਲ ਹਸਪਤਾਲ ਤਰਨਤਾਰਨ ਲਿਆਂਦਾ ਤਾਂ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਦਰ ਤਰਨਤਾਰਨ ਦੇ ਏ. ਐੱਸ. ਆਈ. ਸਤਨਾਮ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਵਿਚ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਪਰਚਾ ਦਰਜ ਕਰਦੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ- 5500 ਸਾਲ ਤੋਂ ਵੀ ਵੱਧ ਪੁਰਾਣਾ ਹੈ ਸ਼੍ਰੀ ਮੁਕਤੇਸ਼ਵਰ ਮਹਾਦੇਵ ਧਾਮ, ਜਾਣੋ ਕੀ ਹੈ ਖ਼ਾਸ ਮਹੱਤਤਾ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ


author

shivani attri

Content Editor

Related News